ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਸਾਫ ਸ਼ਬਦਾਂ ਵਿਚ ਕਿਹਾ ਹੈ ਕਿ ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਉੱਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਉਨ੍ਹਾਂ ਨੂੰ ਅਪੀਲ ਹੈ ਕਿ 31 ਮਈ ਤੱਕ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਹਵਾਲੇ ਕਰ ਦੇਣ। ਅਜਿਹਾ ਨਾ ਕਰਨ ਉਤੇ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਗਈ ਹੈ ।
ਇਸੇ ਸਬੰਧ ਵਿੱਚ ਮੁੱਖ ਮੰਤਰੀ ਮਾਨ ਨੇ ਟਵਿਟ ਕਰਦਿਆਂ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ, ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਓਹਨਾਂ ਨੂੰ ਅਪੀਲ ਹੈ ਕਿ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ, ਕਿਉਂਕਿ ਪੰਜਾਬ ਸਰਕਾਰ ਵੱਲੋੰ ਇੱਕ ਜੂਨ ਤੋ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਜਾਇਜ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ , ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਓਹਨਾਂ ਨੂੰ ਅਪੀਲ ਹੈ ਕਿ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ ..ਕਿਉਂਕਿ ਪੰਜਾਬ ਸਰਕਾਰ ਵੱਲੋੰ 1 ਜੂਨ ਤੋ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਜਾਇਜ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ.
— Bhagwant Mann (@BhagwantMann) May 19, 2023
ਦੱਸ ਦਈਏ ਕਿ ਬੀਤੇ ਵਰੇ ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ‘ਤੇ ਕਬਜ਼ਿਆਂ ਦੀ ਜਾਂਚ ਦੇ ਹੁਕਮ ਦਿੱਤੇ ਸੀ। ਇਸ ਦੇ ਨਾਲ ਹੀ 5000 ਏਕੜ ਪੰਚਾਇਤੀ ਜ਼ਮੀਨ ਖਾਲੀ ਕਰਵਾਉਣ ਦੀ ਮੁਹਿੰਮ ਚਲਾਈ ਗਈ ਸੀ। ਸਰਕਾਰ ਨੇ ਪਹਿਲੇ ਪੜਾਅ ਵਿੱਚ 31 ਮਈ 2022 ਤੱਕ 5000 ਏਕੜ ਪੰਚਾਇਤੀ ਜ਼ਮੀਨ ਤੋਂ ਇੱਕ ਮਹੀਨੇ ਦੇ ਅੰਦਰ-ਅੰਦਰ ਕਬਜ਼ਿਆਂ ਨੂੰ ਹਟਾਉਣ ਦਾ ਟੀਚਾ ਮਿਥਿਆ ਸੀ।