India International

ਆਹਮੋ-ਸਾਹਮਣੇ ਹੋਏ ਟਵਿੱਟਰ ਤੇ ਸਰਕਾਰ

Face-to-face Twitter on the government

ਦਿੱਲੀ : ਸੋਸ਼ਲ ਮੀਡੀਆ ਪਲੇਟਫ਼ਾਰਮ ਟਵਿੱਟਰ ਦੇ ਸਾਬਕਾ ਸੀਈਓ ਜੈਕ ਡੋਰਸੀ ਨੇ ਭਾਰਤ ਸਰਕਾਰ ‘ਤੇ ਟਵਿੱਟਰ ਦੇ ਨਿਯਮਾਂ ਦੀ ਉਲੰਘਣਾ ਕਰਨ ਦਾ ਵੱਡਾ ਦੋਸ਼ ਲਾਇਆ ਹੈ। ਜੈਕ ਡੋਰਸੀ ਨੇ ਕਿਹਾ ਕਿ ਭਾਰਤ ‘ਚ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਸਰਕਾਰ ਨੇ ਕਈ ਟਵਿੱਟਰ ਅਕਾਊਂਟਸ ਨੂੰ ਬਲਾਕ ਕਰਨ ਦੇ ਨਿਰਦੇਸ਼ ਦਿੱਤੇ ਸਨ। ਭਾਰਤ ਸਰਕਾਰ ਵੱਲੋਂ ਭਾਰਤ ‘ਚ ਟਵਿਟਰ ਨੂੰ ਬੰਦ ਕਰਨ ਦੀ ਧਮਕੀ ਦਿੱਤੀ ਗਈ ਸੀ।

ਜੈਕ ਡੋਰਸੀ ਨੇ ਕਿਹਾ ਕਿ ਭਾਰਤ ਵਿਚ ਕਿਸਾਨ ਅੰਦੋਲਨ ਦੌਰਾਨ ਸਰਕਾਰ ਨੇ ਉਨ੍ਹਾਂ ਨੂੰ ਟਵਿੱਟਰ ਬੰਦ ਕਰਨ ਦੀ ਧਮਕੀ ਦਿੱਤੀ ਸੀ। ਜੈਕ ਡੋਰਸੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਸਰਕਾਰ ਦੀ ਆਲੋਚਨਾ ਕਰਨ ਵਾਲੇ ਕਈ ਭਾਰਤੀ ਪੱਤਰਕਾਰਾਂ ਦੇ ਖਾਤੇ ਬੰਦ ਕਰਨ ਲਈ ਕਿਹਾ ਗਿਆ ਸੀ।

https://twitter.com/aestheticayush6/status/1668357295376572416?s=20

ਦਰਅਸਲ, ਇੱਕ ਯੂਟਿਊਬ ਚੈਨਲ ‘ਬ੍ਰੇਕਿੰਗ ਪੁਆਇੰਟ’ ਨੇ ਟਵਿਟਰ ਦੇ ਸਾਬਕਾ ਸੀਈਓ ਜੈਕ ਡੋਰਸੀ ਦਾ ਇੰਟਰਵਿਊ ਲਿਆ ਸੀ। ਡੋਰਸੀ ਨੇ ਦੱਸਿਆ ਕਿ ‘ਸਰਕਾਰ ਵੱਲੋਂ ਉਨ੍ਹਾਂ ਦੇ ਮੁਲਾਜ਼ਮਾਂ ਦੇ ਘਰਾਂ ‘ਤੇ ਛਾਪੇ ਮਾਰਨ ਦੀ ਗੱਲ ਚੱਲ ਰਹੀ ਸੀ। ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਦਫ਼ਤਰ ਬੰਦ ਕਰਨ ਦੀ ਧਮਕੀ ਵੀ ਦਿੱਤੀ ਗਈ। ਇਹ ਸਭ ਕੁਝ ਭਾਰਤ ਵਰਗੇ ਲੋਕਤੰਤਰੀ ਦੇਸ਼ ਵਿੱਚ ਹੋਇਆ ਹੈ।

ਭਾਰਤ ਸਰਕਾਰ ਨੇ ਦੋਸ਼ ਨਕਾਰੇ

ਉੱਧਰ ਭਾਰਤ ਸਰਕਾਰ ਨੇ ਟਵਿੱਟਰ ਦੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ। ਭਾਰਤ ਦੇ ਇਲੈਕਟ੍ਰਾਨਿਕਸ ਅਤੇ ਤਕਨਾਲੋਜੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਕਿਹਾ ਕਿ ਇਹ ਟਵਿੱਟਰ ਦੇ ਇਤਿਹਾਸ ਵਿਚ ਇਕ ਸ਼ੱਕੀ ਦੌਰ ਨੂੰ ਸਾਫ਼ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਜੈਕ ਡੋਰਸੀ ਦੀ ਅਗਵਾਈ ‘ਚ ਟਵਿੱਟਰ ਅਤੇ ਉਨ੍ਹਾਂ ਦੀ ਟੀਮ ਲਗਾਤਾਰ ਭਾਰਤੀ ਨਿਯਮਾਂ ਦੀ ਉਲੰਘਣਾ ਕਰ ਰਹੀ ਸੀ।

ਹਕੀਕਤ ਇਹ ਹੈ ਕਿ ਸਾਲ 2020 ਤੋਂ 2022 ਦਰਮਿਆਨ ਉਸ ਨੇ ਲਗਾਤਾਰ ਭਾਰਤ ਦੇ ਕਾਨੂੰਨਾਂ ਦੀ ਪਾਲਣਾ ਨਹੀਂ ਕੀਤੀ। ਟਵਿੱਟਰ ਨੇ ਅੰਤ ਵਿਚ ਜੂਨ 2022 ਵਿਚ ਕਾਨੂੰਨਾਂ ਦੀ ਪਾਲਣਾ ਕੀਤੀ। ਉਨ੍ਹਾਂ ਕਿਹਾ ਕਿ ਨਾ ਤਾਂ ਕੋਈ ਜੇਲ੍ਹ ਗਿਆ ਅਤੇ ਨਾ ਹੀ ਟਵਿੱਟਰ ਬੰਦ ਹੋਇਆ।

ਟਵਿੱਟਰ ਨੇ ਅਜਿਹਾ ਵਿਵਹਾਰ ਕੀਤਾ ਜਿਵੇਂ ਭਾਰਤ ਦੇ ਕਾਨੂੰਨ ਇਸ ‘ਤੇ ਲਾਗੂ ਨਹੀਂ ਹੁੰਦੇ। ਕਿਸਾਨ ਅੰਦੋਲਨ ਦਾ ਹਵਾਲਾ ਦਿੰਦੇ ਹੋਏ ਰਾਜੀਵ ਚੰਦਰਸ਼ੇਖਰ ਨੇ ਕਿਹਾ, “ਜਨਵਰੀ 2021 ਦੇ ਪ੍ਰਦਰਸ਼ਨਾਂ ਦੌਰਾਨ, ਬਹੁਤ ਸਾਰੀਆਂ ਗੁੰਮਰਾਹਕੁੰਨ ਜਾਣਕਾਰੀਆਂ ਸਨ ਅਤੇ ਇੱਥੋਂ ਤੱਕ ਕਿ ਕਤਲੇਆਮ ਦੀਆਂ ਰਿਪੋਰਟਾਂ ਵੀ ਆ ਰਹੀਆਂ ਸਨ ਜੋ ਪੂਰੀ ਤਰ੍ਹਾਂ ਫ਼ਰਜ਼ੀ ਸਨ। ਭਾਰਤ ਸਰਕਾਰ ਅਜਿਹੀ ਜਾਣਕਾਰੀ ਨੂੰ ਪਲੇਟਫ਼ਾਰਮ ਤੋਂ ਹਟਾਉਣ ਲਈ ਪਾਬੰਦ ਸੀ ਕਿਉਂਕਿ ਅਜਿਹੀਆਂ ਝੂਠੀਆਂ ਖ਼ਬਰਾਂ ਸਥਿਤੀ ਨੂੰ ਹੋਰ ਵਿਗਾੜ ਸਕਦੀਆਂ ਸਨ।