India

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਕਾਂਗਰਸ ਨੂੰ ਜਿੱਤ ਲਈ ਵਧਾਈ,ਸਮਰਥਨ ਕਰਨ ਵਾਲਿਆਂ ਦਾ ਵੀ ਕੀਤਾ ਧੰਨਵਾਦ

ਦਿੱਲੀ : ਅੱਜ ਸਵੇਰ ਤੋਂ ਚੱਲ ਰਹੀ ਵੋਟਾਂ ਦੀ ਗਿਣਤੀ ਦੌਰਾਨ ਆ ਰਹੇ ਅੰਕੜਿਆਂ ਵਿੱਚ ਇਹ ਸਾਫ਼ ਹੋ ਗਿਆ ਹੈ ਕਿ ਦੱਖਣ ਭਾਰਤੀ ਸੂਬੇ ਕਰਨਾਟਕ ਵਿੱਚ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਹੈ।

ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਨਾਟਕ ਵਿੱਚ ਕਾਂਗਰਸ ਦੀ ਜਿੱਤ ‘ਤੇ ਪਾਰਟੀ ਨੂੰ ਵਧਾਈ ਦਿੱਤੀ ਹੈ। ਆਪਣੇ ਟਵੀਟ ਵਿੱਚ ਉਹਨਾਂ ਪਾਰਟੀ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ ਤਾਂ ਜੋ ਉਹ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰ ਸਕਣ।

ਇਸ ਤੋਂ ਇਲਾਵਾ ਆਪਣੇ ਇੱਕ ਹੋਰ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਉਨ੍ਹਾਂ ਸਾਰਿਆਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਕਰਨਾਟਕ ਚੋਣਾਂ ਦੌਰਾਨ ਪਾਰਟੀ ਨੂੰ ਸਮਰਥਨ ਕੀਤਾ। ਆਪਣੇ ਟਵੀਟ ਵਿੱਚ ਉਹਨਾਂ ਲਿਖਿਆ ਹੈ ਕਿ ਮੈਂ ਭਾਜਪਾ ਵਰਕਰਾਂ ਦੀ ਮਿਹਨਤ ਦੀ ਸ਼ਲਾਘਾ ਕਰਦਾ ਹਾਂ। ਅਸੀਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਜੋਸ਼ ਨਾਲ ਕਰਨਾਟਕ ਦੀ ਸੇਵਾ ਕਰਾਂਗੇ।