Punjab

ਮੁੱਖ ਮੰਤਰੀ ਮਾਨ ਵੱਲੋਂ ਵੱਡਾ ਐਲਾਨ , ਪੰਜਾਬ ‘ਚ ਮੁਫ਼ਤ UPSC ਕੋਚਿੰਗ ਸੈਂਟਰ ਖੋਲੇਗੀ ਪੰਜਾਬ ਸਰਕਾਰ…

Big announcement by Chief Minister Mann, Punjab government will open free UPSC coaching center in Punjab...

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਊਂਸਪਲ ਭਵਨ ਚੰਡੀਗੜ੍ਹ ਵਿਖੇ ਵੱਖੋ ਵੱਖ ਵਿਭਾਗਾਂ ਦੇ ਨਵੇਂ ਨਿਯੁਕਤ ਉਮੀਦਵਾਰਾਂ ਨੂੰ 252 ਨਿਯੁਕਤੀ ਪੱਤਰ ਵੰਡੇ। ਨਵੇਂ ਨਿਯੁਕਤ ਹੋਏ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡਣ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਮਾਨ ਨੇ ਕਿਹਾ ਹੈ ਕਿ ਅੱਜ ਬਹੁਤ ਪਰਿਵਾਰਾਂ ਦਾ ਸੁਪਨਾ ਪੂਰਾ ਹੋਇਆ ਹੈ ਤੇ ਯੋਗ ਤੇ ਕਾਬਿਲ ਲੋਕਾਂ ਨੂੰ ਨੌਕਰੀ ਮਿਲੀ ਹੈ।

ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਮੈਰਿਟ ਦੇ ਆਧਾਰ ‘ਤੇ ਨੌਕਰੀਆਂ ਮਿਲ ਰਹੀਆਂ ਹਨ । ਮਾਨ ਨੇ ਕਿਹਾ ਕਿ ਪਹਿਲਾਂ ਅਸੀਂ ਇਰਾਦਾ ਕੀਤਾ ਅਤੇ ਹੁਣ ਅਸੀਂ ਵਾਅਦਾ ਪੂਰਾ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਆਦਮੀ ਕਲੀਨਿਕ ਖੋਲਣ ਦਾ ਇਰਾਦਾ ਕੀਤਾ ਸੀ ਜੋ ਪੂਰਾ ਹੋਇਆ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਨੌਕਰੀਆਂ, ਮੁਫਤ ਬਿਜਲੀ ਅਤੇ ਹੋਰ ਕਈ ਮੰਗਾਂ ਦੇਣ ਦਾ ਇਰਾਦਾ ਕੀਤਾ ਸੀ ਜਿਨ੍ਹਾਂ ਨੂੰ ਹੁਣ ਪੁਰਾ ਕੀਤਾ ਜਾ ਰਿਹਾ ਹੈ।

ਮਾਨ ਨੇ ਕਿਹਾ ਕਿ ਪੰਜਾਬ ਤੋਂ ਗਿਆ ਵਪਾਰ ਵਾਪਸ ਲੈ ਕੇ ਆਵਾਂਗੇ। ਇਸਦੇ ਨਾਲ ਹੀ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫਰੀ UPSC ਕੋਚਿੰਗ ਸੈਂਟਰ ਖੋਲੇਗੀ। ਮਾਨ ਨੇ ਕਿਹਾ ਇਨ੍ਹਾਂ ਕੋਚਿੰਗ ਸੈਂਟਰਾਂ ਵਿੱਚ ਹੋਸਟਲ ਵੀ ਬਣਵਾਂਗੇ।

ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੋ ਹਾਰ ਗਏ ਹਨ ਉਹ ਜੋੜ ਤੋੜ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕੁਰਸੀ ਲਈ ਜੋੜ ਤੋੜ ਕਰ ਰਹੇ ਹਨ। ਮਾਨ ਨੇ ਕਿਹਾ ਕਿ ਉਹ ਪੰਜਾਬ ਦੋ ਲੋਕਾਂ ਲਈ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚ ਪਾਰਦਰਸ਼ੀ ਢੰਗ ਨਾਲ ਨੌਜੁਆਨਾਂ ਨੂੰ ਨੌਕਰੀਆਂ ਦਿਤੀਆਂ ਜਾਣਗੀਆਂ। ਕਿਸੇ ਨਾਲ ਵੀ ਕੋਈ ਵਿਤਕਰਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਵਾਲੀਆਂ ਸਰਕਾਰਾਂ ਨੇ ਸਰਕਾਰੀ ਨੌਕਰੀ ਨੂੰ ਹਊਆ ਬਣਾ ਦਿਤਾ ਸੀ। ਸਾਡੀ ਸਰਕਾਰ ‘ਚ ਮੈਰਿਟ ਦੇ ਆਧਾਰ ‘ਤੇ ਨੌਕਰੀ ਮਿਲੇਗੀ। ਅਸੀਂ ਕਿਸੇ ਵੀ ਸਿਫ਼ਾਰਸ਼ ਕਰਵਾਉਣ ਵਾਲੇ ਨੂੰ ਨੌਕਰੀ ਨਹੀਂ ਦੇਵਾਂਗੇ।

ਸੀ.ਐਮ.ਭਗਵੰਤ ਮਾਨ ਨੇ ਵੱਖ-ਵੱਖ ਉਦਾਹਰਣਾਂ ਦੇ ਕੇ ਨਵ-ਨਿਯੁਕਤ ਕਰਮਚਾਰੀਆਂ ਨੂੰ ਟੀਮ ਵਰਕ ਵਜੋਂ ਕੰਮ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਪਹਿਲਾਂ ਦੇ ਮੁਕਾਬਲੇ ਹੁਣ ਸਰਕਾਰੀ ਨੌਕਰੀਆਂ ਸਿਫ਼ਾਰਸ਼ਾਂ ‘ਤੇ ਨਹੀਂ ਦਿੱਤੀਆਂ ਜਾਂਦੀਆਂ, ਸਿਰਫ਼ ਯੋਗਤਾ ਦੇ ਆਧਾਰ ‘ਤੇ ਹੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ |

ਸੀਐਮ ਮਾਨ ਨੇ ਦਸਿਆ ਕਿ ਅੱਜ ਪੀਐਸਪੀਸੀਐਲ ਦੇ 131 ਕਲਰਕ, ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਿਚ 48 ਸਟਾਫ ਨਰਸਾਂ, ਫਾਰਮੇਸੀ ਅਧਿਕਾਰੀ, ਮਲਟੀਪਰਪਜ਼ ਹੈਲਥ ਵਰਕਰ, ਆਯੁਰਵੇਦ ਵਿਭਾਗ ਦੇ 33 ਕਰਮਚਾਰੀ ਸ਼ਾਮਲ ਹਨ। ਪਰ ਕਿਸੇ ਨੂੰ ਵੀ ਸਿਫਾਰਿਸ਼ ਦੇ ਆਧਾਰ ‘ਤੇ ਸਰਕਾਰੀ ਨੌਕਰੀ ਨਹੀਂ ਮਿਲੀ। ਉਨ੍ਹਾਂ ਨੇ ਯੋਗਤਾ ਦੇ ਆਧਾਰ ‘ਤੇ ਨੌਕਰੀ ਦੇਣ ਦੀ ਗੱਲ ਕੀਤੀ।