ਬਿਊਰੋ ਰਿਪੋਰਟ : ਚੰਡੀਗੜ੍ਹ ਤੋਂ ਬਾਅਦ ਹੁਣ ਵਿੱਚ ਵੀ 16 ਅਗਸਤ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ । ਬੁੱਧਵਾਰ ਨੂੰ ਸਾਰੇ ਸਿੱਖਿਅਕ ਅਧਾਰੇ ਬੰਦ ਰਹਿਣਗੇ । ਜ਼ਿਲ੍ਹਾ ਸਿਖਿਆ ਅਧਿਕਾਰੀ ਡਾਕਟਰ ਗਿੰਨੀ ਦੁੱਗਲ ਨੇ ਇਹ ਨਿਰਦੇਸ਼ ਜਾਰੀ ਕੀਤੇ ਹਨ। ਜ਼ਿਲ੍ਹੇ ਅਧੀਨ ਆਉਣ ਵਾਲੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਰਹੇਗੀ । ਅਜ਼ਾਦੀ ਦਿਹਾੜੇ ਮੌਕੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਆਏ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਛੁੱਟੀ ਦਾ ਐਲਾਨ ਕੀਤਾ ਸੀ । ਜੇਕਰ ਕੋਈ ਸਿੱਖਿਅਤ ਸੰਸਥਾਨ ਖੁੱਲੇ ਤਾਂ ਉਨਾਂ ਨੂੰ ਸਰਕਾਰ ਦੇ ਹੁਕਮਾਂ ਦੀ ਅਣਦੇਖੀ ਸਮਝਿਆ ਜਾਵੇਗਾ ।
ਇਸ ਤੋਂ ਪਹਿਲਾਂ ਸਵੇਰੇ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਜ਼ਾਦੀ ਦਿਹਾੜੇ ਸਮਾਗਮ ਦੌਰਾਨ ਚੰਡੀਗੜ੍ਹ ਦੇ ਸਿੱਖਿਅਤ ਸੰਸਥਾਨਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਸੀ । ਅਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ ਸੀ । ਇਸ ਲਈ ਬੱਚਿਆਂ ਨੂੰ ਅਰਾਮ ਦੇਣ ਦੇ ਲਈ 16 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ ।