Punjab

CM ਮਾਨ ਦਾ ਐਲਾਨ , 12ਵੀ ‘ਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ 51 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ’

The Punjab government will give a prize money of 51 thousand rupees to the top students in 12th

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੇ ਐਲਾਨੇ ਨਤੀਜੇ ਵਿੱਚ ਧੀਆਂ ਨੇ ਹੀ ਬਾਜ਼ੀ ਮਾਰੀ ਹੈ ਅਤੇ ਇਕ ਵਾਰ ਫਿਰ ਤੋਂ ਮਾਨਸਾ ਜ਼ਿਲ੍ਹਾ ਅੱਵਲ ਆਇਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮ ਐਲਾਨ ਕੀਤਾ ਗਿਆ ਹੈ। ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜਲਦੀ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ 51 ਹਜ਼ਾਰ ਰੁਪਏ ਦੇ ਨਕਦ ਪੁਰਸਕਾਰ ਨਾਲ ਸਨਮਾਨਿਤ ਕਰੇਗੀ।

ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜੇ ਅੱਜ ਐਲਾਨੇ ਗਏ ਜਿਸ ਵਿਚ ਸਾਡੀਆਂ ਧੀਆਂ ਨੇ ਇਕ ਵਾਰ ਫਿਰ ਬਾਜ਼ੀ ਮਾਰੀ ਤੇ ਅੱਵਲ ਇਕ ਵਾਰ ਫਿਰ ਮਾਨਸਾ ਜ਼ਿਲ੍ਹਾ ਆਇਆ ਹੈ। ਸਾਰੇ ਬੱਚਿਆਂ ਨੂੰ ਮੇਰੇ ਵੱਲੋਂ ਵਧਾਈ ਤੇ ਸ਼ੁੱਭਕਾਮਨਾਵਾ, ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਪ੍ਰੀਖਿਆ ਪਾਸ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਇਨ੍ਹਾਂ ਵਿਦਿਆਰਥੀਆਂ ਨੇ ਇਮਤਿਹਾਨਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਇਨ੍ਹਾਂ ਵਿਦਿਆਰਥੀਆਂ ਨੇ ਅਣਥੱਕ ਮਿਹਨਤ ਅਤੇ ਲਗਨ ਨਾਲ ਆਪਣਾ ਨਾਮ ਚਮਕਾਇਆ ਬਣਾਇਆ ਹੈ। ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਹੱਤਵਪੂਰਨ ਦਿਨ ਹੈ, ਜਿਸ ਲਈ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਵਧਾਈ ਦੇ ਹੱਕਦਾਰ ਹਨ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਵਿਦਿਆਰਥੀ ਹੋਰਨਾਂ ਲਈ ਰੋਲ ਮਾਡਲ ਬਣਨਗੇ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥੀ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੇ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਹਾਸਲ ਕਰਕੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਲਈ ਸਕੂਲੀ ਸਿੱਖਿਆ ਵਾਸਤੇ ਵਧੀਆ ਮਾਹੌਲ ਦੇਣ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫ਼ਲ ਹੋ ਸਕਣ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਨਕਦ ਇਨਾਮ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਨਗੇ ਅਤੇ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਆਪਣਾ ਮੁਕਾਮ ਬਣਾਉਣ ਦੇ ਯੋਗ ਬਣਾਉਣਗੇ।