India

ਨੂਹ ਮਾਮਲੇ ‘ਚ ਕਾਂਗਰਸੀ ਵਿਧਾਇਕ ਰਾਜਸਥਾਨ ਤੋਂ ਗ੍ਰਿਫਤਾਰ , ਪੁਲਿਸ ਨੇ ਲਗਾਏ ਇਹ ਦੋਸ਼…

Congress MLA arrested from Rajasthan in Noah violence case, police made these allegations...

31 ਜੁਲਾਈ ਨੂੰ ਹਰਿਆਣਾ ਦੇ ਨੂਹ ‘ਚ ਹਿੰਸਾ ਹੋਈ ਸੀ। ਫ਼ਿਰੋਜ਼ਪੁਰ-ਝਿਰਕਾ ਤੋਂ ਕਾਂਗਰਸੀ ਵਿਧਾਇਕ ਮਾਮਨ ਖ਼ਾਨ ਨੂੰ ਪੁਲਿਸ ਨੇ ਹਿੰਸਾ ਫੈਲਾਉਣ ਦੇ ਦੋਸ਼ ਹੇਠ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਹੈ। ਡੀਐਸਪੀ ਸਤੀਸ਼ ਕੁਮਾਰ ਨੇ ਦੱਸਿਆ ਕਿ ਖਾਨ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ‘ਚ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਖਾਨ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

ਦੂਜੇ ਪਾਸੇ ਪੁਲਿਸ ਨੇ ਵਿਧਾਇਕ ਦੇ ਪਿੰਡ ਭਦਾਸ ਅਤੇ ਆਸਪਾਸ ਦੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਖਾਨ ‘ਤੇ ਹਿੰਸਾ ਦੌਰਾਨ ਦੰਗਾਕਾਰੀਆਂ ਦੇ ਸੰਪਰਕ ‘ਚ ਰਹਿਣ ਦਾ ਦੋਸ਼ ਹੈ। ਇਸ ਤੋਂ ਇਲਾਵਾ ਉਸ ‘ਤੇ ਸੋਸ਼ਲ ਮੀਡੀਆ ‘ਤੇ ਭੜਕਾਊ ਪੋਸਟਾਂ ਪਾ ਕੇ ਹਿੰਸਾ ਭੜਕਾਉਣ ਦਾ ਦੋਸ਼ ਹੈ।

ਪੁਲਿਸ ਨੇ ਮਾਮਨ ਖਾਨ ਨੂੰ ਦੋ ਵਾਰ ਨੋਟਿਸ ਜਾਰੀ ਕਰਕੇ ਪੁੱਛਗਿੱਛ ਲਈ ਬੁਲਾਇਆ, ਪਰ ਉਹ ਜਾਂਚ ਵਿਚ ਸ਼ਾਮਲ ਨਹੀਂ ਹੋਇਆ। ਮੋਮਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਹਿੰਸਾ ਮਾਮਲੇ ਦੀ ਨਿਰਪੱਖ ਜਾਂਚ ਅਤੇ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਸੀ। ਵੀਰਵਾਰ ਨੂੰ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਤੋਂ ਬਾਅਦ ਅਗਲੀ ਸੁਣਵਾਈ ਲਈ 19 ਅਕਤੂਬਰ ਦੀ ਤਰੀਕ ਤੈਅ ਕੀਤੀ ਗਈ। ਨੂਹ ਹਿੰਸਾ ‘ਚ 7 ਲੋਕਾਂ ਦੀ ਮੌਤ ਹੋ ਗਈ ਸੀ ਅਤੇ 100 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਸਨ।

ਦੱਸ ਦਈਏ ਕਿ 31 ਜੁਲਾਈ ਨੂੰ  ਹਰਿਆਣਾ ਦੇ ਨੂਹ ਵਿੱਚ ਦੋ ਭਾਈਚਾਰਿਆਂ ਦਰਮਿਆਨ ਹੋਈ ਹਿੰਸਾ ਦੇ ਮਾਮਲੇ ਵਿੱਚ ਹੁਣ ਤੱਕ 93 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 176 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਨੂਹ ਜ਼ਿਲ੍ਹੇ ਵਿੱਚ 46, ਫ਼ਰੀਦਾਬਾਦ ਜ਼ਿਲ੍ਹੇ ਵਿੱਚ 3, ਗੁਰੂਗ੍ਰਾਮ ਜ਼ਿਲ੍ਹੇ ਵਿੱਚ 23, ਰੇਵਾੜੀ ਜ਼ਿਲ੍ਹੇ ਵਿੱਚ 3 ਅਤੇ ਪਲਵਲ ਜ਼ਿਲ੍ਹੇ ਵਿੱਚ 18 ਐਫਆਈਆਰ ਦਰਜ ਕੀਤੀਆਂ ਗਈਆਂ ਸਨ। ਨੂਹ ਹਿੰਸਾ ‘ਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਗਈ ਸੀ ਅਤੇ 100 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਸਨ।