Punjab

ਪਿੰਡ ਜਵਾਹਰਕੇ ਪਹੁੰਚੀ ਸਿੱਧੂ ਮੂਸੇਵਾਲਾ ਦੀ ਮਾਤਾ , ਉਸ ਜਗ੍ਹਾ ਉਤੇ ਪਹੁੰਚ ਕੇ ਭੁਵਕ ਹੋਈ ਮਾਂ ਚਰਨ ਕੌਰ ਜਿਸ ਥਾਂ ‘ਤੇ ਸਿੱਧੂ ਨੇ ਲਏ ਸੀ ਆਖ਼ਰੀ ਸਾਹ

Charan Kaur's mother got shocked after reaching the place where Sidhu Musewale was killed

ਮਾਨਸਾ : ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅੱਜ ਪਿੰਡ ਜਵਾਹਰਕੇ ਪਹੁੰਚੇ। ਇੱਥੇ ਉਹ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਕਰਵਾਏ ਜਾ ਰਹੇ ਸੁਖਮਨੀ ਸਾਹਿਬ ਦੇ ਪਾਠ ਵਿੱਚ ਮੱਥਾ ਟੇਕਣ ਪਹੁੰਚੇ ਸਨ। ਇਸ ਦੌਰਾਨ ਚਰਨ ਕੌਰ ਨੇ ਜਿੱਥੇ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ, ਉੱਥੇ ਪਹੁੰਚ ਕੇ ਉਸ ਸੜਕ ‘ਤੇ ਮੱਥਾ ਟੇਕ ਕੇ ਆਪਣੇ ਪੁੱਤਰ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਚਰਨ ਕੌਰ ਆਪਣੇ ਹੰਝੂਆਂ ਨੂੰ ਨਾ ਰੋਕ ਸਕੇ। ਆਪਣੇ ਭਲਕੇ ਸਿੱਧੂ ਮੂਸੇਵਾਲਾ ਦੀ ਬਰਸੀ ਮਨਾਈ ਜਾਵੇਗੀ। ਉਸ ਤੋਂ ਪਹਿਲਾਂ ਮਾਤਾ ਚਰਨ ਕੌਰ ਨੇ ਉੱਥੇ ਜਾ ਕੇ ਮੱਥਾ ਟੇਕਿਆ।

ਉਸ ਸਮੇਂ ਮਾਹੌਲ ਬਹੁਤ ਹੀ ਗਮਗੀਨ ਹੋ ਗਿਆ। ਇਸ ਥਾਂ ਉਤੇ ਸਿੱਧੂ ਮੂਸੇਵਾਲਾ ਦੀ ਥਾਰ ਉਤੇ ਫਾਇਰਿੰਗ ਕੀਤੀ ਗਈ। ਇਥੇ ਅਜੇ ਵੀ ਕੰਧ ਉਤੇ ਗੋਲੀਆਂ ਨੇ ਨਿਸ਼ਾਨ ਮੌਜੂਦ ਹਨ। ਇਹ ਜਗ੍ਹਾ ਹੁਣ ਯਾਦਗਾਰ ਬਣ ਗਈ ਹੈ ਤੇ ਦੂਰੋਂ ਦੂਰੋਂ ਮੂਸੇਵਾਲਾ ਦੇ ਪ੍ਰਸੰਸਕ ਇਥੇ ਪੁੱਜਦੇ ਹਨ।

ਦੱਸ ਦੇਈਏ ਕਿ ਕਰੀਬ ਦੋ ਮਹੀਨੇ ਪਹਿਲਾਂ 19 ਮਾਰਚ ਨੂੰ ਸਿੱਧੂ ਮੂਸੇਵਾਲਾ ਦੀ ਬਰਸੀ ਮਨਾਈ ਗਈ ਸੀ। ਮਾਨਸਾ ਦੇ ਸਿਰਸਾ ਰੋਡ ‘ਤੇ ਸਥਿਤ ਨਵੀਂ ਅਨਾਜ ਮੰਡੀ ਵਿਖੇ ਮੂਸੇਵਾਲਾ ਦੀ ਬਰਸੀ ‘ਤੇ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਦਾ ਪੁੱਤਰ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਦਿਲਾਂ ‘ਚ ਹਮੇਸ਼ਾ ਜ਼ਿੰਦਾ ਰਹੇਗਾ।

ਇਸ ਦੌਰਾਨ ਉਨ੍ਹਾਂ ਨੇ ਕਿਹਾ ਸੀ ਕਿ ਜਿਸ ਦਿਨ ਉਨ੍ਹਾਂ ਨੇ ਜੇਲ੍ਹ ‘ਚੋਂ ਲਾਰੈਂਸ ਦੀ ਇੰਟਰਵਿਊ ਹੁੰਦੀ ਦੇਖੀ ਤਾਂ ਅਜਿਹਾ ਲੱਗਾ ਜਿਵੇਂ ਇਕ ਵਾਰ ਫਿਰ ਬੇਟੇ ਦਾ ਕਤਲ ਹੋ ਗਿਆ ਹੋਵੇ। ਬਲਕੌਰ ਸਿੰਘ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਾਏ। ਉਨ੍ਹਾਂ ਕਿਹਾ ਕਿ ਗੈਂਗਸਟਰ ਖੁਦ ਸਿੱਧੂ ਦੀ ਮੌਤ ਦੀ ਜ਼ਿੰਮੇਵਾਰੀ ਲੈ ਰਿਹਾ ਹੈ ਅਤੇ ਪੁਲਿਸ ਉਸ ਅੱਗੇ ਗੋਡੇ ਟੇਕ ਰਹੀ ਹੈ।

ਦੱਸ ਦੇਈਏ ਕਿ ਮਾਨਸਾ ਦੇ ਜਵਾਹਰਕੇ ‘ਚ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਦਿਆ ਸੀ। ਉਸ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਦੇ ਗੋਲਡੀ ਬਰਾੜ ਨੇ ਲਈ ਸੀ।