ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਦੀ ਅੱਜ ਵੋਟਿੰਗ ਹੋਣੀ ਹੈ। ਪੰਜਾਬ ਵਿਚ 13 ਲੋਕ ਸਭਾ ਸੀਟਾਂ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਨਾਭਾ ਬਲਾਕ ਦੇ ਪਿੰਡ ਸਹੌਲੀ ਵਿਖੇ 103 ਸਾਲਾਂ ਦੀ ਬਜ਼ੁਰਗ ਮਾਤਾ ਬਚਨ ਕੌਰ ਨੇ ਪੋਲਿੰਗ ਬੂਥ ਤੇ ਵੋਟ ਪਾਈ। ਇਸ ਮੌਕੇ ਤੇ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੀ ਮੌਕੇ ਤੇ ਮੌਜੂਦ ਰਹੇ।
ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਜਦੋਂ 103 ਸਾਲਾਂ ਦੇ ਬਜ਼ੁਰਗ ਮਾਤਾ ਪੋਲਿੰਗ ਬੂਥ ਤੇ ਵੋਟ ਪਾਉਣ ਆ ਸਕਦੀ ਹੈ ਤਾਂ ਸਾਰੇ ਹੀ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਉਨਾਂ ਕਿਹਾ ਕਿ ਪੰਜਾਬ ਵਿੱਚ ਆਮ ਪਾਰਟੀ 13 ਦੀ 13 ਸੀਟਾਂ ਜਿੱਤ ਕੇ ਨਵਾਂ ਇਤਿਹਾਸ ਰਚੇਗੀ। ਇਸ ਮੌਕੇ ਤੇ ਬਜ਼ੁਰਗ ਮਾਤਾ ਨੇ ਜਿੱਥੇ ਵੋਟ ਪਾਈ ਉੱਥੇ ਹੀ ਪਰਿਵਾਰ ਨੇ ਖੁਸ਼ੀ ਜ਼ਹਿਰ ਕੀਤੀ। ਉਹਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਸਾਡੀ ਮਾਤਾ ਨੇ ਅੱਜ ਮੱਤ ਦੇ ਦਾਨ ਦਾ ਇਸਤੇਮਾਲ ਕੀਤਾ।
ਇਸ ਮੌਕੇ ਤੇ ਬਜ਼ੁਰਗ ਮਾਤਾ ਬਚਨ ਕੌਰ ਦੇ ਬੇਟੇ ਪਾਖਰ ਸਿੰਘ ਨੇ ਕਿਹਾ ਕਿ ਸਾਡੀ ਮਾਤਾ 103 ਸਾਲ ਦੀ ਹੈ ਅਸੀਂ ਬਹੁਤ ਖੁਸ਼ ਹਾਂ ਕਿ ਸਾਡੀ ਮਾਤਾ ਨੇ ਅੱਜ ਆਪਣੀ ਵੋਟ ਦਾ ਇਸਤੇਮਾਲ ਕੀਤਾ। ਸਾਰਿਆਂ ਨੂੰ ਵੋਟਾਂ ਵਿੱਚ ਵੱਧ ਤੋਂ ਵੱਧ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।