ਬਠਿੰਡਾ : ਪੰਜਾਬ ਵਿਚ ਨੌਜਵਾਨ ਦੀਨੋ-ਦਿਨ ਨਸ਼ਿਆਂ ‘ਚ ਰੁਲਦੇ ਜਾ ਰਹੇ ਹਨ। ਸੂਬੇ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨ ਸ਼ੇ ਦੀ ਓਵਰਡੋਜ਼ ਮੌ ਤਾਂ ਦੀ ਗਿਣਤੀ ਲਗਾਤਰ ਵੱਧ ਰਹੀ ਹੈ। ਨ ਸ਼ੇ ਕਾਰਨ ਲੋਕਾਂ ਦੇ ਘਰ ਉਜੜ ਰਹੇ ਹਨ, ਤਾਜ਼ਾ ਮਾਮਲਾ ਬਠਿੰਡਾ ਤੋ ਸਾਹਮਣੇ ਆਇਆ ਹੈ ਜਿੱਥੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਹੈ।
ਬਠਿੰਡਾ ਦੇ ਸਥਾਨਕ ਗ੍ਰੀਨ ਪੈਲੇਸ ਰੋਡ ‘ਤੇ ਸਥਿਤ ਇਕ ਪਾਰਕ ਵਿਚ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਮ 33 ਸਾਲਾ ਰਾਜਪਾਲ ਸਿੰਘ ਵਾਸੀ ਬੱਲਾਰਾਮ ਨਗਰ ਵਜੋਂ ਹੋਈ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਵਿੱਕੀ ਕੁਮਾਰ, ਪੰਕਜ ਸਿੰਗਲਾ ਘਟਨਾ ਵਾਲੀਥਾਂ ‘ਤੇ ਪਹੁੰਚੇ ਤੇ ਦੇਖਿਆ ਕਿ ਪਾਰਕ ਵਿਚ ਇਕ ਨੌਜਵਾਨ ਡਿੱਗਿਆ ਪਿਆ ਹੈ ਤੇ ਉਸ ਦਾ ਸਕੂਟਰ ਬਾਹਰ ਖੜ੍ਹਾ ਸੀ ਜਿਸ ਕੋਲ ਚਿੱਟੇ ਦੀ ਸਰਿੰਜ ਪਈ ਹੋਈ ਸੀ ਜਿਸ ਤੋਂ ਲੱਗਦਾ ਹੈ ਕਿ ਓਵਰਡੋਜ ਕਾਰਨ ਨੌਜਵਾਨ ਦੀ ਸਥਿਤੀ ਗੰਭੀਰ ਹੋ ਗਈ।
ਸਹਾਰਾ ਵਰਕਰ ਨੇ ਵਿੱਕੀ ਕੁਮਾਰ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਵੱਲੋਂ ਤੁਰੰਤ ਉਸਦਾ ਇਲਾਜ ਸ਼ੁਰੂ ਕੀਤਾ ਗਿਆ ਪਰ ਕੁਝ ਦੇਰ ਬਾਅਦ ਹੀ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਹਾਰਾ ਟੀਮ ਨੇ ਨੌਜਵਾਨ ਦੇ ਮੋਬਾਈਲ ਦੇ ਆਧਾਰ ‘ਤੇ ਮ੍ਰਿਤਕ ਨੌਜਵਾਨ ਦੇ ਘਰ ਵਾਲਿਆਂ ਨੂੰ ਸੂਚਨਾ ਦਿੱਤੀ। ਪਰਿਵਾਰ ਵਾਲੇ ਹਸਪਤਾਲ ਪਹੁੰਚੇ ਤੇ ਸਾਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ। ਮ੍ਰਿਤਕ ਨੌਜਵਾਨ ਦਾ ਅਜੇ 2 ਜੂਨ ਨੂੰ ਵਿਆਹ ਹੋਇਆ ਸੀ। ਸਹਾਰਾ ਟੀਮ ਨੇ ਥਾਣਾ ਥਰਮਲ ਪੁਲਿਸ ਨੂੰ ਸੂਚਨਾ ਦਿੱਤੀ ਤੇ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਵਿਚ ਰੱਖ ਦਿੱਤਾ। ਪੰਜਾਬ ਵਿਚ ਨਸ਼ੇ ਨਾਲ ਨੌਜਵਾਨਾਂ ਦਾ ਦਮ ਤੋੜਨ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਨਸ਼ੇ ਦੀ ਓਵਰਡੋਜ਼ ਨਾਲ ਆਏ ਦਿਨ ਮੌਤਾਂ ਹੋ ਰਹੀਆਂ ਹਨ।