ਫਤਿਹਗੜ੍ਹ ਸਾਹਿਬ : ਸੋਮਵਾਰ ਸ਼ਾਮ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਨੇ ਜਨਜੀਵਨ ਨੂੰ ਪ੍ਰਭਾਵਿਤ ਕੀਤਾ। ਫ਼ਤਹਿਗੜ੍ਹ ਸਾਹਿਬ ਅਤੇ ਮੰਡੀ ਗੋਬਿੰਦਗੜ੍ਹ ਸਮੇਤ ਹੋਰ ਇਲਾਕਿਆਂ ਵਿੱਚ ਸ਼ਾਮ ਨੂੰ ਇੱਕ ਘੰਟੇ ਤੱਕ ਮੀਂਹ ਪਿਆ। ਇਸ ਕਾਰਨ ਸੜਕਾਂ ਪਾਣੀ ਨਾਲ ਭਰ ਗਈਆਂ ਅਤੇ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਵੜ ਗਿਆ। ਵਾਹਨ ਚਾਲਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸੜਕਾਂ ਛੱਪੜ ਬਣ ਗਈਆਂ ਸਨ ਅਤੇ ਡਰਾਈਵਰਾਂ ਲਈ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ।
ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਤੋਂ ਮਿਲੀ ਜਾਣਕਾਰੀ ਮੁਤਬਾਕ ਲੁਧਿਆਣਾ ਦੇ ਹਲਵਾਰਾ ਅਤੇ ਪਠਾਨਕੋਟ ਵਿੱਚ ਬੱਦਲ ਛਾਏ ਰਹੇ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਸਨ। ਪਟਿਆਲਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਪੰਜਾਬ ਵਿੱਚ ਪਾਰਾ 1.8 ਡਿਗਰੀ ਦੀ ਗਿਰਾਵਟ ਦਰਜ ਕੀਤਾ ਗਿਆ ਸੀ ਪਰ ਫਿਰ ਵੀ ਇਹ ਆਮ ਨਾਲੋਂ 4.5 ਡਿਗਰੀ ਘੱਟ ਹੈ।
ਪੰਜਾਬ ਵਿੱਚ ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 36.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਮੌਸਮ ਵਿਭਾਗ ਨੇ 1 ਜੂਨ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ ਚਾਰ ਦਿਨਾਂ ਯਾਨੀ 2 ਜੂਨ ਤੱਕ ਵੱਧ ਤੋਂ ਵੱਧ ਤਾਪਮਾਨ ‘ਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ ਪਰ ਇਸ ਤੋਂ ਬਾਅਦ 2 ਤੋਂ 4 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ।
ਪਟਿਆਲਾ ਤੋਂ ਇਲਾਵਾ ਅੰਮ੍ਰਿਤਸਰ ਵਿੱਚ 35.3 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 35.6 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 33.0 ਡਿਗਰੀ ਸੈਲਸੀਅਸ, ਬਰਨਾਲਾ ਵਿੱਚ 31.5 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ 33.7 ਡਿਗਰੀ ਸੈਲਸੀਅਸ, ਮੋਗਾ ਵਿੱਚ 32.2 ਡਿਗਰੀ ਸੈਲਸੀਅਸ ਅਤੇ 34 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਪੰਜਾਬ ਵਿੱਚ ਅੱਜ ਦਿਨ ਵੇਲੇ ਫਤਿਹਗੜ੍ਹ ਸਾਹਿਬ ਵਿੱਚ 16.5 ਮਿਲੀਮੀਟਰ, ਫਿਰੋਜ਼ਪੁਰ ਵਿੱਚ 11.0 ਮਿਲੀਮੀਟਰ ਅਤੇ ਪਟਿਆਲਾ ਵਿੱਚ ਹਲਕੀ ਬਾਰਿਸ਼ ਹੋਈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ‘ਚ 1.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਇਹ ਆਮ ਦੇ ਨੇੜੇ ਰਿਹਾ। ਪੰਜਾਬ ਦੇ ਮੁਕਤਸਰ ਵਿੱਚ ਸਭ ਤੋਂ ਘੱਟ ਤਾਪਮਾਨ 19.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।