India Punjab Religion

ਗੁਰੂਗ੍ਰਾਮ ‘ਚ ਕਿਰਪਾਨ ਕਰਕੇ ਸਿੱਖ ਨੌਜਵਾਨ ਨੂੰ ਰੈਸਟੋਰੈਂਟ ‘ਚ ਦਾਖ਼ਲ ਹੋਣ ਤੋਂ ਰੋਕਿਆ , ਸੁਖਬੀਰ ਬਾਦਲ ਨੇ ਚੁੱਕੇ ਸਵਾਲ…

In Gurugram, a Sikh youth was prevented from entering a restaurant by doing Kirpan, Sukhbir Badal raised questions...

ਗੁੜਗਾਓ ਦੇ ਇੱਕ ਰੈਸਟੋਰੈਂਟ ਵਿੱਚ ਇੱਕ ਗੁਰਸਿੱਖ ਨੌਜਵਾਨ ਹਰਤੀਰਥ ਸਿੰਘ ਆਹਲੂਵਾਲੀਆ ਨੂੰ ‘ਕਿਰਪਾਨ’ ਪਹਿਨਣ ਕਾਰਨ ਦਾਖਲ ਹੋਣ ਤੋਂ ਮਨ੍ਹਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿੱਖ ਨੌਜਵਾਨ ਨੇ ਗੁਰੂਗ੍ਰਾਮ ਦੇ ਇੱਕ ਰੈਸਟੋਰੈਂਟ ‘ਤੇ ਇਲਜ਼ਾਮ ਲਗਾਏ ਹਨ ਕਿ ਉਸ ਕਿਰਪਾਨ ਕਰਕੇ ਰੈਸਟੋਰੈਂਟ ਵਿੱਚ ਐਂਟਰੀ ਨਹੀਂ ਦਿੱਤੀ ਗਈ। ਇਸ ਸਬੰਧੀ ਟਵੀਟ ਕਰਦਿਆਂ ਨੌਜਵਾਨ ਨੇ ਕਿਹਾ ਕਿ ਕੁਝ ਲੋਕਾਂ ਦੇ ਦਖਲ ਤੋਂ ਰੈਸਟੋਰੈਂਟ ਐਂਟਰੀ ਦੇ ਦਿੱਤੀ ਗਈ ਪਰ ਬਾਅਦ ਵਿੱਚ ਉਸਨੂੰ ਅੰਦਰ ਜਾਣ ਤੇ ਖਾਣਾ ਨਹੀਂ ਦਿਤਾ ਗਿਆ।

https://twitter.com/HarteerathSingh/status/1695405076414898410?s=20

ਵੀਡੀਓ ਵਿੱਚ ਸਾਫ਼ ਸੁਣਿਆ ਜਾ ਸਕਦਾ ਹੈ ਕਿ ਕਿਰਪਾਨ ਵਾਲੇ ਸਿੱਖ ਵਿਅਕਤੀ ਨੂੰ ਰੈਸਟੋਰੈਂਟ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਜਾ ਰਿਹਾ ਹੈ। ਰੈਸਟੋਰੈਂਟ ਵਿੱਚ ਕਿਰਪਾਨ ਲੈ ਕੇ ਦਾਖਲ ਹੋਏ ਨੌਜਵਾਨ ਨੂੰ ਇਹ ਕਹਿੰਦੇ ਸੁਣਿਆ ਜਾਂਦਾ ਹੈ ਕਿ ਕਿਰਪਾਨ ਤਲਵਾਰ ਨਹੀਂ ਹੁੰਦੀ। ਇਸ ਦੇ ਨਾਲ ਅਸੀਂ ਕਿਤੇ ਵੀ ਜਾ ਸਕਦੇ ਹਾਂ। ਇਹ ਸੁਪਰੀਮ ਕੋਰਟ ਦੀ ਰੂਲਿੰਗ ਵੀ ਹੈ। ਰੈਸਟੋਰੈਂਟ ‘ਚ ਮੌਕੇ ‘ਤੇ ਮੌਜੂਦ ਕੁਝ ਲੋਕਾਂ ਨੇ ਵੀ ਸਿੱਖ ਨੌਜਵਾਨ ਦਾ ਸਮਰਥਨ ਕੀਤਾ।

ਕੁਝ ਲੋਕਾਂ ਦਾ ਸਮਰਥਨ ਮਿਲਣ ‘ਤੇ ਸਿੱਖ ਨੌਜਵਾਨ ਰੈਸਟੋਰੈਂਟ ‘ਚ ਦਾਖਲ ਤਾਂ ਹੋ ਜਾਂਦਾ ਹੈ ਪਰ ਉਸ ਨੇ ਦੋਸ਼ ਲਗਾਇਆ ਕਿ ਅੰਦਰ ਜਾਣ ਦੇ ਬਾਵਜੂਦ ਉਸ ਨੂੰ ਰੈਸਟੋਰੈਂਟ ‘ਚ ਖਾਣਾ ਨਹੀਂ ਦਿੱਤਾ ਗਿਆ ਅਤੇ ਉਹ ਬਿਨਾਂ ਖਾਦਿਆਂ ਹੀ ਉਥੋਂ ਵਾਪਸ ਆ ਗਿਆ

ਦੱਸ ਦਈਏ ਕਿ ਗੁਰਸਿੱਖ ਨੌਜਵਾਨ ਹਰਤੀਰਥ ਸਿੰਘ ਆਹਲੂਵਾਲੀਆ ਇੱਕ NGO ਚਲਾਉਂਦੇ ਹਨ। ਇਸ ਘਟਨਾ ‘ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂਗ੍ਰਾਮ ਦੇ ਰੈਸਟੋਰੈਂਟ ਚ ਵਿੱਚ ਇੱਕ ਗੁਰਸਿੱਖ ਨੂੰ ‘ਕਿਰਪਾਨ’ ਪਹਿਨਣ ਕਾਰਨ ਦਾਖਲ ਹੋਣ ਤੋਂ ਮਨ੍ਹਾ ਕੀਤੇ ਜਾਣ ਦੀਆਂ ਚਿੰਤਾਜਨਕ ਰਿਪੋਰਟਾਂ ਸਿੱਖ ਧਰਮ ਦੇ ਵਿਸ਼ਵਾਸ ਦੇ ਪ੍ਰਤੀਕਾਂ ਬਾਰੇ ਸਮਾਜ ਨੂੰ ਜਾਗਰੂਕ ਕਰਨ ਦੀ ਲੋੜ ਵੱਲ ਇਸ਼ਾਰਾ ਕਰਦੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਗੁੜਗਾਓ ਦੇ ਇੱਕ ਰੈਸਟੋਰੈਂਟ ਵਿੱਚ ਇੱਕ ਗੁਰਸਿੱਖ ਨੌਜਵਾਨ ਹਰਤੀਰਥ ਸਿੰਘ ਆਹਲੂਵਾਲੀਆ ਨੂੰ ‘ਕਿਰਪਾਨ’ ਪਹਿਨਣ ਕਾਰਨ ਦਾਖਲ ਹੋਣ ਤੋਂ ਮਨ੍ਹਾ ਕੀਤੇ ਜਾਣ ਦੀਆਂ ਚਿੰਤਾਜਨਕ ਖਬਰਾਂ ਸਮਾਜ ਨੂੰ ਸਿੱਖ ਧਰਮ ਦੀ ਵਿਲੱਖਣ ਪਹਿਚਾਣ ਅਤੇ ਸਾਡੇ ਧਾਰਮਿਕ ਚਿੰਨ੍ਹਾਂ ਬਾਰੇ ਜਾਗਰੂਕ ਕਰਨ ਦੀ ਲੋੜ ਵੱਲ ਇਸ਼ਾਰਾ ਕਰਦੀਆਂ ਹਨ। ਦੇਸ਼ ਵਿੱਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਨਿੰਦਣਯੋਗ ਹਨ ਅਤੇ ਘੱਟ ਗਿਣਤੀਆਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਕਰਦੀਆਂ ਹਨ। ਮੈਂ ਤਾਕੀਦ ਕਰਦਾ ਹਾਂ ਗ੍ਰਹਿ ਵਿਭਾਗ ਇਹ ਯਕੀਨੀ ਬਣਾਉਣ ਲਈ ਜ਼ਰੂਰੀ ਨਿਰਦੇਸ਼ ਜਾਰੀ ਕਰੇਗਾ ਕਿ ਅਜਿਹੀਆਂ ਕਾਰਵਾਈਆਂ ਨੂੰ ਦੁਹਰਾਇਆ ਨਾ ਜਾਵੇ। ਮੈਂ ਇਸ ਘਟਨਾ ਦੀ ਸਖਤ ਨਿੰਦਾ ਕਰਦਾ ਹਾਂ|