Punjab

“ਭਗਵੰਤ ਮਾਨ ਤੇਰਾ ਚੈਲੇਂਜ ਮਨਜ਼ੂਰ ਹੈ, ਮੈਂ ਆ ਰਿਹਾ ਹਾਂ ਤੇਰੇ ਘਰ ਚੰਡੀਗੜ੍ਹ 10 ਅਕਤੂਬਰ ਨੂੰ” : ਸੁਖਬੀਰ ਬਾਦਲ

ਚੰਡੀਗੜ੍ਹ : ਪੰਜਾਬ ਭਾਜਪਾ ਸੁਨੀਲ ਜਾਖੜ, ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਪ੍ਰਤਾਪ ਬਾਜਵਾ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਦੇ ਚੈਲੰਜ ਦਾ ਜਵਾਬ ਦਿੱਤਾ ਹੈ। ਸੁਖਬਾਰ ਬਾਦਲ ਨੇ ਮੁੱਖ ਮੰਤਰੀ ਮਾਨ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਤੇਰਾ ਚੈਲੇਂਜ ਮਨਜ਼ੂਰ ਹੈ। ਪੰਜਾਬ ਦੇ ਪਾਣੀਆਂ ਸਮੇਤ ਸੂਬੇ ਦੇ ਹਰ ਮੁੱਦੇ ‘ਤੇ ਕਰਾਂਗੇ ਸਿੱਧੀ ਗੱਲਬਾਤ, ਉਹ ਵੀ ਸਾਰੇ ਮੀਡੀਆ ਦੇ ਸਾਹਮਣੇ।

ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ ਤੇਰਾ ਚੈਲੇਂਜ ਮਨਜ਼ੂਰ ਹੈ। 1 ਨਵੰਬਰ ਤਾਂ ਅਜੇ ਬਹੁਤ ਦੂਰ ਹੈ। ਮੈਂ ਆ ਰਿਹਾ ਹਾਂ ਤੇਰੇ ਘਰ ਚੰਡੀਗੜ੍ਹ 10 ਅਕਤੂਬਰ ਨੂੰ। ਉਨ੍ਹਾਂ ਨੇ ਕਿਹਾ ਕਿ ਹਿੰਮਤ ਹੈ ਤਾਂ ਬਾਹਰ ਆਕੇ ਮਿਲਣਾ ਜ਼ਰੂਰ। ਪੰਜਾਬ ਦੇ ਪਾਣੀਆਂ ਸਮੇਤ ਸੂਬੇ ਦੇ ਹਰ ਮੁੱਦੇ ‘ਤੇ ਕਰਾਂਗੇ ਸਿੱਧੀ ਗੱਲਬਾਤ, ਉਹ ਵੀ ਸਾਰੇ ਮੀਡੀਆ ਦੇ ਸਾਹਮਣੇ।

ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇੱਕ ਵਾਰ ਪੰਜਾਬ ਦੇ ਅਸਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਓਥੇ ਹੀ ਬੁਲਾ ਲਈਂ ਕਿਉਂਕਿ ਤੇਰੇ ਪੱਲੇ ਤਾਂ ਕੁੱਝ ਹੈ ਨਹੀਂ, ਤੂੰ ਤਾਂ ਇਕੱਲਾ ਮੋਹਰਾ ਹੈਂ, ਇਸ ਕਰਕੇ ਤਾਂ ਤੂੰ ਮੁੱਕਰਨ ਲੱਗੇ ਵੀ ਮਿੰਟ ਲਾਉਂਦਾ ਹੈਂ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਂਗਰਸ, ਅਕਾਲੀ ਦਲ ਤੇ ਬੀਜੇਪੀ ਦੇ ਪ੍ਰਧਾਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਓ ਰੋਜ਼-ਰੋਜ਼ ਦੀ ਕਿੱਚ ਕਿੱਚ ਖਤਮ ਕਰੀਏ ਤੇ ਪੰਜਾਬੀਆਂ ਤੇ ਮੀਡੀਆ ਸਾਹਮਣੇ ਬੈਠ ਕੇ ਕਲੀਅਰ ਕਰ ਲਈਏ ਕਿ ਪੰਜਾਬ ਦਾ ਨੁਕਸਾਨ ਲਈ ਕੌਣ ਜ਼ਿੰਮੇਵਾਰ ਹੈ। ਸੀਐਮ ਭਗਵੰਤ ਦਾ ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਐਸਵਾਈਐਲ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ।

ਜਿਸ ਤੋਂ ਬਾਅਦ ਪੰਜਾਬ ਦੀਆਂ ਵਿਰੋਧੀ ਸਿਆਸੀ ਪਾਰਟੀਆਂ ਨੇ ਮੁੱਖ ਮੰਤਰੀ ਮਾਨ ਦੀ ਇਸ ਚੁਣੌਤੀ ਨੂੰ ਸਵੀਕਾਰ ਕੀਤਾ ਸੀ।