ਮੁੰਬਈ : ਅਭਿਨੇਤਾ ਰਣਬੀਰ ਕਪੂਰ ਨੂੰ ਕੱਲ੍ਹ ਸੰਮਨ ਭੇਜਣ ਤੋਂ ਬਾਅਦ ਈਡੀ ਨੇ ਤਿੰਨ ਹੋਰ ਸਿਤਾਰਿਆਂ ਨੂੰ ਸੰਮਨ ਭੇਜੇ ਹਨ। ਇਹ ਸਿਤਾਰੇ ਕੋਈ ਹੋਰ ਨਹੀਂ ਸਗੋਂ ਕਾਮੇਡੀ ਕਿੰਗ ਵਜੋਂ ਮਸ਼ਹੂਰ ਕਪਿਲ ਸ਼ਰਮਾ, ਬਾਲੀਵੁੱਡ ਅਦਾਕਾਰਾ ਹੁਮਾ ਕੁਰੈਸ਼ੀ, ਟੀਵੀ ਅਦਾਕਾਰਾ ਹਿਨਾ ਖ਼ਾਨ ਅਤੇ ਸ਼ਰਧਾ ਕਪੂਰ ਹਨ। ਰਣਬੀਰ ਕਪੂਰ ਤੋਂ ਬਾਅਦ ‘ਮਹਾਦੇਵ ਬੁੱਕ’ ਆਨਲਾਈਨ ਸੱਟੇਬਾਜ਼ੀ ਐਪ (Mahadev Betting App Case) ਦੇ ਮਾਮਲੇ ‘ਚ ਚਾਰੇ ਸਿਤਾਰਿਆਂ ਨੂੰ ਸੰਮਨ ਭੇਜੇ ਗਏ ਹਨ। ਅਜਿਹੇ ‘ਚ ਕਪਿਲ ਸ਼ਰਮਾ, ਹੁਮਾ ਕੁਰੈਸ਼ੀ ਅਤੇ ਹਿਨਾ ਖ਼ਾਨ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।
ਸਾਰਿਆਂ ਨੂੰ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਨ ਲਈ ਕਿਹਾ ਗਿਆ ਹੈ। ਇਹ ਪੂਰਾ ਮਾਮਲਾ ਛੱਤੀਸਗੜ੍ਹ ਦੇ ‘ਮਹਾਦੇਵ’ ਸੱਟੇਬਾਜ਼ੀ ਐਪ ਨਾਲ ਜੁੜਿਆ ਹੋਇਆ ਹੈ। ਈਡੀ ਇਸ ਸਬੰਧੀ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੀ ਹੈ। ਮੌਜੂਦਾ ਮਾਮਲੇ ‘ਚ ਈਡੀ ਨੇ ਅਭਿਨੇਤਾ ਰਣਬੀਰ ਕਪੂਰ ਨੂੰ ਸੰਮਨ ਜਾਰੀ ਕਰਕੇ ਸ਼ੁੱਕਰਵਾਰ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਹੈ।
ED has summoned comedian Kapil Sharma and actor Huma Qureshi in connection with the Mahadev betting app case: ED Sources
(file pics) pic.twitter.com/rKXxUgtucl
— ANI (@ANI) October 5, 2023
ਈਡੀ ਦੇ ਸੂਤਰਾਂ ਨੇ ਕਿਹਾ ਕਿ ਏਜੰਸੀ ਨੇ ਮਸ਼ਹੂਰ ਹਸਤੀਆਂ ‘ਤੇ ਮਹਾਦੇਵ ਸੱਟੇਬਾਜ਼ੀ ਐਪ ਦੇ ਪ੍ਰਮੋਟਰਾਂ ਤੋਂ ਆਪਣੇ ਉਤਪਾਦਾਂ ਨੂੰ ਵਰਚੂਅਲ ਸਪੇਸ ਵਿੱਚ ਪ੍ਰਮੋਟ ਕਰਨ ਲਈ ਪੈਸੇ ਲੈਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਮਸ਼ਹੂਰ ਹਸਤੀਆਂ ਅਤੇ ਪ੍ਰਭਾਵਸ਼ਾਲੀ ਲੋਕਾਂ ਸਮੇਤ ਕਰੀਬ 100 ਲੋਕ ਈਡੀ ਦੀ ਜਾਂਚ ਦੇ ਘੇਰੇ ਵਿੱਚ ਹਨ ਅਤੇ ਉਨ੍ਹਾਂ ਨੂੰ ਵੀ ਜਲਦੀ ਹੀ ਸੰਮਨ ਜਾਰੀ ਕੀਤਾ ਜਾਵੇਗਾ। ਦੱਸ ਦੇਈਏ ਕਿ ਬੀਤੇ ਦਿਨ ਰਣਬੀਰ ਕਪੂਰ ਨੂੰ ਵੀ ਈਡੀ ਨੇ ਸੰਮਨ ਜਾਰੀ ਕੀਤਾ ਸੀ।
ਮਹਾਦੇਵ ਸੱਟੇਬਾਜ਼ੀ ਐਪ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਵੱਲੋਂ ਰਣਬੀਰ ਕਪੂਰ ਨੂੰ ਸੰਮਨ ਕੀਤੇ ਜਾਣ ਤੋਂ ਬਾਅਦ ਕਪਿਲ ਸ਼ਰਮਾ, ਹਿਨਾ ਖ਼ਾਨ ਅਤੇ ਹੁਮਾ ਕੁਰੈਸ਼ੀ ਨੂੰ ਸੰਮਨ ਜਾਰੀ ਕੀਤਾ ਗਿਆ ਹੈ। ਰਣਬੀਰ ਕਪੂਰ ਨੂੰ 6 ਅਕਤੂਬਰ ਨੂੰ ਏਜੰਸੀ ਦੇ ਰਾਏਪੁਰ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਕਿਹਾ ਗਿਆ ਸੀ, ਪਰ ਉਨ੍ਹਾਂ ਨੇ ਦੋ ਹਫ਼ਤਿਆਂ ਦਾ ਸਮਾਂ ਵਧਾਉਣ ਲਈ ਕਿਹਾ ਹੈ। ਸੌਰਭ ਚੰਦਰਾਕਰ ਅਤੇ ਰਵੀ ਉੱਪਲ, ਭਿਲਾਈ, ਛੱਤੀਸਗੜ੍ਹ ਦੇ ਵਸਨੀਕ, ਮਹਾਦੇਵ ਸੱਟੇਬਾਜ਼ੀ ਐਪ ਦੇ ਪ੍ਰਮੋਟਰ ਹਨ ਅਤੇ ਕਥਿਤ ਤੌਰ ‘ਤੇ ਇਸ ਨੂੰ ਦੁਬਈ ਤੋਂ ਸੰਚਾਲਿਤ ਕਰਦੇ ਹਨ।
ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕੰਪਨੀ ਦੇ ਪ੍ਰਮੋਟਰ ਸੌਰਭ ਚੰਦਰਾਕਰ ਦਾ ਵਿਆਹ ਯੂਏਈ ਵਿੱਚ ਹੋਇਆ ਸੀ, ਜਿਸ ਵਿੱਚ ਮਸ਼ਹੂਰ ਹਸਤੀਆਂ ਨੇ ਪਰਫਾਰਮ ਕੀਤਾ ਸੀ। ਇਨ੍ਹਾਂ ਮਸ਼ਹੂਰ ਹਸਤੀਆਂ ਨੇ ਪਰਫਾਰਮ ਕਰਨ ਲਈ ਆਪਣੀ ਫ਼ੀਸ ਨਕਦ ਲੈ ਲਈ। ਈਡੀ ਇਸ ਸਬੰਧ ਦੀ ਜਾਂਚ ਕਰ ਰਹੀ ਹੈ। ਕੀ ਇਹ ਪੈਸਾ ਹਵਾਲਾ ਰਾਹੀਂ UAE ਤੋਂ ਭਾਰਤ ਲਿਆਂਦਾ ਗਿਆ ਸੀ? ਇਸ ਸਬੰਧੀ ਈਡੀ ਦੀ ਜਾਂਚ ਜਾਰੀ ਹੈ।