ਬਿਊਰੋ ਰਿਪੋਰਟ : ਕੁਰੂਕਸ਼ੇਤਰ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਵੱਡੀ ਜਿੱਤ ਹੋਈ ਹੈ,ਖੱਟਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਦੇ ਸਾਹਮਣੇ ਝੁੱਕਣ ਨੂੰ ਮਜ਼ਬੂਰ ਹੋਈਆਂ ਹਨ ਅਤੇ ਸਾਰੀਆਂ ਮੰਗਾਂ ਨੂੰ ਮੰਨ ਲਿਆ ਹੈ । ਜਿਸ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦਿੱਲੀ ਜੰਮੂ ਹਾਈਵੇਅ ‘ਤੇ ਧਰਨਾ ਖਤਮ ਕਰਨ ਦਾ ਫੈਸਲਾ ਲਿਆ ਹੈ । ਸਰਕਾਰ ਖਿਲਾਫ ਮਿਲੀ ਜਿੱਤ ਤੋਂ ਬਾਅਦ ਕਿਸਾਨਾਂ ਨੇ ਖੁਸ਼ੀ ਵਿੱਚ ਆਤਿਸ਼ਬਾਜ਼ੀ ਵੀ ਕੀਤੀ ।
ਸਰਕਾਰ ਨੇ ਇਹ ਮੰਗਾਂ ਮੰਨਿਆਂ
ਕਿਸਾਨ ਆਗੂ ਰਾਕੇਸ਼ ਟਿਕੈਟ ਅਤੇ ਪ੍ਰਸ਼ਾਸਨ ਦੇ ਵਿਚਾਲੇ ਕਈ ਰਾਊਂਡ ਮੀਟਿੰਗ ਹੋਈ ਜਿਸ ਤੋਂ ਬਾਅਦ ਸਰਕਾਰ ਨੇ ਵਾਅਦਾ ਕੀਤਾ ਕਿ ਉਹ ਕਿਸਾਨਾਂ ਤੋਂ ਸੂਰਜ ਮੁੱਖੀ ਦੀ ਫਸਲ ਕੇਂਦਰ ਵੱਲੋਂ ਤੈਅ ਕੀਤੀ ਗਈ MSP ‘ਤੇ ਹੀ ਖਰੀਦੇਗੀ । ਇਸ ਤੋਂ ਇਲਾਵਾ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਜਿਹੜੀਆਂ ਗੱਡੀਆਂ ਜ਼ਬਤ ਕੀਤੀਆਂ ਹਨ ਉਹ ਵੀ ਕਿਸਾਨਾਂ ਨੂੰ ਵਾਪਸ ਕਰ ਦਿੱਤੀਆਂ ਜਾਣਗੀਆਂ,ਕਿਸਾਨਾਂ ਖਿਲਾਫ ਦਰਜ ਮਾਮਲੇ ਵੀ ਵਾਪਸ ਲੈਣ ਨੂੰ ਸਰਕਾਰ ਰਾਜ਼ੀ ਹੋ ਗਈ ਹੈ। ਪਰ ਗੁਰਨਾਮ ਸਿੰਘ ਚੰਡੂਨੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਲੈਕੇ ਹੁਣ ਵੀ ਕੁੰਡੀ ਫੱਸੀ ਹੋਈ ਹੈ। ਸਰਕਾਰ ਨੇ ਕਿਹਾ ਮਾਮਲਾ ਹਾਈਕੋਰਟ ਵਿੱਚ ਹੈ,ਉਨ੍ਹਾਂ ਦੀ ਰਿਹਾਈ ਦੇ ਲਈ ਕੁਝ ਦਿਨ ਲੱਗਣਗੇ। ਚੰਡੂਨੀ ਨੇ ਵੀ MSP ਨੂੰ ਲੈਕੇ ਪ੍ਰਦਰਸ਼ਨ ਸ਼ੁਰੂ ਕੀਤਾ ਸੀ,ਪ੍ਰਸ਼ਾਸਨ ਨੇ ਜਦੋਂ ਉਨ੍ਹਾਂ ਨੂੰ ਰੋਕਿਆ ਤਾਂ ਉਨ੍ਹਾਂ ਨੇ ਦਿੱਲੀ-ਜੰਮੂ ਹਾਈਵੇਅ ‘ਤੇ ਜਾਮ ਲਾ ਦਿੱਤੀ ਸੀ ਪੁਲਿਸ ਨੇ ਹਾਈਕੋਰਟ ਦਾ ਹਵਾਲਾ ਦਿੰਦੇ ਹੋਏ ਕਿਸਾਨਾਂ ਨੂੰ ਜ਼ਬਰਨ ਚੁੱਕਿਆ ਅਤੇ ਗ੍ਰਿਫਤਾਰ ਕੀਤਾ ।
ਜਦੋਂ ਅਦਾਲਤ ਵਿੱਚ ਗੁਰਨਾਮ ਸਿੰਘ ਚੰਡੂਨੀ ਨੂੰ ਪੇਸ਼ ਕੀਤਾ ਗਿਆ ਸੀ ਤਾਂ ਉਨ੍ਹਾਂ ਨੇ ਜ਼ਮਾਨਤ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਕਿਸਾਨਾਂ ਨੇ ਅੰਦੋਲਨ ਹੋਰ ਤੇਜ਼ ਕਰ ਦਿੱਤਾ । ਭਾਰਤੀ ਕਿਸਾਨ ਯੂਨੀਅਨ ਟਿਕੈਤ ਦੇ ਪ੍ਰਧਾਨ ਰਾਕੇਸ਼ ਟਿਕੈਤ ਸਮੇਤ ਹੋਰ ਜਥੇਬੰਦੀਆਂ ਵੀ ਕੁਰੂਕਸ਼ੇਤਰ ਪਹੁੰਚ ਗਈਆਂ ਅਤੇ ਉਨ੍ਹਾਂ ਨੇ ਧਰਨਾ ਸ਼ੁਰੂ ਕਰ ਦਿੱਤਾ ।