Punjab

ਅਕਾਲੀ ਦਲ ਦੇ ਦੋ ਆਗੂਆਂ ਨੇ ਛੱਡੀ ਪਾਰਟੀ , ਦੱਸੀ ਇਹ ਵਜ੍ਹਾ…

Two leaders of Akali Dal left the party, said this reason...

ਅੰਮ੍ਰਿਤਸਰ : ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਸੀਨੀਅਰ ਆਗੂਆਂ ਵੱਲੋਂ ਪਾਰਟੀ ਛੱਡਣ ਦਾ ਸਿਲਸਿਲਾ ਜਾਰੀ ਹੈ। ਅੰਮ੍ਰਿਤਸਰ ‘ਚ ਬਿਕਰਮ ਮਜੀਠੀਆ ਦੇ ਦੋ ਲੈਫਟੀਨੈਂਟਾਂ ਨੇ ਇੱਕੋ ਦਿਨ ਅਸਤੀਫ਼ਾ ਦੇ ਦਿੱਤਾ ਹੈ।

ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਅਕਾਲੀ ਦਲ ਦੇ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਦਿਹਾਤੀ ਪ੍ਰਧਾਨ ਗੁਰਸ਼ਰਨ ਸਿੰਘ ਸਿੰਘ ਛੀਨਾ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।

ਦੋਹਾਂ ਵੱਲੋਂ ਭੇਜੀ ਗਈ ਅਸਤੀਫ਼ੇ ਦੀ ਚਿੱਠੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਉੱਪਰ ਭੇਦ ਭਾਵ ਕਰਨ ਦੇ ਦੋਸ਼ ਲਾਏ ਗਏ ਹਨ। ਟਿੱਕਾ ਨੇ ਕਿਹਾ ਹੈ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਸਾਥੀਆਂ ਨਾਲ ਵਿਚਾਰ ਵਟਾਂਦਰਾ ਕਰਕੇ ਭਵਿੱਖ ਦੀ ਰਣਨੀਤੀ ਤੈਅ ਕਰਨਗੇ।

ਟਿੱਕਾ ਨੇ ਆਪਣੇ ਅਸਤੀਫ਼ੇ ‘ਚ ਕਿਹਾ ਸ਼੍ਰੋਮਣੀ ਅਕਾਲੀ ਹੁਣ ਵਪਾਰਕ ਅਤੇ ਸਵਾਰਥੀ ਸੋਚ ਵਾਲੇ ਵਿਅਕਤੀਆਂ ਦੇ ਹੱਥ ਹੈ ਅਤੇ ਪੰਥਕ ਸੋਚ ਤੋਂ ਲਾਂਭੇ ਹੋ ਗਈ ਹੈ ਗੁਰਪ੍ਰਤਾਪ ਟਿਕਾ ਦੀ ਚਿੱਠੀ ਦੇ ਵਿੱਚ ਇਹ ਵੀ ਲਿਖਿਆ ਹੈ ਕੀ ਉਹ ਪਿਛਲੇ ਕਈ ਸਮੇਂ ਤੋਂ ਆਪਣੇ ਆਪ ਨੂੰ ਨਜ਼ਰ ਨਜ਼ਰ ਅੰਦਾਜ਼ ਹੁੰਦਾ ਦੇਖ ਰਹੇ ਹਨ। ਪਰ ਬਾਦਲ ਪਰਿਵਾਰ ਦੀ ਨੇੜਤਾ ਕਰਕੇ ਉਹਨਾਂ ਨੂੰ ਹਮੇਸ਼ਾ ਰਾਜਨੀਤਿਕ ਤੋਰ ਤੇ ਪਿੱਛੇ ਹੀ ਰੱਖਿਆ ਗਿਆ ਹੈ।

ਦੂਸਰੇ ਪਾਸੇ ਯੂਥ ਅਕਾਲੀ ਦਲ ਦੇ ਨਾਲ ਸਬੰਧ ਰੱਖਣ ਵਾਲੇ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇਵ ਦਿਹਾਤੀ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਨੇ ਆਪਣੇ ਅਸਤੀਫ਼ੇ ਵਿੱਚ ਲਿਖਿਆ ਹੈ ਕਿ ਉਹਨਾਂ ਦੇ ਪਰਿਵਾਰ ਦੀ ਤੀਜੀ ਪੀੜ੍ਹੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਚੱਲ ਰਹੀ ਹੈ ਅਤੇ ਖ਼ੁਦ ਉਹਨਾਂ ਵੱਲੋਂ ਪਿਛਲੇ 20 ਤੋਂ ਜ਼ਿਆਦਾ ਵਰ੍ਹਿਆਂ ਤੋਂ ਅਕਾਲੀ ਦਲ ਦੀ ਸੇਵਾ ਨਿਭਾਈ ਜਾਂਦੀ ਰਹੀ ਹੈ।

ਪਰ ਹੁਣ ਸਬਰ ਦਾ ਬੰਨ੍ਹ ਟੁੱਟ ਗਿਆ ਹੈ ਅਤੇ ਉਹ ਆਪਣੇ ਆਪ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਕਰਦੇ ਹੋਏ ਉਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ। ਦੱਸਣਾ ਜ਼ਰੂਰੀ ਹੈ ਕਿ ਭਾਜਪਾ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਆਏ ਅਨਿਲ ਜੋਸ਼ੀ ਨੂੰ ਲੋਕ ਸਭਾ ਹਲਕਾ ਅੰਮ੍ਰਿਤਸਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਦੇ ਅਗਲੇ ਹੀ ਦਿਨ ਅੰਮ੍ਰਿਤਸਰ ਦੇ ਸ਼ਹਿਰੀ ਅਤੇ ਦਿਹਾਤੀ ਪ੍ਰਧਾਨ ਦਾ ਅਸਤੀਫ਼ਾ ਇਹ ਸਾਬਤ ਕਰਦਾ ਹੈ ਕਿ ਪਾਰਟੀ ਪ੍ਰਧਾਨ ਵੱਲੋਂ ਨਿਯੁਕਤ ਕੀਤੇ ਗਏ ਲੋਕ ਸਭਾ ਇੰਚਾਰਜ ਦੀ ਨਿਯੁਕਤੀ ਤੋਂ ਨਰਾਜ਼ਗੀ ਨੂੰ ਲੈ ਕੇ ਅਸਤੀਫ਼ੇ ਦਿੱਤੇ ਗਏ ਹਨ।