Punjab

ਨਸ਼ੇ ਦੀ ਭੇਟ ਚੜਿਆ ਇੱਕ ਹੋਰ ਘਰ , ਅਬੋਹਰ ‘ਚ ਨਸ਼ੇ ਦੀ ਓਵਰਡੋਜ਼ ਨਾਲ ਔਰਤ ਨਾਲ ਹੋਇਆ ਇਹ ਗਲਤ ਕੰਮ

ਅਬੋਹਰ : ਪੰਜਾਬ ਵਿੱਚ ਨ ਸ਼ੇ ਦੀ ਓਵਰਡੋਜ਼ ਮੌ ਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਨ ਸ਼ੇ ਕਾਰਨ ਲੋਕਾਂ ਦੇ ਘਰ ਉੱਜੜ ਰਹੇ ਹਨ। ਇਸ ਦੀ ਤਾਜ਼ਾ ਮਾਮਲਾ ਅਬੋਹਰ ਤੋਂ ਸਾਹਮਣੇ ਆਇਆ ਹੈ ਜਿੱਥੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਔਰਤ ਦੀ ਮੌਤ ਗਈ ਹੈ। ਥਾਣਾ ਸਿਟੀ ਪੁਲਿਸ ਨੇ ਔਰਤ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾ ਘਰ ‘ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੀ ਪਛਾਣ ਪੂਜਾ ਉਰਫ਼ ਹੇਮਲਤਾ ਪਤਨੀ ਗੁਰਪ੍ਰੀਤ ਸਿੰਘ ਵਾਸੀ ਨਿਰੰਕਾਰੀ ਭਵਨ ਰੋਡ ਧਰਮਸ਼ਾਲਾ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਬੀਤੀ ਰਾਤ ਉਕਤ ਔਰਤ ਗਲੀ ਨੰਬਰ 6 ਸ਼ਿਵ ਮੰਦਿਰ ਨੇੜੇ ਇੱਕ ਘਰ ਵਿਚ ਦਾਖਲ ਹੋਈ ਤੇ ਪਾਣੀ ਪੀਣ ਲਈ ਕਿਹਾ। ਲੱਗਦਾ ਸੀ ਕਿ ਔਰਤ ਨੇ ਵੀ ਕੋਈ ਨਸ਼ਾ ਪਹਿਲਾਂ ਹੀ ਕੀਤਾ ਹੋਇਆ ਸੀ। ਇਸ ਦੌਰਾਨ ਉਕਤ ਔਰਤ ਘਰ ਦੇ ਅੰਦਰ ਗਈ ਤੇ ਬੈਠ ਕੇ ਟੀਕਾ ਲਗਾਉਣ ਲੱਗੀ। ਪਰਿਵਾਰਕ ਮੈਂਬਰਾਂ ਨੇ ਉਕਤ ਔਰਤ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਅਸਫਲ ਰਹੇ| ਟੀਕਾ ਲਗਾਉਂਦੇ ਹੀ ਉਕਤ ਔਰਤ ਉੱਥੇ ਹੀ ਲੇਟ ਗਈ ਤੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਪੁਲਿਸ ਤੇ ਨਰ ਸੇਵਾ ਨਰਾਇਣ ਸੇਵਾ ਸਮਿਤੀ ਦੇ ਮੈਂਬਰਾਂ ਨੂੰ ਸੂਚਿਤ ਕੀਤਾ।

ਨਰ ਸੇਵਾ ਸੰਮਤੀ ਦੇ ਮੈਂਬਰ ਬਿੱਟੂ ਨਰੂਲਾ ਤੇ ਸੋਨੂੰ ਗਰੋਵਰ ਮੌਕੇ ‘ਤੇ ਪੁੱਜੇ ਤੇ ਥਾਣਾ ਸਿਟੀ ਦੇ ਐੱਸ ਆਈ ਬਹਾਦਰ ਸਿੰਘ ਨੇ ਵੀ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ | ਔਰਤ ਕੋਲੋਂ ਇੱਕ ਸਰਿੰਜ ਅਤੇ ਇੱਕ ਮੋਬਾਈਲ ਮਿਲਿਆ ਹੈ। ਪੁਲਿਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾ ਘਰ ‘ਚ ਰਖਵਾ ਦਿੱਤਾ ਹੈ ਅਤੇ ਜਾਂਚ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਔਰਤ ਦੇ ਪਤੀ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਜਾਵੇਗੀ।