ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਖੇਤਾਂ ਵਿੱਚ ਬੰਬ ਮਿਲਣ ਦੀ ਸੂਚਨਾ ਮਿਲੀ ਹੈ। ਦਸੂਹਾ ਦੇ ਹਲਕਾ ਮੁਕੇਰੀਆਂ ਦੇ ਪਿੰਡ ਧਰਮਪੁਰਾ ‘ਚ ਬੁੱਧਵਾਰ ਸਵੇਰੇ ਆਪਣੇ ਖੇਤ ‘ਚ ਬੰਬ ਦੇਖਿਆ ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਖੇਤ ਨੂੰ ਘੇਰਾ ਪਾ ਲਿਆ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ। ਬੰਬ ਨਿਰੋਧਕ ਦਸਤੇ ਨੂੰ ਵੀ ਸੂਚਿਤ ਕੀਤਾ।
ਕਿਸਾਨ ਅਤਿੰਦਰਪਾਲ ਸਿੰਘ ਨੇ ਦੱਸਿਆ ਕਿ ਸਵੇਰੇ ਉਹ ਆਪਣੇ ਵਿੱਚ ਕੰਮ ਕਰ ਰਿਹਾ ਸੀ। ਇਸ ਦੌਰਾਨ ਚੱਲਦੇ ਟਰੈਕਟਰ ਹੇਠ ਇੱਕ ਸਖ਼ਤ ਚੀਜ਼ ਟਕਰਾ ਗਈ। ਜਦੋਂ ਉਸ ਨੇ ਟਰੈਕਟਰ ਖੜ੍ਹਾ ਕਰ ਕੇ ਦੇਖਿਆ ਤਾਂ ਇਹ ਇੱਕ ਵੱਡੇ ਬੰਬ ਦੀ ਸ਼ਕਲ ਵਿਚ ਸੀ, ਜਿਸ ਨੂੰ ਦੇਖ ਕੇ ਉਹ ਇੱਕ ਵਾਰ ਡਰ ਗਿਆ। ਫਿਰ ਉਸ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।
ਮੌਕੇ ‘ਤੇ ਪਹੁੰਚੇ ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਬੰਬ ਇੱਕ ਖ਼ੋਲ ਦੀ ਸ਼ਕਲ ਵਿੱਚ ਵੱਡੀ ਚੀਜ਼ ਹੈ। ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਬੰਬ ਦਾ ਆਕਾਰ ਕਾਫ਼ੀ ਵੱਡਾ ਹੈ, ਜਿਸ ਕਾਰਨ ਪਿੰਡ ਦੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਬੰਬ ਦਾ ਆਕਾਰ 2 ਫੁੱਟ ਤੋਂ ਵੱਧ ਲੰਬਾ ਹੈ। ਸੁਰੱਖਿਆ ਦੇ ਮੱਦੇਨਜ਼ਰ ਕਿਸੇ ਨੂੰ ਵੀ ਨੇੜੇ ਨਹੀਂ ਆਉਣ ਦਿੱਤਾ ਜਾ ਰਿਹਾ ਹੈ। ਬੰਬ ਸਕੂਐਡ ਦੀ ਉਡੀਕ ਕੀਤੀ ਜਾ ਰਹੀ ਹੈ।