India

ਸਕੂਲ ਦੇ ਡਾਇਰੈਕਟਰ ਅਤੇ ਪ੍ਰਿੰਸੀਪਲ ਨੇ 10 ਸਾਲ ਤੱਕ ਬੱਚੀ ਨਾਲ ਕੀਤੀ ਘਿਨੌਣੀ ਹਰਕਤ , ਬਾਲ ਘਰ ਦਾ ਹੈ ਮਾਮਲਾ

The director and principal of the school kept raping the girl for 10 years...

ਪੱਛਮੀ ਬੰਗਾਲ ਦੇ ਦੱਖਣੀ ਕੋਲਕਾਤਾ ਖੇਤਰ ਦੇ ਹਰੀਦੇਵਪੁਰ ਇਲਾਕੇ ‘ਚ ਇਕ ਨੇਤਰਹੀਣ ਸਕੂਲ ਅਤੇ ਚਿਲਡਰਨ ਹੋਮ ‘ਚ ਨਾਬਾਲਗ ਬੱਚੀ ਨਾਲ ਬਲਾਤਕਾਰ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਵੀਰਵਾਰ ਨੂੰ ਸੰਸਥਾ ਦੇ ਡਾਇਰੈਕਟਰ ਅਤੇ ਹੈੱਡਮਾਸਟਰ ਸਮੇਤ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਕੋਲਕਾਤਾ ਪੁਲਿਸ ਨੇ ਇਸ ਦੀ ਜਾਣਕਾਰੀ ਦਿੱਤੀ ਹੈ।

ਪੁਲਿਸ ਨੇ ਦੱਸਿਆ ਕਿ ਸਕੂਲ ‘ਚ ਨਾਬਾਲਗ ਲੜਕੀ ਨਾਲ 10 ਸਾਲ ਤੱਕ ਕਥਿਤ ਤੌਰ ‘ਤੇ ਬਲਾਤਕਾਰ ਕੀਤਾ ਗਿਆ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੇ ਸਬੰਧ ‘ਚ ਸਕੂਲ ਦੇ ਡਾਇਰੈਕਟਰ, ਹੈੱਡਮਾਸਟਰ ਅਤੇ ਕੁੱਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ਾਂ ਦੇ ਸਾਹਮਣੇ ਆਉਣ ਤੋਂ ਬਾਅਦ ਸੰਸਥਾ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸੁਰੱਖਿਅਤ ਥਾਂ ’ਤੇ ਭੇਜ ਦਿੱਤਾ ਗਿਆ ਹੈ ਅਤੇ ਜਾਂਚ ਜਾਰੀ ਹੈ।

ਇਸ ਦੌਰਾਨ, ਸੋਮਵਾਰ ਨੂੰ ਵੀ ਪੱਛਮੀ ਬੰਗਾਲ ਦੇ ਦਾਰਜੀਲਿੰਗ ਤੋਂ ਇੱਕ ਭਿਆਨਕ ਘਟਨਾ ਸਾਹਮਣੇ ਆਈ, ਜਿੱਥੇ ਇੱਕ 68 ਸਾਲਾ ਵਿਅਕਤੀ ਨੂੰ ਇੱਕ ਨਾਬਾਲਗ ਲੜਕੀ ਨਾਲ ਇੱਕ ਮਹੀਨੇ ਤੋਂ ਵੱਧ ਸਮੇਂ ਤੱਕ ਲਗਾਤਾਰ ਬਲਾਤਕਾਰ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ। ਕਥਿਤ ਤੌਰ ‘ਤੇ ਜਿਨਸੀ ਸ਼ੋਸ਼ਣ ਤੋਂ ਬਾਅਦ ਦੋਸ਼ੀ ਹਰ ਵਾਰ ਮਾਸੂਮ ਪੀੜਤ ਨੂੰ 10 ਰੁਪਏ ਦਿੰਦਾ ਰਿਹਾ ਅਤੇ ਘਟਨਾ ਬਾਰੇ ਕਿਸੇ ਨੂੰ ਦੱਸਣ ‘ਤੇ (ਪੀੜਤ) ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਰਿਹਾ।

ਬੱਚੀ ਦੀ ਇਹ ਦੁਰਦਸ਼ਾ ਸੋਮਵਾਰ ਨੂੰ ਉਦੋਂ ਸਾਹਮਣੇ ਆਈ ਜਦੋਂ 5ਵੀਂ ਜਮਾਤ ‘ਚ ਪੜ੍ਹਦੀ ਪੀੜਤਾ ਨੇ ਆਪਣੀ ਮਾਂ ਨੂੰ ਇਸ ਭਿਆਨਕ ਘਟਨਾ ਬਾਰੇ ਦੱਸਿਆ। ਇਸ ਤੋਂ ਬਾਅਦ ਉਸ ਦੀ ਮਾਂ ਨੇ ਪੁਲਿਸ ਨੂੰ ਮਿਲ ਕੇ ਉਕਤ ਵਿਅਕਤੀ ਖਿਲਾਫ ਸ਼ਿਕਾਇਤ ਦਰਜ ਕਰਵਾਈ। ਇਹ ਘਟਨਾ ਦਾਰਜੀਲਿੰਗ ਜ਼ਿਲ੍ਹੇ ਦੇ ਖੋਰੀਬਾੜੀ ਇਲਾਕੇ ਦੀ ਪਨਿਸ਼ਲੀ ਗ੍ਰਾਮ ਪੰਚਾਇਤ ਦੀ ਹੈ।