ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਬਾਰ ਐਸੋਸੀਏਸ਼ਨ ਹੜਤਾਲ ਖਤਮ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਬੀਤੇ ਦਿਨ ਮੁਲਜ਼ਮ ਪੁਲਿਸ ਅਧਿਕਾਰੀਆਂ ਦੀ ਗ੍ਰਿਫਤਾਰੀ ਕੀਤੀ ਗਈ ਅਤੇ ਮਾਮਲੇ ਦੀ ਜਾਂਚ ਦੇ ਲਈ ਐਸਆਈਟੀ ਦਾ ਗਠਨ ਵੀ ਕੀਤਾ ਗਿਆ। ਜਿਸ ਤੋਂ ਬਾਅਦ ਹੜਤਾਲ ’ਤੇ ਗਏ ਵਕੀਲਾਂ ਨੇ ਕੰਮ ’ਤੇ ਪਰਤਣ ਦਾ ਸੱਦਾ ਦਿੱਤਾ।
ਬਾਰ ਐਸੋਸੀਏਸ਼ਨ ਨੇ ਆਪਣੇ ਫੇਸਬੁੱਕ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ
ਜਿੱਤ ਦੇ ਨਿਸਾਨ ਸਦਾ ਲਾਏ ਜਾਂਦੇ ਝੰਡੇ ਨਾਲ , ਪਹਿਲਾ ਵਾਰ ਕਲਮਾ ਦਾ ਪਿੱਛੋ ਵਾਰ ਖੰਡੇ ਨਾਲ•••••••••••••
ਜੁਲਮ ਦੇ ਖਿਲਾਫ ਹੋਈ ਜਿੱਤ , ਦੋਸ਼ੀ ਸਲਾਂਖਾ ਪਿੱਛੇ , ਇਸ ਲੜਾਈ ਵਿੱਚ ਸਾਥ ਦੇਣ ਲਈ ਸਾਰੀਆਂ ਬਾਰ ਐਸੋਸੀਏਸ਼ਨਜ ਦਾ ਬਹੁਤ ਬਹੁਤ ਧੰਨਵਾਦ । ਬਾਰ ਐਸੋਸੀਏਸ਼ਨ ਨੇ ਕਿਹਾ ਕਿ ਹੜਤਾਲ ਖਤਮ ਕਰ ਦਿੱਤੀ ਗਈ ਹੈ।ਅਗਲੀ ਕਾਰਵਾਈ ਦੀ ਦੇਖਰੇਖ ਕਰਨ ਲਈ ਕਮੇਟੀ ਬਣਾਈ ਗਈ ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਤੋਂ ਬਾਅਦ ਐੱਸ ਐੱਸ ਪੀ ਮੁਕਤਸਰ ਸਾਹਿਬ ਅਤੇ ਐੱਸ ਐੱਸ ਪੀ ਤਰਨਤਾਰਨ ਦਾ ਤਬਾਦਲਾ ਕੀਤਾ ਗਿਆ ਹੈ। ਦਰਅਸਲ ਐੱਸ ਐੱਸ ਪੀ ਮੁਕਤਸਰ ਸਾਹਿਬ ਹਰਮਨਬੀਰ ਸਿੰਘ ਗਿੱਲ ਅਤੇ ਐੱਸ ਐੱਸ ਪੀ ਤਰਨਤਾਰਨ ਗੁਰਮੀਤ ਸਿੰਘ ਚੌਹਾਨ ਬੀਤੇ ਦਿਨੀਂ ਵਿਵਾਦਾਂ ਵਿੱਚ ਆਏ ਸਨ।
ਦੱਸ ਦੇਈਏ ਕਿ ਵਕੀਲ ‘ਤੇ ਤਸ਼ੱਦਦ ਕਰਨ ਦੇ ਮਾਮਲੇ ‘ਚ ਸਰਕਾਰ ਨੇ ਫ਼ਰੀਦਕੋਟ ਰੇਂਜ ਦੇ ਡੀਆਈਜੀ ਅਜੈ ਮਲੂਜਾ ਅਤੇ ਮੁਕਤਸਰ ਦੇ ਐਸਐਸਪੀ ਹਰਮਨਬੀਰ ਸਿੰਘ ਗਿੱਲ ਨੂੰ ਹਟਾ ਦਿੱਤਾ ਹੈ। ਅਜੈ ਮਲੂਜਾ ਦੀ ਥਾਂ ਗੁਰਸ਼ਰਨ ਸਿੰਘ ਸੰਧੂ ਨੂੰ ਫ਼ਰੀਦਕੋਟ ਰੇਂਜ ਦਾ ਨਵਾਂ ਆਈ.ਜੀ ਹਰਮਨਬੀਰ ਗਿੱਲ ਦੀ ਥਾਂ ਭਾਗੀਰਥ ਸਿੰਘ ਮੀਨਾ ਨੂੰ ਨਵਾਂ ਐਸਐਸਪੀ ਨਿਯੁਕਤ ਕੀਤਾ ਗਿਆ ਹੈ। ਫ਼ਿਲਹਾਲ ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਕੋਈ ਨਵੀਂ ਤਾਇਨਾਤੀ ਨਹੀਂ ਦਿੱਤੀ ਗਈ ਹੈ। ਸਰਕਾਰ ਨੇ ਵੀਰਵਾਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।
ਵਕੀਲ ਵਰਿੰਦਰ ਸੰਧੂ ਨੂੰ ਅਦਾਲਤ ਦੇ ਹੁਕਮਾਂ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਹੈ। ਐਡਵੋਕੇਟ ਵਰਿੰਦਰ ਸਿੰਘ ਸੰਧੂ ਨੂੰ ਬਾਅਦ ਦੁਪਹਿਰ ਮੁਕਤਸਰ ਜ਼ਿਲ੍ਹਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਦੱਸ ਦੇਈਏ ਕਿ ਇਸ ਮਾਮਲੇ ‘ਚ ਮੁਕਤਸਰ ਤੋਂ ਬਾਅਦ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ‘ਚ ਵਕੀਲਾਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਸੀ। ਵਕੀਲ ਕੰਮ ਠੱਪ ਕਰਕੇ ਪ੍ਰਦਰਸ਼ਨ ਕਰ ਰਹੇ ਸਨ।
ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ‘ਚ ਐੱਸਐੱਸਪੀ ਅਤੇ ਡੀਆਈਜੀ ਨੂੰ ਹਟਾਉਣ ‘ਤੇ ਸਹਿਮਤੀ ਬਣੀ। ਜਿਸ ਤੋਂ ਬਾਅਦ ਵਕੀਲਾਂ ਨੇ ਕੰਮ ‘ਤੇ ਪਰਤਣ ਦਾ ਐਲਾਨ ਕਰ ਦਿੱਤਾ। ਇਨ੍ਹਾਂ ਦੋਵਾਂ ਅਧਿਕਾਰੀਆਂ ਦੇ ਨਾਲ ਹੀ ਸਰਕਾਰ ਨੇ ਗੁਰਮੀਤ ਚੌਹਾਨ ਦੀ ਥਾਂ ਮੁਖਵਿੰਦਰ ਸਿੰਘ ਛੀਨਾ ਨੂੰ ਏਡੀਜੀਪੀ ਪਟਿਆਲਾ ਰੇਂਜ, ਧਨਪ੍ਰੀਤ ਕੌਰ ਨੂੰ ਡੀਆਈਜੀ ਲੁਧਿਆਣਾ ਰੇਂਜ ਅਤੇ ਅਸ਼ਵਨੀ ਕਪੂਰ ਨੂੰ ਨਵਾਂ ਐਸਐਸਪੀ ਨਿਯੁਕਤ ਕੀਤਾ ਹੈ। ਖਡੂਰ ਸਾਹਿਬ ਦੇ ‘ਆਪ’ ਵਿਧਾਇਕ ਲਾਲਪੁਰਾ ਨੇ ਵੀ ਤਰਨਤਾਰਨ ਦੇ ਐੱਸਐੱਸਪੀ ਗੁਰਮੀਤ ਚੌਹਾਨ ‘ਤੇ ਸਵਾਲ ਚੁੱਕੇ ਸਨ।
ਇਹ ਹੈ ਪੂਰਾ ਮਾਮਲਾ
ਵਕੀਲਾਂ ਨੇ ਦੱਸਿਆ ਨੇ ਪੁਲਿਸ ਵੱਲੋਂ ਵਕੀਲ ਸਿੰਘ ਸੰਧੂ ਨੂੰ ਚੁੱਕਿਆ ਗਿਆ ਤੇ ਥਾਣੇ ਵਿੱਚ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ ਤੇ ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਐਸੋਸੀਏਸ਼ਨ ਤੱਕ ਪਹੁੰਚ ਕਰਕੇ ਦੱਸਿਆ ਕਿ ਉਨ੍ਹਾਂ ਨਾਲ ਅਣਮਨੁੱਖੀ ਵਤੀਰਾ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਵਿੱਚ ਅਰਜ਼ੀ ਲਾ ਕੇ ਦੁਬਾਰਾ ਮੈਡੀਕਲ ਕਰਵਾਉਣ ਦੀ ਮੰਗ ਕੀਤੀ ਜਿਸ ਤੋਂ ਬਾਅਦ ਅਦਾਲਤੀ ਹੁਕਮਾਂ ਬਾਅਦ ਕਰਵਾਏ ਗਏ ਮੈਡੀਕਲ ਵਿੱਚ ਵਕੀਲ ਦੇ 18 ਸੱਟਾਂ ਆਈਆਂ ਹਨ। ਇਸ ਸਭ ਤੋਂ ਬਾਅਦ ਉਨ੍ਹਾਂ ਨੇ ਅਦਾਲਤ ਵਿੱਚ ਪੁਲਿਸ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕਰਵਾਉਣ ਦੀ ਮੰਗ ਕੀਤੀ।