ਬਿਉਰੋ ਰਿਪੋਰਟ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਅਣਮਿੱਥੇ ਸਮੇਂ ਦੇ ਲਈ ਹੜ੍ਹਤਾਲ ਸ਼ੁਰੂ ਕਰ ਦਿੱਤੀ ਹੈ ਜਿਸ ਵਿੱਚ ਉਨ੍ਹਾਂ ਦੇ 9 ਸਾਥੀ ਵੀ ਸ਼ਾਮਲ ਹੈ। ਉਧਰ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੇ ਵੀ ਪਤੀ ਦੀ ਹਮਾਇਤੀ ਵਿੱਚ ਜੇਲ੍ਹ ਦੇ ਕੋਲ ਭੁੱਖ ਹੜ੍ਹਤਾਲ ਕਰ ਦਿੱਤੀ ਹੈ ।
ਦੈਨਿਕ ਭਾਸਕਰ ਦੀ ਖਬਰ ਮੁਤਾਬਿਕ ਇਹ ਭੁੱਖ ਹੜ੍ਹਤਾਲ ਉਨ੍ਹਾਂ ਦੇ ਵੱਲੋਂ ਚੁਣੇ ਹੋਏ ਵਕੀਲ ਨੂੰ ਮਿਲਣ ਨਾ ਦੇਣ ਦੇ ਵਿਰੋਧ ਵਿੱਚ ਕੀਤੀ ਗਈ ਹੈ। ਅੰਮ੍ਰਿਤਪਾਲ ਨੂੰ ਕੌਮੀ ਸੁਰੱਖਿਆ ਐਕਟ (NSA) ਵਿੱਚ ਪੰਜਾਬ ਤੋਂ ਗ੍ਰਿਫਤਾਰ ਕੀਤਾ ਗਿਆ ਹੈ । ਜਿਸ ਦੇ ਬਾਅਦ ਉਨ੍ਹਾਂ ਨੂੰ ਅਸਮ ਦੀ ਜੇਲ੍ਹ ਭੇਜ ਦਿੱਤਾ ਗਿਆ ਸੀ । ਕਿਰਨਦੀਪ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੂੰ ਉਨ੍ਹਾਂ ਦੇ ਵਕੀਲ ਰਾਜਦੇਵ ਨਾਲ ਨਹੀਂ ਮਿਲਣ ਦਿੱਤਾ ਜਾ ਰਿਹਾ ਹੈ । ਜਦਕਿ ਉਨ੍ਹਾਂ ਨੂੰ ਇਸ ਦਾ ਪੂਰਾ ਹੱਕ ਹੈ । 5 ਦਿਨਾਂ ਵਿੱਚ ਇਸ ਮਾਮਲੇ ਵਿੱਚ ਕੋਈ ਹੱਲ ਨਹੀਂ ਨਿਕਲਿਆ ਹੈ ।
ਜੇਲ੍ਹ ਤੋਂ ਪੱਤਰ ਲਿਖ ਕੇ ਚਿਤਾਵਨੀ ਦਿੱਤੀ
ਅੰਮ੍ਰਿਤਪਾਲ ਸਿੰਘ ਨੇ 28 ਸਤੰਬਰ ਨੂੰ ਅੰਮ੍ਰਿਤਸਰ ਦੇ ਡੀਸੀ ਨੂੰ ਲੈਕੇ ਇੱਕ ਪੇਜ ਦਾ ਪੱਤਰ ਲਿਖਿਆ ਸੀ । ਡਿਬਰੂਗੜ੍ਹ ਜੇਲ਼੍ਹ ਦੇ ਸੁਪਰੀਟੈਂਡੈਂਟ ਨੂੰ ਲਿਖੇ ਇਸ ਪੱਤਰ ਵਿੱਚ ਅੰਮ੍ਰਿਤਪਾਲ ਨੇ ਕਿਹਾ ਸੀ ਕਿ ਅੰਮ੍ਰਿਸਰ ਦਾ ਡੀਸੀ ਆਪਣੀ ਤਾਕਤ ਦੀ ਗਲਤ ਵਰਤੋਂ ਕਰ ਰਿਹਾ ਹੈ । ਉਸ ਨੇ ਵਕੀਲ ਰਾਜਦੇਵ ਸਿੰਘ ਖਾਲਸਾ ਨੂੰ ਉਨ੍ਹਾਂ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਹੈ । ਜਦਕਿ ਉਨ੍ਹਾਂ ਦੇ ਵਕੀਲ ਨੇ ਸਾਰੀਆਂ ਸ਼ਰਤਾਂ ਪੂਰੀਆਂ ਕੀਤੀਆਂ ਹਨ। ਉਨ੍ਹਾਂ ਦੇ ਸੰਵਿਧਾਨਿਕ ਅਧਿਕਾਰਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਦੇ ਡੀਸੀ ਦਾ ਬਿਆਨ
ਇਸ ਬਾਰੇ ਅੰਮ੍ਰਿਤਸਰ ਦੇ ਡੀਸੀ ਅਮਿਤ ਤਲਵਾੜ ਨੇ ਕਿਹਾ ਹੈ ਕਿ ਕੈਦੀਆਂ ਨੂੰ ਉਨ੍ਹਾਂ ਦੀ ਇੱਛਾ ਦੇ ਵਕੀਲ ਨੂੰ ਮਿਲਣ ਦੀ ਪੂਰੀ ਇਜਾਜ਼ਤ ਹੈ। ਅੰਮ੍ਰਿਤਪਾਲ ਪਹਿਲਾਂ ਐਡਵੋਕੇਟ ਨਵਕਿਰਨ ਸਿੰਘ ਨਾਲ ਮਿਲ ਚੁੱਕੇ ਹਨ । ਹੁਣ ਉਹ ਹਰਦੇਵ ਸਿੰਘ ਖਾਲਸਾ ਨਾਲ ਮਿਲਣ ਦੀ ਇਜਾਜ਼ਤ ਮੰਗ ਰਹੇ ਹਨ। ਜਦਕਿ ਪਹਿਲਾਂ ਨਵਕਿਰਨ ਸਿੰਘ ਨੂੰ ਇਜਾਜ਼ਤ ਦਿੱਤੀ ਜਾ ਚੁੱਕੀ ਹੈ। ਨਵੇਂ ਵਕੀਲ ਨੂੰ ਮਿਲਣ ਦਾ ਸਾਰਾ ਮਾਮਲਾ ਗ੍ਰਹਿ ਸਕੱਤਰ ਨੂੰ ਭੇਜਿਆ ਗਿਆ ਹੈ । ਉਨ੍ਹਾਂ ਤੋਂ ਇਸ ਬਾਰੇ ਗਾਈਡ ਲਾਈਨ ਅਤੇ ਕਲੈਰੀਫਿਕੇਸ਼ਨ ਮੰਗੀ ਗਈ ਹੈ ।
ਪਹਿਲਾਂ ਵੀ ਭੁੱਖ ਹੜ੍ਹਤਾਲ ਕਰ ਚੁੱਕੇ ਹਨ ਅੰਮ੍ਰਿਤਪਾਲ ਸਿੰਘ
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਦੂਜੀ ਵਾਰ ਭੁੱਖ ਹੜ੍ਹਤਾਲ ਕੀਤੀ ਹੈ। ਕੁਝ ਮਹੀਨੇ ਪਹਿਲਾਂ ਭੁੱਖ ਹੜ੍ਹਤਾਲ ਕੀਤੀ ਸੀ ਕਿਉਂਕਿ ਖਾਣੇ ਦੇ ਵਿੱਚੋਂ ਤੰਬਾਕੂ ਮਿਲਾਕੇ ਦੇ ਦਿੱਤੇ ਜਾਣ ਦੀ ਸ਼ਿਕਾਇਤ ਕੀਤੀ ਗਈ ਸੀ । ਇਸ ਤੋਂ ਇਲਾਵਾ ਘਰ ਵਾਲਿਆਂ ਨਾਲ ਫੋਨ ਤੇ ਗੱਲ ਕਰਨ ਦੀ ਇਜਾਜ਼ਤ ਮੰਗੀ ਗਈ ਸੀ।