Punjab

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ

Many important decisions taken in the Punjab Cabinet meeting

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ (Punjab Cabinet Meeting ) ਹੋਈ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਦਿਆਂ ਇਨ੍ਹਾਂ ਫੈਸਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ । ਟਵੀਟ ਕਰਦਿਆਂ ਮਾਨ ਨੇ ਕਿਹਾ ਕਿ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਹਨ

1. ਸੂਬੇ ਦੀਆਂ ਸੜਕਾਂ ‘ਤੇ ਲੋਕਾਂ ਦੀ ਸੁਰੱਖਿਆ ਲਈ ‘ਸੜਕ ਸੁਰੱਖਿਆ ਫੋਰਸ’ ਨੂੰ ਮਨਜੂਰੀ
2. ‘ਸ਼ਹੀਦ ਸਮਾਰਕ’ ਹਰ ਜ਼ਿਲ੍ਹੇ ਦੇ ਵੱਡੇ ਪਾਰਕ ‘ਚ ਬਣਾਇਆ ਜਾਵੇਗਾ
3. ਦਿੱਲੀ ਕੌਮਾਂਤਰੀ ਹਵਾਈ ਅੱਡੇ ‘ਤੇ ਲੋਕਾਂ ਦੀ ਸੇਵਾ ਲਈ ਪੰਜਾਬ ਸਰਕਾਰ ਦੇ ‘ਸਹਾਇਤਾ ਕੇਂਦਰ’ ਨੂੰ ਮਨਜੂਰੀ

ਮਾਨ ਨੇ ਕਿਹਾ ਕਿ ਇਹ ਸਾਰੇ ਫੈਸਲੇ ਲੈਣ ਵਾਲਾ ਪੰਜਾਬ ਪੂਰੇ ਦੇਸ਼ ‘ਚ ਮੋਹਰੀ ਸੂਬਾ ਬਣਿਆ ਹੈ…ਸਾਡੀ ਕੋਸ਼ਿਸ਼ ਹੈ ਕਿ ਹਰ ਉਪਰਾਲੇ ‘ਚ ਪੰਜਾਬ ਮੋਹਰੀ ਹੋਵੇ।