Punjab

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ 6 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ, ਜਾਣੋ ਮਾਮਲਾ…

A case has been registered against 6 accused including former finance minister Manpreet Singh Badal, know the case...

ਬਠਿੰਡਾ ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ 6 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਵਿੱਚੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਵਿੱਚ ਅਮਨਦੀਪ ਸਿੰਘ ਅਤੇ ਰਾਜੀਵ ਕੁਮਾਰ ਸ਼ਾਮਲ ਹਨ। ਇਸ ਦੇ ਨਾਲ ਹੀ ਮੁਲਜ਼ਮ ਭਾਜਪਾ ਆਗੂ ਮਨਪ੍ਰੀਤ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ 26 ਨੂੰ ਅਦਾਲਤ ਵਿੱਚ ਸੁਣਵਾਈ ਹੋਣੀ ਹੈ।

ਮਨਪ੍ਰੀਤ ਬਾਦਲ ਅਤੇ ਬਠਿੰਡਾ ਵਿਕਾਸ ਅਥਾਰਿਟੀ ਦੇ ਤਤਕਾਲੀ ਪ੍ਰਸ਼ਾਸਕ ਬਿਕਰਮ ਸਿੰਘ ਸ਼ੇਰਗਿੱਲ ਸਮੇਤ ਛੇ ਜਣਿਆ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਧਾਰਾ 409, 420, 467, 468, 471, 120 5ਬੀ, 66 ਸੀ ਆਈ ਟੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਿਨ੍ਹਾਂ ਹੋਰ ਵਿਅਕਤੀਆਂ ਨੂੰ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ, ਉਨ੍ਹਾਂ ਵਿੱਚ ਕਾਰੋਬਾਰੀ ਰਾਜੀਵ ਕੁਮਾਰ, ਸ਼ਰਾਬ ਦੇ ਠੇਕੇ ਦੇ ਕਰਿੰਦੇ ਅਮਨਦੀਪ ਸਿੰਘ, ਵਿਕਾਸ ਕੁਮਾਰ ਅਤੇ ਬਠਿੰਡਾ ਵਿਕਾਸ ਅਥਾਰਿਟੀ ਦੇ ਸੁਪਰਡੈਂਟ ਪੰਕਜ ਸ਼ਾਮਲ ਹਨ।

ਦਰਅਸਲ, ਪੰਜਾਬ ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਵੱਲੋਂ ਕਾਂਗਰਸ ਸਰਕਾਰ ਵਿੱਚ ਵਿੱਤ ਮੰਤਰੀ ਹੁੰਦਿਆਂ ਬਠਿੰਡਾ ਸ਼ਹਿਰ ਨੇੜੇ ਮਾਡਲ ਟਾਊਨ ਵਿੱਚ ਆਪਣਾ ਘਰ ਬਣਾਉਣ ਲਈ 1500 ਗਜ਼ ਦਾ ਪਲਾਟ ਖ਼ਰੀਦਣ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਦਾਇਰ ਇਸ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸ਼ਿਕਾਇਤਕਰਤਾ ਸਰੂਪ ਸਿੰਗਲਾ ਨੇ ਲੋਕਪਾਲ ਪੰਜਾਬ ਨੂੰ ਪਲਾਟ ਦੀ ਖ਼ਰੀਦ ਵਿੱਚ ਧੋਖਾਧੜੀ ਦੀ ਸ਼ਿਕਾਇਤ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ।

ਮਨਪ੍ਰੀਤ ਨੇ ਅਦਾਲਤ ‘ਚ ਦਾਇਰ ਪਟੀਸ਼ਨ ‘ਚ ਕਿਹਾ ਹੈ ਕਿ ਮੁੱਖ ਮੰਤਰੀ ਦੇ ਕਹਿਣ ‘ਤੇ ਉਸ ਨੂੰ ਝੂਠੇ ਕੇਸ ‘ਚ ਫਸਾਉਣ ਲਈ ਵਿਜੀਲੈਂਸ ਜਾਂਚ ਕਰਵਾਈ ਜਾ ਰਹੀ ਹੈ। ਜਦੋਂਕਿ ਬੀਡੀਏ ਨੇ ਪਲਾਟ ਦੀ ਨਿਲਾਮੀ ਲਈ ਚਾਰ ਪ੍ਰਮੁੱਖ ਅਖ਼ਬਾਰਾਂ ਵਿੱਚ ਇਸ਼ਤਿਹਾਰ ਦਿੱਤਾ ਸੀ। ਇਨ੍ਹਾਂ ਪਲਾਟਾਂ ਦੀ ਬੋਲੀ ਇੰਟਰਨੈੱਟ ਰਾਹੀਂ ਕੀਤੀ ਗਈ ਸੀ, ਜਿਸ ਵਿੱਚ ਕੋਈ ਵੀ ਹਿੱਸਾ ਨਹੀਂ ਲੈ ਸਕਦਾ ਸੀ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪਲਾਟ ਨਿਯਮਾਂ ਅਨੁਸਾਰ ਖਰੀਦੇ ਗਏ ਹਨ।

ਮਨਪ੍ਰੀਤ ਬਾਦਲ ਨੇ ਕਿਹਾ ਕਿ ਉਹ ਵਿਜੀਲੈਂਸ ਦੀ ਜਾਂਚ ਵਿੱਚ ਸ਼ਾਮਲ ਹੋ ਗਏ ਹਨ। ਪਰ ਇਸ ਤੋਂ ਬਾਅਦ ਮਾਮਲੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਸਾਬਕਾ ਵਿੱਤ ਮੰਤਰੀ ਨੇ ਅਦਾਲਤ ਕੋਲ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਕਾਰਨ ਮਨਪ੍ਰੀਤ ਬਾਦਲ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਅਗਾਊਂ ਜ਼ਮਾਨਤ ਜਾਂ ਸੱਤ ਦਿਨਾਂ ਦੇ ਨੋਟਿਸ ਦੀ ਮੰਗ ਕੀਤੀ ਹੈ।

ਵਧੀਕ ਅਤੇ ਜ਼ਿਲ੍ਹਾ ਸੈਸ਼ਨ ਜੱਜ ਰਾਮ ਕੁਮਾਰ ਗੋਇਲ ਦੀ ਅਦਾਲਤ 26 ਸਤੰਬਰ ਨੂੰ ਮੁਲਜ਼ਮ ਆਗੂ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰੇਗੀ। ਅਦਾਲਤ ਨੇ ਵਿਜੀਲੈਂਸ ਨੂੰ ਜਵਾਬ ਦਾਖ਼ਲ ਕਰਨ ਲਈ ਨੋਟਿਸ ਜਾਰੀ ਕੀਤਾ ਹੈ।