ਦਿੱਲੀ : ਇੱਕ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤਾ ਅਤੇ ਇਸਨੂੰ ਦੇਸ਼ ਨੂੰ ਸਮਰਪਿਤ ਕੀਤਾ ਹੈ ਤਾਂ ਦੂਜੇ ਪਾਸੇ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਦੇ ਖਿਲਾਫ ਪਹਿਲਵਾਨਾਂ ਦਾ ਧਰਨਾ ਜੰਤਰ-ਮੰਤਰ ‘ਤੇ ਲਗਾਤਾਰ ਜਾਰੀ ਹੈ।
ਜੰਤਰ-ਮੰਤਰ ਵਿਖੇ ਚੱਲ ਰਹੇ ਧਰਨੇ ਵਿੱਚ ਅੱਜ ਸਵੇਰੇ ਸਾਢੇ 11 ਵਜੇ ਨਵੇਂ ਸੰਸਦ ਭਵਨ ਵੱਲ ਮਾਰਚ ਦਾ ਸੱਦਾ ਦਿੱਤਾ ਗਿਆ ਸੀ ਪਹਿਲਵਾਨਾਂ ਵੱਲੋਂ ਬੁਲਾਈ ਗਈ ‘ਮਹਿਲਾ ਮਹਾਂ ਪੰਚਾਇਤ’ ਨੂੰ ਰੋਕਣ ਲਈ ਦਿੱਲੀ ਬਾਰਡਰ ਅਤੇ ਲੁਟੀਅਨਜ਼ ਦਿੱਲੀ ‘ਤੇ ਬੈਰੀਕੇਡ ਲਗਾਏ ਗਏ ਹਨ ।
ਦਿੱਲੀ ਦੇ ਜੰਤਰ-ਮੰਤਰ ‘ਤੇ ਚੱਲ ਰਹੇ ਪਹਿਲਵਾਨਾਂ ਦੇ ਹੱਕ ‘ਚ ਖਾਪ ਪੰਚਾਇਤਾਂ ਦੇ ਮੁਖੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਕੀਤੇ ਜਾ ਰਹੇ ਵਿਰੋਧ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਗੁਆਂਢੀ ਸੂਬਿਆਂ ਦੀਆਂ ਸਰਹੱਦਾਂ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ‘ਤੇ ਵੱਡੀ ਗਿਣਤੀ ‘ਚ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ। ਪੁਲਿਸ ਰਾਹਗੀਰਾਂ ‘ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਕਿਸਾਨ ਜਥੇਬੰਦੀਆਂ ਅਤੇ ਪ੍ਰਦਰਸ਼ਨਕਾਰੀਆਂ ਨੂੰ ਸਰਹੱਦ ਪਾਰ ਕਰਨ ਦੀ ਇਜਾਜ਼ਤ ਨਹੀਂ ਹੈ।
ਮਹਾਪੰਚਾਇਤ ਵਿਚ ਸ਼ਾਮਲ ਹੋਣ ਲਈ ਪੰਜਾਬ ਤੋਂ ਆਉਣ ਵਾਲੀਆਂ ਔਰਤਾਂ ਲਈ ਅੰਬਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਠਹਿਰਨ ਦਾ ਇੰਤਜ਼ਾਮ ਕੀਤਾ ਗਿਆ ਸੀ, ਜਿਸ ਨੂੰ ਪੁਲਿਸ ਨੇ ਸ਼ਨੀਵਾਰ ਨੂੰ ਥਾਣੇ ਵਿਚ ਤਬਦੀਲ ਕਰ ਦਿੱਤਾ। ਉਨ੍ਹਾਂ ਨੂੰ ਉੱਥੇ ਹੀ ਰੋਕ ਲਿਆ ਗਿਆ।
ਦੂਜੇ ਪਾਸੇ ਜਦੋਂ ਪਹਿਲਵਾਨਾਂ ਨੂੰ ਪਤਾ ਲੱਗਾ ਕਿ ਲੋਕਾਂ ਨੂੰ ਇਸ ਮਹਾਂਪੰਚਾਇਤ ਵਿੱਚ ਸ਼ਾਮਲ ਹੋਣ ਤੋਂ ਰੋਕਿਆ ਜਾ ਰਿਹਾ ਹੈ ਤਾਂ ਪਹਿਲਵਾਨ ਵਿਨੇਸ਼ ਨੇ ਕਿਹਾ ਕਿ ਸਰਕਾਰ ਸਾਡੇ ’ਤੇ ਸਮਝੌਤਾ ਕਰਨ ਲਈ ਦਬਾਅ ਪਾ ਰਹੀ ਹੈ।
ਵਿਨੇਸ਼ ਫੋਗਾਟ ਨੇ ਕਿਹਾ ਕਿ ਜੰਤਰ-ਮੰਤਰ ‘ਤੇ ਖੁੱਲ੍ਹੇਆਮ ਲੋਕਤੰਤਰ ਦਾ ਕਤਲ ਹੋ ਰਿਹਾ ਹੈ। ਇੱਕ ਪਾਸੇ ਪੀਐਮ ਮੋਦੀ ਨੇ ਲੋਕਤੰਤਰ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਹੈ, ਦੂਜੇ ਪਾਸੇ ਸਾਡੇ ਲੋਕਾਂ ਦੀਆਂ ਗ੍ਰਿਫ਼ਤਾਰੀਆਂ ਜਾਰੀ ਹਨ।
जंतर मंतर पर सरेआम लोकतंत्र की हत्या हो रही
एक तरफ़ लोकतंत्र के नये भवन का उद्घाटन किया है प्रधानमंत्री जी ने
दूसरी तरफ़ हमारे लोगों की गिरफ़्तारियाँ चालू हैं. pic.twitter.com/ry5Wv9xn5A
— Vinesh Phogat (@Phogat_Vinesh) May 28, 2023
ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਜਿੰਨੇ ਵੀ ਕਿਸਾਨ ਜਾਂ ਹੋਰ ਲੀਡਰ ਜੋ ਪਹਿਲਵਾਨਾਂ ਦੇ ਹੱਕ ਵਿੱਚ ਬੋਲਦੇ ਸਨ ਉਨ੍ਹਾਂ ਨੂੰ ਪੁਲਿਸ ਨੇ ਡਿਟੇਨ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਨੇ ਪੂਰੀ ਦਿੱਲੀ ਨੂੰ ਇੱਕ ਛਾਉਣੀ ਵਿੱਚ ਤਵਦੀਲ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜੰਤਰ-ਮੰਤਰ ‘ਤੇ ਖੁੱਲ੍ਹੇਆਮ ਲੋਕਤੰਤਰ ਦਾ ਕਤਲ ਹੋ ਰਿਹਾ ਹੈ। ਇੱਕ ਪਾਸੇ ਪੀਐਮ ਮੋਦੀ ਨੇ ਲੋਕਤੰਤਰ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਹੈ, ਦੂਜੇ ਪਾਸੇ ਸਾਡੇ ਲੋਕਾਂ ਦੀਆਂ ਗ੍ਰਿਫ਼ਤਾਰੀਆਂ ਜਾਰੀ ਹਨ।
ਵਿਨੇਸ਼ ਫੋਗਾਟ ਨੇ ਕਿਹਾ ਕਿਹਾ ਕਿ ਦੇਸ਼ ਦੀਆਂ ਧੀਆਂ ਇਨਸਾਫ਼ ਦੇ ਲਈ ਸੜਕਾਂ ‘ਤੇ ਬੈਠੀਆਂ ਹਨ ਪਰ ਇਨਸਾਫ਼ ਮਿਲਣ ਦੀ ਬਜਾਏ ਉਨ੍ਹਾਂ ਨੂੰ ਹੀ ਦੋਸ਼ੀ ਠਹਿਰਾਇਆ ਜਾ ਰਿਹਾ ਹੈ।
ਦੱਸ ਦੇਈਏ ਕਿ ਬਜਰੰਗ ਪੂਨੀਆ, ਵਿਨੇਸ਼ ਫੋਗਾਟ ਅਤੇ ਸਾਕਸ਼ੀ ਮਲਿਕ ਦੀ ਅਗਵਾਈ ਹੇਠ ਅੰਦੋਲਨਕਾਰੀ ਪਹਿਲਵਾਨਾਂ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਸੀਕਿ ਬ੍ਰਿਜ ਭੂਸ਼ਣ ਸਿੰਘ ਨੇ ਕਈ ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਕੀਤਾ ਹੈ। ਸੱਤ ਮਹਿਲਾ ਪਹਿਲਵਾਨਾਂ ਨੇ ਉਸ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।