ਨਵੀਂ ਦਿੱਲੀ : ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਵਿਰੋਧ ਕਰ ਰਹੇ ਭਾਰਤ ਦੇ ਦਿੱਗਜ ਪਹਿਲਵਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਚਰਚਾ ਲਈ ਸੱਦਾ ਮਿਲਿਆ ਹੈ। ਇਹ ਸੱਦਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਤਾ ਹੈ।
ਟਵਿੱਟਰ ‘ਤੇ ਠਾਕੁਰ ਨੇ ਕਿਹਾ ਕਿ ਸਰਕਾਰ ਪਹਿਲਵਾਨਾਂ ਨਾਲ ਉਨ੍ਹਾਂ ਦੇ ਮੁੱਦਿਆਂ ‘ਤੇ ਚਰਚਾ ਕਰਨ ਲਈ ਤਿਆਰ ਹੈ। ਉਨ੍ਹਾਂ ਨੇ ਇੱਟ ਟਵੀਟ ‘ਚ ਕਿਹਾ, ‘ਸਰਕਾਰ ਪਹਿਲਵਾਨਾਂ ਨਾਲ ਉਨ੍ਹਾਂ ਦੇ ਮੁੱਦਿਆਂ ‘ਤੇ ਚਰਚਾ ਕਰਨ ਲਈ ਤਿਆਰ ਹੈ। ਮੈਂ ਇੱਟ ਵਾਰ ਫਿਰ ਪਹਿਲਵਾਨਾਂ ਨੂੰ ਇਸ ਲਈ ਸੱਦਾ ਦਿੱਤਾ ਹੈ।
ਇਸ ਤੋਂ ਪਹਿਲਾਂ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਮੰਗਲਵਾਰ ਨੂੰ ਗਵਾਲੀਅਰ ‘ਚ ਕਿਹਾ ਸੀ ਕਿ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਬ੍ਰਿਜ ਭੂਸ਼ਣ ਸ਼ਰਣ ਸਿੰਘ ‘ਤੇ ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ। ਉਹ ਇੱਥੇ ਲਕਸ਼ਮੀ ਬਾਈ ਨੈਸ਼ਨਲ ਇੰਸਟੀਚਿਊਟ ਆਫ਼ ਫਿਜ਼ੀਕਲ ਐਜੂਕੇਸ਼ਨ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਆਏ ਸਨ।
ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਪਹਿਲਵਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਬਾਰੇ ਪੁੱਛੇ ਜਾਣ ’ਤੇ ਕੇਂਦਰੀ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਖੇਡਾਂ ਅਤੇ ਖਿਡਾਰੀ ਸਰਕਾਰ ਦੀ ਤਰਜੀਹ ਹਨ। ਉਨ੍ਹਾਂ ਕਿਹਾ, “ਸਰਕਾਰ ਨੇ ਪਹਿਲਾਂ ਹੀ (ਬ੍ਰਿਜ ਭੂਸ਼ਣ ਵਿਰੁੱਧ ਦੋਸ਼ਾਂ ਦੀ ਜਾਂਚ ਲਈ) ਇੱਕ ਕਮੇਟੀ ਦਾ ਗਠਨ ਕੀਤਾ ਹੈ। ਪੁਲਿਸ ਐਫਆਈਆਰ ਦਰਜ ਕਰ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਚਾਰਜਸ਼ੀਟ ਵੀ ਦਾਇਰ ਕੀਤੀ ਜਾਵੇਗੀ ਅਤੇ ਨਿਰਪੱਖ ਜਾਂਚ ਕੀਤੀ ਜਾਵੇਗੀ।
ਇਹ ਪਹਿਲਵਾਨ ਇੱਕ ਨਾਬਾਲਗ ਸਮੇਤ ਸੱਤ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਬ੍ਰਿਜ ਭੂਸ਼ਣ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ 23 ਅਪ੍ਰੈਲ ਤੋਂ ਜੰਤਰ-ਮੰਤਰ ‘ਤੇ ਧਰਨੇ ‘ਤੇ ਬੈਠੇ ਸਨ। ਪਰ 28 ਮਈ ਨੂੰ ਨਵੀਂ ਸੰਸਦ ਭਵਨ ਦੇ ਉਦਘਾਟਨ ਮੌਕੇ ਮਹਿਲਾ ਮਹਾ ਪੰਚਾਇਤ ਦਾ ਆਯੋਜਨ ਕਰਨ ਲਈ ਪਹਿਲਵਾਨਾਂ ਨੇ ਉੱਥੇ ਮਾਰਚ ਕਰਨ ਦੀ ਕੋਸ਼ਿਸ਼ ਕਰਨ ‘ਤੇ ਕਾਨੂੰਨ ਵਿਵਸਥਾ ਨੂੰ ਵਿਗਾੜਨ ਦੇ ਦੋਸ਼ ‘ਚ ਦਿੱਲੀ ਪੁਲਿਸ ਨੇ ਪਹਿਲਵਾਨਾਂ ਨੂੰ ਹਿਰਾਸਤ ‘ਚ ਲੈ ਲਿਆ ਸੀ। ਉਸੇ ਦਿਨ ਦੀ ਸ਼ਾਮ ਨੂੰ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ, ਪਰ ਜੰਤਰ-ਮੰਤਰ ਖ਼ਾਲੀ ਕਰਨ ਤੋਂ ਬਾਅਦ ਪੁਲਿਸ ਨੇ ਐਲਾਨ ਕੀਤਾ ਗਿਆ ਕਿ ਉਨ੍ਹਾਂ ਨੂੰ ਹੁਣ ਉੱਥੇ ਮੁੜ ਧਰਨਾ ਨਹੀਂ ਲਾਉਣ ਦਿੱਤਾ ਜਾਵੇਗਾ।
ਇਸ ਤੋਂ ਬਾਅਦ ਇਹ ਪਹਿਲਵਾਨ 30 ਮਈ ਨੂੰ ਆਪਣੇ ਤਗਮੇ ਗੰਗਾ ਵਿੱਚ ਡੁੱਬਣ ਲਈ ਹਰਿਦੁਆਰ ਗਏ ਸਨ ਪਰ ਕਿਸਾਨਾਂ ਅਤੇ ਖਾਪ ਆਗੂਆਂ ਦੇ ਮਨਾਉਣ ਤੋਂ ਬਾਅਦ ਉਹ ਤਗਮੇ ਬਿਨਾਂ ਵਹਾਏ ਵਾਪਸ ਪਰਤ ਗਏ। ਸੁਪਰੀਮ ਕੋਰਟ ਦੇ ਦਖ਼ਲ ਤੋਂ ਬਾਅਦ, ਦਿੱਲੀ ਪੁਲਿਸ ਨੇ ਇੱਕ ਨਾਬਾਲਗ ਸਮੇਤ ਸੱਤ ਮਹਿਲਾ ਪਹਿਲਵਾਨਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ 28 ਅਪ੍ਰੈਲ ਨੂੰ ਸਿੰਘ ਵਿਰੁੱਧ ਦੋ ਐਫਆਈਆਰ ਦਰਜ ਕੀਤੀਆਂ ਸਨ। ਹਾਲਾਂਕਿ ਭਾਜਪਾ ਸਾਂਸਦ ਨੇ ਆਪਣੇ ਬਿਆਨ ‘ਚ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਹੈ ਕਿ ਜੇਕਰ ਇੱਟ ਵੀ ਦੋਸ਼ ਸਾਬਤ ਹੋ ਗਿਆ ਤਾਂ ਉਹ ਖ਼ੁਦ ਨੂੰ ਫਾਂਸੀ ‘ਤੇ ਲਟਕਾ ਲੈਣਗੇ।