Punjab

ਸਾਹਨੇਵਾਲ ਏਅਰਪੋਰਟ ਤੋਂ ਅੱਜ ਸ਼ੁਰੂ ਹੋਣਗੀਆਂ ਉਡਾਣਾਂ, CM ਮਾਨ ਕਰਾਉਣਗੇ ਸ਼ੁਰੂਆਤ

Flights will start from Sahnewal Airport today, CM will inaugurate

ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਵਾਸੀਆਂ ਦੀ ਲੰਮੇ ਸਮੇਂ ਦੀ ਮੰਗ ਪੂਰੀ ਕਰਨ ਜਾ ਰਹੇ ਹਨ। ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ ਦਿੱਲੀ-NCR ਲਈ ਫਲਾਈਟ ਮੁੜ ਸ਼ੁਰੂ ਹੋ ਰਹੀ ਹੈ। ਇਸਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਕਰਦਿਆਂ ਦਿੱਤੀ ਹੈ।

ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਲੁਧਿਆਣਾ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਣ ਜਾ ਰਹੀ ਹੈ। ਮਾਨ ਨੇ ਕਿਹਾ ਕਿ ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ ਦਿੱਲੀ-NCR ਲਈ ਫਲਾਈਟ ਮੁੜ ਸ਼ੁਰੂ ਹੋ ਰਹੀ ਹੈ। ਅੱਜ ਸਾਹਨੇਵਾਲ ਹਵਾਈ ਅੱਡੇ ਤੋਂ ਹਿੰਡਨ (ਗਾਜ਼ੀਆਬਾਦ) ਲਈ ਫਲਾਈਟ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਾਂਗੇ। ਮਾਨ ਨੇ ਦੱਸਿਆ ਕਿ ਸਾਹਨੇਵਾਲ ਤੋਂ ਕੋਰੋਨਾ ਕਾਲ ‘ਚ ਉਡਾਣਾਂ ਬੰਦ ਹੋ ਗਈਆਂ ਸੀ ਜੋ ਮੁੜ ਸ਼ੁਰੂ ਹੋ ਰਹੀਆਂ ਹਨ , ਜਲਦ ਹੀ ਲੁਧਿਆਣਾ ਵਾਸੀਆਂ ਨੂੰ ਅਤਿ-ਆਧੁਨਿਕ ਟਰਮੀਨਲ ਵਾਲਾ ਹਲਵਾਰਾ ਹਵਾਈ ਅੱਡਾ ਵੀ ਸਮੱਰਪਿਤ ਕਰ ਦਿਆਂਗੇ ।

ਮੁੱਖ ਮੰਤਰੀ ਅੱਜ ਸਾਹਨੇਵਾਲ ਹਵਾਈ ਅੱਡੇ ਤੋਂ ਹਿੰਡਨ (ਗਾਜ਼ੀਆਬਾਦ) ਲਈ ਫਲਾਈਟ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਨਗੇ। ਹਿੰਡਨ ਡੋਮੇਸਟਿਕ ਏਅਰਪੋਰਟ ਤੋਂ ਪਹਿਲੀ ਫਲਾਈਟ ਸਵੇਰੇ 10.50 ਵਜੇ ਸਾਹਨੇਵਾਲ ਏਅਰਪੋਰਟ ਪਹੁੰਚੇਗੀ, ਜਦੋਂਕਿ ਟੇਕ ਆਫ ਫਲਾਈਟ ਸਵੇਰੇ 11.10 ਵਜੇ ਹੈ, ਜੋ 12.25 ਵਜੇ ਹਿੰਡਨ ਪਹੁੰਚੇਗੀ। ਹਵਾਈ ਅੱਡੇ ਨੂੰ ਚਾਲੂ ਕਰਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।