ਦਿੱਲੀ : ਸਾਲ 1984 ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਦਿੱਲੀ ਦੀ ਇੱਕ ਅਦਾਲਤ ਨੇ ਸਿੱਖ ਕਤਲੇਆਮ ਦੇ ਕਥਿਤ ਦੋਸ਼ੀ ਮੰਨੇ ਜਾਂਦੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਕੇਸ ਟਰਾਂਸਫ਼ਰ ਕਰ ਦਿੱਤਾ ਹੈ। ਦਿੱਲੀ ਦੀ ਰਾਉਸ ਐਵਿਨਿਊ ਅਦਾਲਤ ਨੇ ਜਗਦੀਸ਼ ਟਾਈਟਲਰ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਨੂੰ ਮਨਜ਼ੂਰੀ ਦੇ ਦਿੱਤੀ ਹੈ, ਅਤੇ ਉਸ ਨੂੰ ਮੁਕੱਦਮੇ ਲਈ ਵਿਸ਼ੇਸ਼ ਸੰਸਦ ਮੈਂਬਰ-ਵਿਧਾਇਕ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ। ਅਦਾਲਤ ਇਸ ਮਾਮਲੇ ’ਤੇ ਸੁਣਵਾਈ 8 ਜੂਨ ਨੂੰ ਕਰੇਗੀ।
ਸੀਬੀਆਈ ਨੇ ਚਾਰਜਸ਼ੀਟ ਦਾਖ਼ਲ ਕੀਤੀ ਸੀ
ਇਸ ਤੋਂ ਪਹਿਲਾਂ ਸੀਬੀਆਈ ਨੇ ਅਦਾਲਤ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਹ ਚਾਰਜਸ਼ੀਟ ਸੀਬੀਆਈ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੁਲ ਬੰਗਸ਼ ਗੁਰਦੁਆਰਾ ਅੱਗ ਕਾਂਡ ਵਿੱਚ ਦਾਇਰ ਕੀਤੀ ਸੀ। ਅਪਰੈਲ ਵਿੱਚ ਜਗਦੀਸ਼ ਟਾਈਟਲਰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਆਪਣੀ ਆਵਾਜ਼ ਦਾ ਨਮੂਨਾ ਦੇਣ ਲਈ ਸੀਬੀਆਈ ਸਾਹਮਣੇ ਪੇਸ਼ ਹੋਇਆ ਸੀ।
1984 anti-Sikh riots | Delhi's Rouse Avenue court transfers the supplementary charge sheet against Congress' Jagdish Tytler, along with sanction, for the prosecution to Special MP-MLA court.
The court will hear the matter on June 8.
(File photo) pic.twitter.com/VmaWSN5f7R
— ANI (@ANI) June 2, 2023
ਪੁਲ ਬੰਗਸ਼ ਇਲਾਕੇ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਕੇਸ ਵਿੱਚ ਸੀਬੀਆਈ ਵੱਲੋਂ ਉਸ ਦੀ ਆਵਾਜ਼ ਦੇ ਨਮੂਨੇ ਨੂੰ ਰਿਕਾਰਡ ਕਰਨ ਲਈ ਤਲਬ ਕੀਤੇ ਜਾਣ ਤੋਂ ਬਾਅਦ ਕਾਂਗਰਸੀ ਆਗੂ ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀ ਪੁੱਜੇ, ਜਿੱਥੇ ਅਗਲੀ ਕਾਰਵਾਈ ਚੱਲ ਰਹੀ ਹੈ। ਉਸ ਦੀ ਆਵਾਜ਼ ਦੇ ਨਮੂਨੇ ਦੀ CFSL ਟੀਮ ਵੱਲੋਂ ਜਾਂਚ ਕੀਤੀ ਜਾਵੇਗੀ।ਸਾਲ 2015 ਵਿੱਚ ਜਾਂਚ ਮੁੜ ਸ਼ੁਰੂ ਹੋਈ
ਸਰਕਾਰੀ ਰਿਕਾਰਡਾਂ ਦੇ ਮੁਤਾਬਕ, ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਸ ਦੇ ਸਿੱਖ ਸੁਰੱਖਿਆ ਕਰਮਚਾਰੀਆਂ ਵੱਲੋਂ ਕਤਲ ਤੋਂ ਬਾਅਦ ਹੋਏ ਦੰਗਿਆਂ ਦੌਰਾਨ, ਦਿੱਲੀ ਵਿੱਚ 2,100 ਸਮੇਤ ਪੂਰੇ ਭਾਰਤ ਵਿੱਚ ਲਗਭਗ 2,800 ਸਿੱਖ ਮਾਰੇ ਗਏ ਸਨ। ਸੀਬੀਆਈ ਨੇ ਪਹਿਲਾਂ ਇਸ ਮਾਮਲੇ ਵਿੱਚ ਕਾਂਗਰਸੀ ਆਗੂ ਨੂੰ ਕਲੀਨ ਚਿੱਟ ਦੇ ਦਿੱਤੀ ਸੀ, ਪਰ 4 ਦਸੰਬਰ, 2015 ਦੇ ਹੁਕਮਾਂ ਤੋਂ ਬਾਅਦ ਜਾਂਚ ਮੁੜ ਸ਼ੁਰੂ ਕਰ ਦਿੱਤੀ ਸੀ।