India Religion

ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਤੇ ਫੁੱਲਾਂ ਦੀ ਵਰਖਾ ਨਾਲ ਸ਼ੁਰੂ ਹੋਈ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ

Sri Hemkunt Yatra started with the echo of cheers and shower of flowers under the leadership of five lovers

ਉਤਰਾਖੰਡ : ਸਿੱਖਾਂ ਦੇ ਪਵਿੱਤਰ ਤੀਰਥ ਸਥਾਨ ਮੰਨੇ ਜਾਂਦੇ ਸ਼੍ਰੀ ਹੇਮਕੁੰਟ ਸਾਹਿਬ ਲਈ ਯਾਤਰਾ ਅੱਜ ਸ਼ੁਰੂ ਹੋ ਗਈ ਹੈ। ਹਾਲਾਂਕਿ ਗੁਰੂਘਰ ਦੇ ਕੇਵਾੜ 20 ਮਈ ਨੂੰ ਖੁਲਣੇ ਹਨ ਪਰ ਇਸ ਯਾਤਰਾ ਦੇ ਲਈ ਪਹਿਲਾ ਜਥਾ ਅੱਜ ਲਛਮਣ ਝੂਲਾ ਮਾਰਗ,ਰਿਸ਼ੀਕੇਸ ਤੋਂ ਰਵਾਨਾ ਕੀਤਾ ਗਿਆ ਹੈ। ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਤੇ ਫੁੱਲਾਂ ਦੀ ਵਰਖਾ ਨਾਲ ਇਸ ਯਾਤਰਾ ਦਾ ਆਗਾਜ਼ ਹੋਇਆ ਹੈ।

ਜਥੇ ਨੂੰ ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਵੱਲੋਂ ਗੁਰਮਤਿ ਮਰਿਆਦਾ ਅਨੁਸਾਰ ਰਵਾਨਾ ਕੀਤਾ ਗਿਆ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕੇਵਾੜ ਸੰਗਤ ਵਾਸਤੇ 20 ਮਈ ਨੂੰ ਖੋਲ੍ਹੇ ਜਾਣਗੇ, ਜਿਸ ਤਹਿਤ ਸ਼ਰਧਾਲੂਆਂ ਦਾ ਪਹਿਲਾ ਅੱਜ ਰਿਸ਼ੀਕੇਸ਼ ਸਥਿਤ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ ਹੈ।

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਟਰੱਸਟ ਨੇ ਸਾਲਾਨਾ ਯਾਤਰਾ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

 

ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਰਾਜਪਾਲ ਵੱਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਉਤਰਾਖੰਡ ਦੇ ਮੁੱਖ ਮੰਤਰੀ ਤੇ ਹੋਰ ਮੰਤਰੀਆਂ ਤੋਂ ਇਲਾਵਾ ਕਈ ਧਾਰਮਿਕ ਸ਼ਖ਼ਸੀਅਤਾਂ ਵੀ ਸ਼ਾਮਲ ਰਹੀਆਂ। ।ਹਾਸਲ ਜਾਣਕਾਰੀ ਮੁਤਾਬਕ ਇਸ ਵਾਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਆਉਣ ਵਾਲੇ ਸ਼ਰਧਾਲੂਆਂ ਨੂੰ 15 ਕਿਲੋਮੀਟਰ ਦੀ ਪੈਦਲ ਯਾਤਰਾ ‘ਤੇ ਵੱਖ-ਵੱਖ ਥਾਵਾਂ ‘ਤੇ ਗਰਮ ਜਲ ਦੀ ਵੀ ਵਿਵਸਥਾ ਕੀਤੀ ਗਈ ਹੈ ।

ਇਸ ਦੇ ਨਾਲ ਹੀ ਯਾਤਰਾ ਦੇ ਰਸਤੇ ‘ਤੇ ਚੱਲਣ ਵਾਲੇ ਘੋੜਿਆਂ ਤੇ ਖੱਚਰਾਂ ਲਈ ਤਿੰਨ ਥਾਵਾਂ ‘ਤੇ ਗਰਮ ਪਾਣੀ ਦਾ ਪ੍ਰਬੰਧ ਕੀਤਾ ਜਾਵੇਗਾ। ਹੇਮਕੁੰਟ ਸਾਹਿਬ ਇਲਾਕੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਜਲ ਸੰਸਥਾ ਵੱਲੋਂ ਇਹ ਪ੍ਰਬੰਧ ਕੀਤੇ ਜਾ ਰਹੇ ਹਨ।