Punjab

ਪੁਲਿਸ ਵੱਲੋਂ ਕਿਸਾਨਾਂ ਦਾ ਧਰਨਾ ਚੁੱਕਣ ‘ਤੇ ਖਹਿਰਾ ਨੇ ਮਾਨ ਸਰਕਾਰ ‘ਤੇ ਸਾਧੇ ਤਿੱਖੇ ਨਿਸ਼ਾਨੇ , ਕਹੀਆਂ ਇਹ ਗੱਲਾਂ

When the police lifted the farmers' dharna, Khaira took sharp aim at the mann government and said these things.

ਪਟਿਆਲਾ : ਪਾਵਰਕੌਮ ਦਫ਼ਤਰ ਅੱਗੇ ਧਰਨਾ ਲਾਈ ਬੈਠੇ ਕਿਸਾਨਾਂ ਨੂੰ ਪੁਲਿਸ ਵੱਲੋਂ ਜਬਰੀ ਚੁੱਕਣ ਦੀ ਕਾਰਵਾਈ ਦਾ ਵਿਰੋਧ ਹੋਣ ਲੱਗਾ ਹੈ। ਪੰਜਾਬ ਪੁਲਿਸ ਦੀ ਇਸ ਕਾਰਵਾਈ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ।

ਖਹਿਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਅੱਜ ਸਵੇਰੇ PSPCL ਦਫਤਰ ਪਟਿਆਲਾ ਦੇ ਬਾਹਰ ਆਪਣਾ ਸ਼ਾਂਤਮਈ ਧਰਨਾ ਚੁੱਕ ਕੇ ਕਿਸਾਨਾਂ ਵਿਰੁੱਧ ਅਣਮਨੁੱਖੀ ਵਹਿਸ਼ੀਆਨਾ ਕਾਰਵਾਈ ਦੀ ਸਖ਼ਤ ਨਿਖੇਧੀ ਕਰਦੀ ਹੈ। ਖਹਿਰਾ ਨੇ ਕਿਹਾ ਕਿ ਅਸੀਂ ਸਰਕਾਰ ਦੇ ਕਹਿਣ ‘ਤੇ ਪੁਲਿਸ ਵੱਲੋਂ ਗੁਰਸਿੱਖਾਂ ਦੀਆਂ ਦਸਤਾਰਾਂ ਉਛਾਲਣ ਦੀ ਵੀ ਨਿਖੇਧੀ ਕਰਦੇ ਹਾਂ।

ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੁਆਰਾ ਅਸਹਿਣਸ਼ੀਲਤਾ ਦੀ ਸਿਖਰ ਹੈ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਅਤੇ ਉਸਦੀ ਪਾਰਟੀ ਹਰ ਰੋਜ਼ ਬੀਜੇਪੀ ‘ਤੇ ਉਨ੍ਹਾਂ ਦੇ ਹੱਕਾਂ ‘ਤੇ ਡਾਕਾ ਮਾਰਨ ਦਾ ਦੋਸ਼ ਲਾਉਂਦੀ ਹੈ ਪਰ ਪੰਜਾਬ ਦੇ ਲੋਕਾਂ ਨਾਲ ਖਾਸ ਕਰਕੇ ਕਿਸਾਨਾਂ ਨਾਲ ਆਮ ਆਦਮੀ ਪਾਰਟੀ ਹੋਰ ਵੀ ਮਾੜਾ ਵਿਵਹਾਰ ਰਹੀ ਹੈ। ਖਹਿਰਾ ਨੇ ਕਿਹਾ ਕਿ ਸ਼ਰਮ ਆਉਂਦੀ ਹੈ ਅਜਿਹੇ ਬਦਲਾਏ ‘ਤੇ।

ਦੱਸ ਦੇਈਏ ਕਿ ਜ ਸਵੇਰੇ ਕਿਸਾਨਾਂ ਦਾ ਧਰਨਾ ਪੁਲਿਸ ਨੇ ਅੱਜ ਵੱਡੇ ਤੜਕੇ ਜਬਰੀ ਚੁਕਾ ਦਿੱਤਾ ਗਿਆ। ਸਵੇਰੇ 6.00 ਵਜੇ ਦੇ ਕਰੀਬ ਆਈ ਜੀ ਮੁਖਵਿੰਦਰ ਸਿੰਘ ਛੀਨਾ ਤੇ ਐੱਸ ਐੱਸ ਪੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਦੀ ਵੱਡੀ ਟੀਮ ਨੇ ਬਿਜਲੀ ਨਿਗਮ ਦੇ ਬਾਹਰ ਐਕਸ਼ਨ ਕੀਤਾ ਤੇ ਕਿਸਾਨ ਆਗੂਆਂ ਨੂੰ ਪੁਲਿਸ ਚੁੱਕ ਕੇ ਲੈ ਗਈ ਤੇ ਉਹਨਾਂ ਦਾ ਸਮਾਨ ਆਪਣੇ ਨਾਲ ਲੈ ਗਈ।
ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਆਪਣੇ ਬੰਦਿਆਂ ਨੂੰ ਕਿਹਾ ਹੈ ਕਿ ਉਹ ਪੁਲਿਸ ਨਾਲ ਕਿਸੇ ਤਰੀਕੇ ਨਾ ਉਲਝਣ। ਪੁਲਿਸ ਨੂੰ ਆਪਣੀ ਰੋਜ਼ੀ ਰੋਟੀ ਬਚਾਉਣ ਵਾਸਤੇ ਸਾਡੇ ’ਤੇ ਲਾਠੀਚਾਰਜ ਕਰਨਾ ਪੈ ਸਕਦਾ ਹੈ, ਉਹਨਾਂ ਦੀ ਮਜਬੂਰੀ ਹੈ।

ਧਰਨੇ ਦੇ ਟੈਂਟ ਤਕ ਪੁੱਟ ਕੇ ਰਸਤਾ ਸਾਫ਼ ਕਰ ਦਿੱਤਾ ਗਿਆ ਹੈ। ਪਾਵਰਕੌਮ ਦੇ ਅਧਿਕਾਰੀਆਂ ਨੇ ਵੀ ਆਪਣੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਗੇਟ ਖੁੱਲ੍ਹਣ ਬਾਰੇ ਸੂਚਿਤ ਕਰ ਦਿੱਤਾ ਹੈ ਤੇ ਅਧਿਕਾਰੀ ਦਫ਼ਤਰ ਪਹੁੰਚਣੇ ਸ਼ੁਰੂ ਹੋ ਗਏ ਹਨ। ਵੱਖ-ਵੱਖ ਜਥੇਬੰਦੀਆਂ ਵੱਲੋਂ ਇਸ ਕਾਰਵਾਈ ਦਾ ਵਿਰੋਧ ਕਰਦਿਆਂ ਨਿਖੇਧੀ ਕੀਤੀ ਗਈ ਹੈ। ਪਿੰਡਾਂ ਵਿਚ ਰੋਡ ਜਾਮ ਕਰਨ ਦਾ ਐਲਾਨ ਕੀਤੇ ਜਾਣ ਲੱਗੇ ਹਨ।