ਪਾਕਿਸਤਾਨ ਵਿਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਸੂਬੇ ਦੇ ਪਿੰਡੀ ਭੱਟੀਆਂ ਸ਼ਹਿਰ ਵਿੱਚ ਐਤਵਾਰ ਸਵੇਰੇ ਇੱਕ ਬੱਸ ਨੂੰ ਅੱਗ ਲੱਗ ਗਈ। ਬੱਸ ‘ਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 7 ਲੋਕ ਜ਼ਖਮੀ ਹੋ ਗਏ ਹਨ।
ਇਹ ਘਟਨਾ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਹੈ ਜਿੱਥੇ ਐਤਵਾਰ ਨੂੰ ਇੱਕ ਯਾਤਰੀ ਬੱਸ ਦੀ ਪਿਕਅੱਪ ਗੱਡੀ ਨਾਲ ਟੱਕਰ ਹੋ ਗਈ। ਇਸ ਨਾਲ ਅੱਗ ਲੱਗ ਗਈ। ਇਸ ਬੱਸ ‘ਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 7 ਲੋਕ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ ਵਿੱਚ 40 ਤੋਂ ਵੱਧ ਲੋਕ ਸਵਾਰ ਸਨ।
ਜਿਓ ਨਿਊਜ਼ ਦੀ ਰਿਪੋਰਟ ਮੁਤਾਬਕ ਪੁਲਿਸ ਨੇ ਦੱਸਿਆ ਹੈ ਕਿ ਜਿਸ ਬੱਸ ਨੂੰ ਅੱਗ ਲੱਗੀ, ਉਹ ਰਾਜਧਾਨੀ ਇਸਲਾਮਾਬਾਦ ਤੋਂ ਕਰਾਚੀ ਜਾ ਰਹੀ ਸੀ। ਬਚਾਅ ‘ਚ ਲੱਗੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਪਿੰਡੀ ਭੱਟੀਆਂ ਨੇੜੇ ਪਹੁੰਚੀ। ਇੱਥੇ ਪਹੁੰਚਦਿਆਂ ਹੀ ਅਚਾਨਕ ਬੱਸ ਨੂੰ ਅੱਗ ਲੱਗ ਗਈ। ਬੱਸ ਵਿੱਚੋਂ ਉੱਚੀਆਂ-ਉੱਚੀਆਂ ਅੱਗ ਦੀਆਂ ਲਪਟਾਂ ਉੱਠ ਰਹੀਆਂ ਸਨ। ਅੱਗ ਇੰਨੀ ਭਿਆਨਕ ਸੀ ਕਿ ਪੂਰੀ ਬੱਸ ਸੜ ਕੇ ਸੁਆਹ ਹੋ ਗਈ।
ਜਦੋਂ ਤੱਕ ਅੱਗ ‘ਤੇ ਕਾਬੂ ਪਾਇਆ ਗਿਆ, ਉਦੋਂ ਤੱਕ 20 ਲੋਕਾਂ ਦੀ ਮੌਤ ਹੋ ਗਈ ਸੀ ਅਤੇ 15 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਸਨ। ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ। ਜ਼ਖਮੀਆਂ ਨੂੰ ਪਿੰਡੀ ਭਾਟੀਆਂ ਅਤੇ ਫੈਸਲਾਬਾਦ ਦੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਲਾਸ਼ਾਂ ਦੀ ਪਛਾਣ ਲਈ ਡੀਐਨਏ ਟੈਸਟ ਕਰਵਾਇਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਵਿੱਚ ਸੜਕ ਹਾਦਸੇ ਆਮ ਗੱਲ ਹਨ ਅਤੇ ਹਰ ਰੋਜ਼ ਕਿਸੇ ਨਾ ਕਿਸੇ ਸੜਕ ਹਾਦਸੇ ਦੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ।