India Punjab

ਕੈਪਟਨ ਦੇ ਐਲਾਨ ਤੋਂ ਬਾਅਦ ਹਰਿਆਣਾ ਅਤੇ ਚੰਡੀਗੜ੍ਹ ਵੀ ਉਸੇ ਰਾਹ ‘ਤੇ ਤੁਰੇ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੇ ਵੱਧ ਰਹੇ ਕਹਿਰ ਨੂੰ ਦੇਖਦਿਆਂ ਹੁਣ ਪੰਜਾਬ ਦੀ ਤਰਜ਼ ‘ਤੇ ਹਰਿਆਣਾ ਅਤੇ ਚੰਡੀਗੜ੍ਹ ‘ਚ ਵੀ ਸ਼ਨੀਵਾਰ ਅਤੇ ਐਤਵਾਰ ਨੂੰ ਵੀਕੈਂਡ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਹਰਿਆਣਾ ਵਿੱਚ ਤਾਂ ਲੰਘੇਂ ਕੱਲ ਹੀ ਲਾਕਡਾਊਨ ਦਾ ਐਲਾਨ ਕਰ ਦਿੱਤਾ ਗਿਆ ਸੀ।

 

ਜਿਸ ਤੋਂ ਬਾਅਦ ਤੁਰੰਤ ਚੰਡੀਗੜ੍ਹ ਪ੍ਰਸ਼ਾਸ਼ਨ ਨੇ ਵੀ ਦੋ ਦਿਨਾਂ ਲਈ ਲਾਕਡਾਊਨ ਦਾ ਐਲਾਨ ਕਰ ਦਿੱਤਾ। ਜਿਸ ਬਾਰੇ ਜਾਣਕਾਰੀ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਦਿੱਤੀ ਹੈ ਉਹਨਾਂ ਉਮੀਦ ਜਤਾਈ ਹੈ ਕਿ ਲਾਕਡਾਊਨ ਕਾਰਨ ਕੋਰੋਨਾ ਤੋਂ ਪ੍ਰਭਾਵਿਤ ਲੋਕਾਂ ਦੀ ਬਣੀ ਚੇਨ ਨੂੰ ਤੋੜਨ ਵਿੱਚ ਮਦਦ ਜਰੂਰ ਮਿਲੇਗੀ। ਇਸ ਦੌਰਾਨ  ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ ਅਤੇ ਆਪੋ-ਆਪਣੇ ਘਰਾਂ ਅੰਦਰ ਰਹਿਣ ਲਈ ਕਿਹਾ ਗਿਆ ਹੈ।

ਹਰਿਆਣਾ ਵਿੱਚ ਮੈਡੀਕਲ ਦੀਆਂ ਦੁਕਾਨਾਂ ਜਾਂ ਹੋਰ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਅਦਾਰੇ ਬੰਦ ਕਰ ਦਿੱਤੇ ਗਏ।