ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵਲੋਂ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਕੇਂਦਰ ਨੇ ਸੀਐੱਮ ਮਾਨ ਨੂੰ Z+ ਕੈਟਾਗਿਰੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਸੀ।
ਰਿਪੋਰਟ ਮੁਤਾਬਕ ਸੀਐਮ ਨੇ ਇਸ ਸਬੰਧੀ ਕੇਂਦਰ ਨੂੰ ਚਿੱਠੀ ਲਿਖੀ ਹੈ ਕਿ ਪੰਜਾਬ ਪੁਲਿਸ ਦੀ ਟੀਮ ਉਨ੍ਹਾਂ ਦੀ ਸੁਰੱਖਿਆ ਲਈ ਕਾਫੀ ਹੈ। ਇਸ ਬਾਰੇ ਸੀਐੱਮ ਸੁਰੱਖਿਆ ਟੀਮ ਨੇ ਕੇਂਦਰ ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ ਹੈ। ਇਸ ਪਿੱਛੇ ਤਰਕ ਦਿੱਤਾ ਗਿਆ ਹੈ ਕਿ ਦੋ ਸਰੱਖਿਆ ਘੇਰੇ ਹੋਣ ਕਰਕੇ ਕਮਾਂਡ ਦੀ ਸਮੱਸਿਆ ਹੋਣ ਕਾਰਨ ਨੁਕਸਾਨ ਹੋ ਸਕਦਾ ਹੈ।
ਜਾਣਕਾਰੀ ਮੁਤਾਬਕ ਸੀਐਮ ਸੁਰੱਖਿਆ ਟੀਮ ਨੇ ਕੇਂਦਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਦੀ ਲੋੜ ਨਹੀਂ ਹੈ। ਸੀਐਮ ਮਾਨ ਦੀ ਸੁਰੱਖਿਆ ਲਈ ਪੰਜਾਬ ਤੇ ਦਿੱਲੀ ਵਿੱਚ ਪੰਜਾਬ ਪੁਲਿਸ ਤੇ ਸੀਐਮ ਸੁਰੱਖਿਆ ਦੀਆਂ ਵਿਸ਼ੇਸ਼ ਟੀਮਾਂ ਕਾਫੀ ਹਨ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਕਵਰ ਦਿੱਤਾ ਗਿਆ ਹੈ। ਕੇਂਦਰ ਨੇ ਉਨ੍ਹਾਂ ਨੂੰ ਸੀਆਰਪੀਐਫ ਦੀ ਟੀਮ ਜ਼ੈੱਡ ਪਲੱਸ ਸੁਰੱਖਿਆ ਕਵਰ ਦੇਣ ਦਾ ਫੈਸਲਾ ਕੀਤਾ ਸੀ। ਕੇਂਦਰ ਸਰਕਾਰ ਨੇ ਤਾਜ਼ਾ ਖੁਫੀਆ ਇਨਪੁੱਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੀਆਰਪੀਐਫ ਦੀ ‘Z+’ ਸੁਰੱਖਿਆ ਕਵਰ ਪ੍ਰਦਾਨ ਕੀਤਾ ਹੈ। ਇਹ ਸੁਰੱਖਿਆ ਕਵਰ ਪੂਰੇ ਭਾਰਤ ਵਿੱਚ ਉਨ੍ਹਾਂ ਨਾਲ ਰਹੇਗਾ।
ਮਾਨ ਨੂੰ ‘Z+’ ਸੁਰੱਖਿਆ ਮਿਲਣ ਤੋਂ ਬਾਅਦ CRPF ਦੇ 36 ਜਵਾਨ ਉਨ੍ਹਾਂ ਦੇ ਨਾਲ ਤਾਇਨਾਤ ਕੀਤੇ ਜਾਣੇ ਸਨ। ਇਨ੍ਹਾਂ ਨੂੰ 3 ਸ਼ਿਫਟਾਂ ਵਿੱਚ ਵੰਡ ਕੇ ਮੁੱਖ ਮੰਤਰੀ ਮਾਨ ਦੇ ਘਰ ਤੋਂ ਲੈਕੇ ਜਿਸ ਥਾਂ ‘ਤੇ ਉਨ੍ਹਾਂ ਨੇ ਜਾਣਾ ਸੀ, ਉਸ ਪੂਰੇ ਰਸਤੇ ਸੁਰੱਖਿਆ ਦੀ ਜ਼ਿੰਮੇਵਾਰੀ ਹੁਣ CRPF ਦੇ ਕੋਲ ਹੋਵੇਗੀ।