ਚੰਡੀਗੜ੍ਹ : ਪੰਜਾਬ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨ ਸ਼ੇ ਦੀ ਓਵਰਡੋਜ਼ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਨ ਸ਼ੇ ਕਾਰਨ ਲੋਕਾਂ ਦੇ ਘਰ ਉੱਜੜ ਰਹੇ ਹਨ।
ਪੰਜਾਬ ਵਿੱਚ ਹਰ ਚੌਥੇ ਦਿਨ ਨਸ਼ਾ ਇੱਕ ਵਿਅਕਤੀ ਦੀ ਜਾਨ ਲੈ ਰਿਹਾ ਹੈ। ਪੁਲਿਸ ਨੇ ਖ਼ੁਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹਲਫ਼ਨਾਮਾ ਦੇ ਕੇ ਇਸ ਗੱਲ ਨੂੰ ਸਵੀਕਾਰ ਕੀਤਾ ਹੈ। ਸਥਿਤੀ ਇਹ ਹੈ ਕਿ ਹਰ ਸਾਲ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਦੀ ਗਿਣਤੀ ਦੁੱਗਣੀ ਦਰ ਨਾਲ ਵੱਧ ਰਹੀ ਹੈ। 1 ਅਪ੍ਰੈਲ 2020 ਤੋਂ 31 ਮਾਰਚ 2023 ਤੱਕ ਨਸ਼ੇ ਦੀ ਓਵਰਡੋਜ਼ ਕਾਰਨ 266 ਮੌਤਾਂ ਹੋਈਆਂ ਹਨ।
ਦੈਨਿਕ ਭਾਸਕਰ ਦੇ ਖ਼ਬਰ ਦੇ ਮੁਤਾਬਕ ਇਨ੍ਹਾਂ ਅੰਕੜਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਹਾਈ ਕੋਰਟ ਨੇ ਮੁੱਖ ਸਕੱਤਰ ਨੂੰ ਤੁਰੰਤ ਜ਼ਰੂਰੀ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ। ਦਰਅਸਲ ਨਸ਼ੇ ਦੇ ਮਾਮਲੇ ‘ਚ ਜ਼ਮਾਨਤ ਦੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਨੇ ਪੰਜਾਬ ਸਰਕਾਰ ਨੂੰ ਨਸ਼ੇ ਕਾਰਨ ਮਰਨ ਵਾਲੇ ਲੋਕਾਂ ਦੇ ਅੰਕੜੇ ਮੁਹੱਈਆ ਕਰਵਾਉਣ ਲਈ ਕਿਹਾ ਸੀ।
ਪੰਜਾਬ ਪੁਲਿਸ ਵੱਲੋਂ ਹਾਈਕੋਰਟ ਵਿੱਚ ਦਿੱਤੇ ਗਏ ਅੰਕੜੇ ਹੈਰਾਨੀਜਨਕ ਹਨ। ਇਨ੍ਹਾਂ ਅੰਕੜਿਆਂ ਅਨੁਸਾਰ 2020-21 ਦਰਮਿਆਨ ਪੰਜਾਬ ਵਿੱਚ ਨਸ਼ਾ ਜਾਂ ਨਸ਼ੇ ਦੀ ਓਵਰਡੋਜ਼ ਕਾਰਨ ਮਰਨ ਵਾਲਿਆਂ ਦੀ ਗਿਣਤੀ 36 ਸੀ। 2021-22 ਵਿੱਚ ਮਰਨ ਵਾਲਿਆਂ ਦੀ ਗਿਣਤੀ ਦੁੱਗਣੀ ਹੋ ਕੇ 71 ਹੋ ਗਈ।
ਪਰ, 2022-23 ਵਿੱਚ ਇਹਨਾਂ ਅੰਕੜਿਆਂ ਵਿੱਚ ਬਹੁਤ ਵੱਡਾ ਉਛਾਲ ਆਇਆ। ਇਸ ਦੌਰਾਨ ਪੰਜਾਬ ਪੁਲਿਸ ਨੇ ਨਸ਼ਿਆਂ ‘ਤੇ ਸ਼ਿਕੰਜਾ ਕੱਸਣ ਦੇ ਵੱਧ ਤੋਂ ਵੱਧ ਦਾਅਵੇ ਕੀਤੇ ਪਰ ਇਸ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਵੱਧ ਗਈ। ਪੰਜਾਬ ਵਿੱਚ 2022-23 ਦਰਮਿਆਨ ਮਰਨ ਵਾਲਿਆਂ ਦੀ ਗਿਣਤੀ 159 ਤੱਕ ਪਹੁੰਚ ਗਈ ਹੈ।
ਪੰਜਾਬ ਪੁਲਿਸ ਵੱਲੋਂ ਹਾਈਕੋਰਟ ਵਿੱਚ ਦਿੱਤੇ ਗਏ ਅੰਕੜਿਆਂ ਅਨੁਸਾਰ ਸੂਬੇ ਵਿੱਚ ਬਠਿੰਡਾ ਅਤੇ ਤਰਨਤਾਰਨ ਸਭ ਤੋਂ ਵੱਧ ਪ੍ਰਭਾਵਿਤ ਖੇਤਰ ਹਨ, ਜਿੱਥੇ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਪੰਜਾਬ ਦੇ ਸ਼ਹਿਰਾਂ ਨਾਲੋਂ ਪਿੰਡਾਂ ਵਿੱਚ ਜ਼ਿਆਦਾ ਮੌਤਾਂ ਹੋਈਆਂ ਹਨ।
ਬਠਿੰਡਾ ਵਿੱਚ ਇਨ੍ਹਾਂ ਤਿੰਨ ਸਾਲਾਂ ਵਿੱਚ ਜਿੱਥੇ 38 ਮੌਤਾਂ ਦੇ ਮਾਮਲੇ ਸਾਹਮਣੇ ਆਏ ਹਨ, ਉੱਥੇ ਤਰਨਤਾਰਨ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਮਰਨ ਵਾਲਿਆਂ ਦੀ ਗਿਣਤੀ 30 ਤੱਕ ਪਹੁੰਚ ਗਈ ਹੈ। ਪੰਜਾਬ ਦੇ ਸਰਹੱਦੀ ਖੇਤਰ ਵੀ ਪ੍ਰਭਾਵਿਤ ਹਨ। ਫ਼ਿਰੋਜ਼ਪੁਰ ਵਿੱਚ 19 ਮੌਤਾਂ ਹੋਈਆਂ ਹਨ, ਜਦਕਿ ਅੰਮ੍ਰਿਤਸਰ ਦਿਹਾਤੀ ਵਿੱਚ ਕੁੱਲ 17 ਮਾਮਲੇ ਸਾਹਮਣੇ ਆਏ ਹਨ।
ਇਸ ਸਮੇਂ ਪੰਜਾਬ ਵਿੱਚ ਤਿੰਨ ਕਮਿਸ਼ਨਰੇਟ ਹਨ। ਜਿਸ ਵਿੱਚ ਲੁਧਿਆਣਾ ਸ਼ਹਿਰ ਸਭ ਤੋਂ ਵੱਧ ਨਸ਼ੇ ਤੋਂ ਪ੍ਰਭਾਵਿਤ ਨਜ਼ਰ ਆ ਰਿਹਾ ਹੈ। ਇੱਥੇ ਨਸ਼ੇ ਦੀ ਓਵਰਡੋਜ਼ ਜਾਂ ਨਸ਼ੇ ਕਾਰਨ ਮਰਨ ਵਾਲਿਆਂ ਦੀ ਗਿਣਤੀ 14 ਹੈ, ਜਦਕਿ ਜਲੰਧਰ ‘ਚ 1 ਅਤੇ ਅੰਮ੍ਰਿਤਸਰ ‘ਚ 6 ਦੀ ਮੌਤ ਹੋਈ ਹੈ।
ਇਸ ਤੋਂ ਇਲਾਵਾ ਪੰਜਾਬ ਦੇ ਬਟਾਲਾ ਵਿੱਚ 10, ਹੁਸ਼ਿਆਰਪੁਰ ਵਿੱਚ 14, ਕਪੂਰਥਲਾ ਅਤੇ ਲੁਧਿਆਣਾ ਦਿਹਾਤੀ ਵਿੱਚ 5, ਖੰਨਾ ਵਿੱਚ 9, ਫ਼ਤਿਹਗੜ੍ਹ ਸਾਹਿਬ ਵਿੱਚ 5, ਐਸਏਐਸ ਨਗਰ ਵਿੱਚ 8 ਅਤੇ ਸੰਗਰੂਰ ਅਤੇ ਬਰਨਾਲਾ ਵਿੱਚ 5-5 ਮੌਤਾਂ ਨਸ਼ੇ ਦੀ ਓਵਰਡੋਜ਼ ਕਾਰਨ ਹੋਈਆਂ ਹਨ।
ਇਨ੍ਹਾਂ ਸਾਰਿਆਂ ਵਿੱਚੋਂ ਪਠਾਨਕੋਟ ਅਤੇ ਐਸਬੀਐਸ ਨਗਰ ਦੋ ਅਜਿਹੇ ਜ਼ਿਲ੍ਹੇ ਹਨ, ਜਿੱਥੇ ਪਿਛਲੇ ਤਿੰਨ ਸਾਲਾਂ ਵਿੱਚ ਇੱਕ ਵੀ ਨਸ਼ੇ ਜਾਂ ਨਸ਼ੇ ਦੀ ਓਵਰਡੋਜ਼ ਨਾਲ ਮੌਤ ਨਹੀਂ ਹੋਈ ਹੈ। ਜਦਕਿ ਰੂਪ ਨਗਰ ਅਤੇ ਮਲੇਰਕੋਟਲਾ ਵਿੱਚ ਇੱਕ-ਇੱਕ ਮੌਤ ਹੋਈ ਹੈ।
ਅੰਕੜਿਆਂ ‘ਤੇ ਨਜ਼ਰ ਮਾਰਨ ਤੋਂ ਬਾਅਦ ਹਾਈਕੋਰਟ ਨੇ ਪੰਜਾਬ ‘ਚ ਹੋ ਰਹੀਆਂ ਮੌਤਾਂ ‘ਤੇ ਚਿੰਤਾ ਪ੍ਰਗਟਾਈ ਹੈ। ਹੁਕਮ ਦਿੰਦੇ ਹੋਏ ਜੱਜ ਮਹਾਬੀਰ ਸਿੰਘ ਸੰਧੂ ਨੇ ਕਿਹਾ – ਅੰਕੜੇ ਇਹ ਵੀ ਦਰਸਾਉਂਦੇ ਹਨ ਕਿ ਮੌਤ ਦਰ ਵੱਧ ਰਹੀ ਹੈ। ਅਜਿਹੇ ‘ਚ ਸਥਿਤੀ ਬਹੁਤ ਨਾਜ਼ੁਕ ਹੈ।
ਇਨ੍ਹਾਂ ਅੰਕੜਿਆਂ ਦੇ ਆਧਾਰ ‘ਤੇ ਉਨ੍ਹਾਂ ਪੰਜਾਬ ਦੇ ਮੁੱਖ ਸਕੱਤਰ ਨੂੰ ਇਸ ਸਥਿਤੀ ਨਾਲ ਨਜਿੱਠਣ ਲਈ ਨਿਯਮਾਂ ਅਨੁਸਾਰ ਸਖ਼ਤੀ ਨਾਲ ਹਰ ਕਦਮ ਚੁੱਕਣ ਦੇ ਆਦੇਸ਼ ਦਿੱਤੇ।