Punjab

CM ਮਾਨ ਨੇ ਲਗਾਈ ਮੰਤਰੀ ਜ਼ਿੰਪਾ ਦੀ ਕਲਾਸ , ਮਜੀਠੀਆ ਨੇ ਕਿਹਾ- ਇਹ ਹੈ ਭਗਵੰਤ ਮਾਨ ਦਾ ਹੰਕਾਰ

CM Mann conducted Minister Zimpa's class, Majithia said - this is Bhagwant Mann's pride

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ‘ਤੇ ਭੜਕੇ ਗਏ ਸਨ। ਮੁੱਖ ਮੰਤਰੀ ਮਾਨ ਨੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਦੀ ਮੀਡੀਆ ਦੇ ਸਾਹਮਣੇ ਹੀ ਕਲਾਸ ਲਾ ਦਿੱਤੀ ਸੀ। ਮੁੱਖ ਮੰਤਰੀ ਦੇ ਇਸ ਰਵੱਈਏ ‘ਤੇ ਵਿਰੋਧੀ ਪਾਰਟੀਆਂ ਨੇ ਉਨ੍ਹਾਂ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਬਿਕਰਮ ਮਜੀਠੀਆ ਨੇ ਕੈਬਨਿਟ ਮੰਤਰੀ ਜ਼ਿੰਪਾ ਨਾਲ ਹਮਦਰਦੀ ਜਤਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਰਵੱਈਏ ਨੂੰ ਹੰਕਾਰ ਕਰਾਰ ਦਿੱਤਾ ਹੈ।

ਮਜੀਠੀਆ ਨੇ ਟਵੀਟ ਕਰਦਿਆਂ ਕਿਹਾ-ਮੈਂ ਮੁੱਖ ਮੰਤਰੀ ਭਗਵੰਤ ਮਾਨ ਦੇ ਹੰਕਾਰ ਦੀ ਨਿੰਦਾ ਕਰਦਾ ਹਾਂ ਤੇ ਕੈਬਨਿਟ ਮੰਤਰੀ ਜ਼ਿੰਪਾ ਨਾਲ ਹਮਦਰਦੀ ਹੈ। ਜਿੰਪਾ ਨੇ ਸਿੱਧੇ ਤੌਰ ‘ਤੇ ਮੁੱਖ ਮੰਤਰੀ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮਿਲਣ ਲਈ ਬੇਨਤੀ ਕੀਤੀ ਸੀ। ਪੰਜਾਬ ਵਿੱਚ ਕੈਬਨਿਟ ਮੰਤਰੀਆਂ ਨਾਲ ਅਜਿਹਾ ਹੀ ਸਲੂਕ ਕੀਤਾ ਜਾਂਦਾ ਹੈ। ਸਰਕਾਰ ਵੱਲੋਂ ਕਿਸਾਨਾਂ ਤੇ ਲੋੜਵੰਦਾਂ ਨੂੰ ਹੜ੍ਹਾਂ ‘ਚ ਰਾਹਤ ਦੇਣ ਤੋਂ ਇਨਕਾਰ ਕਰਨਾ ਸਮਝ ਵਿੱਚ ਆਉਂਦਾ ਹੈ।

ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਬੀਤੀ ਸ਼ਾਮ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨ ਹੁਸ਼ਿਆਰਪੁਰ ਪਹੁੰਚੇ ਸਨ। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਇੱਥੋਂ ਦੇ ਵਿਧਾਇਕ ਵੀ ਹਨ। ਇਸੇ ਲਈ ਉਨ੍ਹਾਂ ਦੇ ਨਾਲ ਹੋਣਾ ਤੈਅ ਸੀ। ਦੌਰੇ ਦੌਰਾਨ ਮੀਡੀਆ ਨੇ ਸੀ ਐੱਮ ਮਾਨ ਨੂੰ ਘੇਰ ਲਿਆ ਤੇ ਹੜ੍ਹਾਂ ਨਾਲ ਸਬੰਧਿਤ ਸਵਾਲ ਕੀਤੇ।

ਇਸ ਦੌਰਾਨ ਮੰਤਰੀ ਜ਼ਿੰਪਾ ਨੇ ਸੀ ਐੱਮ ਮਾਨ ਨੂੰ ਕਿਹਾ ਕਿ ਉਹ ਅੱਗੇ ਚੱਲਣ ਤੇ ਕਿਸਾਨਾਂ ਨੂੰ ਮਿਲਣ ਪਰ ਸੀ ਐੱਮ ਮਾਨ ਪੱਤਰਕਾਰਾਂ ਨਾਲ ਗੱਲਬਾਤ ਵਿੱਚ ਉਲਝੇ ਰਹੇ। ਮੰਤਰੀ ਜ਼ਿੰਪਾ ਨੇ ਫਿਰ ਕਿਹਾ ਕਿ ਅਜੇ ਹੋਰ ਅੱਗੇ ਜਾਣਾ ਹੈ। ਇਸ ਗੱਲ ਦੋ-ਤਿੰਨ ਵਾਰ ਹੋਈ ਤਾਂ ਸੀ ਐੱਮ ਮਾਨ ਨੂੰ ਗ਼ੁੱਸਾ ਆ ਗਿਆ।

ਆਖ਼ਰ ਵਿੱਚ ਮੁੱਖ ਮੰਤਰੀ ਖਿਝ ਗਏ ਤੇ ਮੰਤਰੀ ਜ਼ਿੰਪਾ ਦੀ ਕਲਾਸ ਲਾ ਦਿੱਤੀ। ਇਸ ਤੋਂ ਬਾਅਦ ਮੰਤਰੀ ਜ਼ਿੰਪਾ ਮੁੱਖ ਮੰਤਰੀ ਤੋਂ ਹੱਥ ਜੋੜ ਕੇ ਮੁਆਫ਼ੀ ਮੰਗਦੇ ਹੀ ਨਜ਼ਰ ਆਏ। ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਵੱਲੋਂ ਸਭ ਦੇ ਸਾਹਮਣੇ ਜ਼ਿੰਪਾ ‘ਤੇ ਵਰ੍ਹਣ ਤੇ ਮੰਤਰੀ ਜ਼ਿੰਪਾ ਵੱਲੋਂ ਸਭ ਦੇ ਸਾਹਮਣੇ ਮੁਆਫ਼ੀ ਮੰਗਣ ‘ਤੇ ਸਵਾਲ ਖੜ੍ਹੇ ਕੀਤੇ ਹਨ।