India Punjab

ਕਿਸਾਨਾਂ ਨੇ ਫੂਕਿਆ ਕੇਂਦਰ ਦਾ ਦਿਓ ਕੱਦ ਪੁਤਲਾ, ਕੱਲ੍ਹ ਵੀ ਹੋਵੇਗਾ ਇਹ ਐਕਸ਼ਨ

ਕਿਸਾਨਾਂ ਨੇ ਫੂਕਿਆ ਕੇਂਦਰ ਦਾ ਦਿਓ ਕੱਦ ਪੁਤਲਾ, ਕੱਲ੍ਹ ਵੀ ਹੋਵੇਗਾ ਇਹ ਐਕਸ਼ਨ

ਅੰਮ੍ਰਿਤਸਰ : ਪੀਐੱਸਪੀਸੀਐੱਲ ਦੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੇ ਦਸ਼ਹਿਰੇ ਤੋਂ ਇਕ ਦਿਨ ਪਹਿਲਾਂ ਅੱਜ ਇਥੇ ਥਰਮਲ ਪਲਾਂਟ ਨੇੜੇ ਪੰਜਾਬ ਸਰਕਾਰ ਦਾ 22 ਫੁੱਟ ਉੱਚਾ ਪੁਤਲਾ ਫੂਕ ਕੇ ਰੋਸ ਪ੍ਰਗਟ ਕੀਤਾ। ਇਹ ਮੁਲਾਜ਼ਮ ਨੌਕਰੀਆਂ ਪੱਕੀਆਂ ਕਰਨ ਦੀ ਮੰਗ ਕਰ ਰਹੇ ਹਨ। ਇਸ ਮੌਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸਮੇਤ ਉੱਤਰੀ ਭਾਰਤ ਦੀਆਂ ਕਿਸਾਨ ਜਥੇਬੰਦੀਆਂ ਵੀ ਅੱਜ ਅਤੇ ਕੱਲ੍ਹ ਯਾਨਿ 23 ਅਤੇ 24 ਅਕਤੂਬਰ ਨੂੰ ਮੋਦੀ ਸਰਕਾਰ ਸਮੇਤ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਸਾੜ ਕੇ ਦੁਸਹਿਰਾ ਮਨਾ ਰਹੇ ਹਨ। ਅੱਜ ਕਿਸਾਨਾਂ, ਮਜ਼ਦੂਰਾ ਨੇ 18 ਜਥੇਬੰਦੀਆਂ ਦੀ ਅਗਵਾਈ ਵਿੱਚ ਭਾਰਤ ਦੇ 6 ਸੂਬਿਆਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਕਰਨਾਟਕ ਅਤੇ ਮੱਧ ਪ੍ਰਦੇਸ਼ ਵਿੱਚ ਕੇਂਦਰ ਦੀ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆ ਨੂੰ ਬਦੀ ਦਾ ਅਸਲੀ ਪ੍ਰਤੀਕ ਮੰਨਦੇ ਹੋਏ ਦਿਓ ਕੱਦ ਪੁਤਲੇ ਫੂਕ ਕੇ ਕਿਸਾਨੀ ਦੁਸ਼ਹਿਰਾ ਮਨਾਇਆ।

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਦੇ 15 ਅਤੇ ਹਰਿਆਣਾ ਵਿਚ 5 ਜਿਲ੍ਹਿਆਂ ਸਮੇਤ ਦੂਜੇ ਰਾਜਾਂ ਦੇ ਵੱਖ ਵੱਖ ਜਿਲ੍ਹਿਆਂ ਵਿੱਚ ਸੈਕੜਿਆਂ ਦੀ ਗਿਣਤੀ ਵਿੱਚ ਇਹ ਰੋਸ ਮੁਜ਼ਾਹਰੇ ਕੀਤੇ ਗਏ ਹਨ। ਓਹਨਾਂ ਨੇ ਜਾਣਕਾਰੀ ਦਿੱਤੀ ਕਿ 24 ਅਕਤੂਬਰ ਨੂੰ ਦੇਸ਼ ਪੱਧਰ ਤੇ ਪਿੰਡ ਪੱਧਰੀ ਪੁਤਲੇ ਫੂਕੇ ਜਾਣਗੇ ।