ਸੋਨੀਪਤ : 9 ਸਾਲਾ ਬੱਚੇ ਆਰਚਿਤ ਨੂੰ ਪਹਿਲਾਂ ਅਗਵਾ ਕਰ ਲਿਆ ਗਿਆ ਅਤੇ ਬਾਅਦ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਹ ਦਿਲ ਦਹਿਲਾਉਣ ਵਾਲਾ ਮਾਮਲਾ ਹਰਿਆਣਾ ਦੇ ਸੋਨੀਪਤ ਦੇ ਬਹਿਲਗੜ੍ਹ ਥਾਣਾ ਖੇਤਰ ਦੇ ਅਧੀਨ ਪੈਂਦੇ ਟੀਡੀਆਈ ਐਸਪੀਨਿਆ ਸੋਸਾਇਟੀ ਵਿੱਚ ਵਾਪਰਿਆ। ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਕਤਲ ਦਾ ਇਲਜ਼ਾਮ 15 ਸਾਲ ਦੇ ਨਾਬਾਲਗ ਉੱਤੇ ਲੱਗਾ ਹੈ।
ਪੁਲਿਸ ਨੇ ਨੇ ਆਰਚਿਤ ਦਾ ਕਤਲ ਕਰਨ ਅਤੇ ਉਸਦੇ ਪਰਿਵਾਰ ਤੋਂ ਫਿਰੌਤੀ ਵਸੂਲਣ ਦੇ ਦੋਸ਼ ‘ਚ ਉਸ ਨੂੰ ਗ੍ਰਿਫਤਾਰ ਕੀਤਾ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਸਾਹਮਣੇ ਉਸ ਨੇ ਲਾਸਾ ਕੀਤਾ ਕਿ ਉਸ ਦੇ ਘਰ ਦੀ ਹਾਲਤ ਖਰਾਬ ਹੈ ਅਤੇ ਉਹ ਬਹੁਤ ਜਲਦੀ ਅਮੀਰ ਬਣਨਾ ਚਾਹੁੰਦਾ ਸੀ। ਜਿਸ ਲਈ ਉਸਨੇ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ।
ਦਰਅਸਲ ਸੋਨੀਪਤ ਦੇ ਬਹਿਲਗੜ੍ਹ ਥਾਣਾ ਖੇਤਰ ਦੇ ਅਧੀਨ ਪੈਂਦੇ ਟੀਡੀਆਈ ਐਸਪੀਨੀਆ ਸੁਸਾਇਟੀ ਦੇ ਬੇਸਮੈਂਟ ਵਿੱਚ ਬਣੀ ਪਾਣੀ ਵਾਲੀ ਟੈਂਕੀ ਵਿੱਚ 9 ਸਾਲਾ ਅਰਚਿਤ ਨਾਮਕ ਬੱਚੇ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਅਰਚਿਤ ਨੂੰ ਪਹਿਲਾਂ ਅਗਵਾ ਕੀਤਾ ਗਿਆ ਅਤੇ ਬਾਅਦ ਵਿਚ ਉਸ ਦੇ ਪਰਿਵਾਰ ਤੋਂ ਫਿਰੌਤੀ ਦੀ ਮੰਗ ਕੀਤੀ ਗਈ ਪਰ ਫਿਰੌਤੀ ਮਿਲਣ ਤੋਂ ਪਹਿਲਾਂ ਹੀ ਮਾਸੂਮ ਦਾ ਕਤਲ ਕਰ ਦਿੱਤਾ ਗਿਆ। ਸੋਨੀਪਤ ਪੁਲਿਸ ਨੇ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਅਤੇ ਖੁਲਾਸਾ ਕੀਤਾ ਕਿ ਅਰਚਿਤ ਦਾ ਕਤਲ ਕਰਨ ਵਾਲਾ ਵਿਅਕਤੀ ਵੀ ਨਾਬਾਲਗ ਹੈ ਅਤੇ ਉਸ ਦੀ ਉਮਰ ਕਰੀਬ 15 ਸਾਲ ਹੈ।
ਜਾਣਕਾਰੀ ਮੁਤਾਬਕ ਦੇਰ ਸ਼ਾਮ ਅਰਚਿਤ ਆਪਣੇ ਘਰ ਤੋਂ ਖੇਡਣ ਲਈ ਨਿਕਲਿਆ ਸੀ ਪਰ ਉਸ ਨੂੰ ਅਗਵਾ ਕਰ ਲਿਆ ਗਿਆ। ਅਗਵਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਨਾਬਾਲਗ ਅਰਚਿਤ ਦੇ ਨਾਲ ਸੁਸਾਇਟੀ ਵਿੱਚ ਘੁੰਮਦਾ ਨਜ਼ਰ ਆ ਰਿਹਾ ਹੈ ਅਤੇ ਪੁਲਿਸ ਨੇ ਇਸ ਪੂਰੇ ਮਾਮਲੇ ਵਿੱਚ ਉਸ ਨਾਬਾਲਗ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਸ ਨੇ ਅਰਚਿਤ ਕਤਲ ਮਾਮਲੇ ‘ਚ ਵੱਡਾ ਖੁਲਾਸਾ ਕੀਤਾ ਹੈ।
ਕਤਲ ਕੇਸ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਡੀਸੀਪੀ ਗੌਰਵ ਰਾਜਪੁਰੋਹਿਤ ਨੇ ਦੱਸਿਆ ਕਿ ਅਸੀਂ ਅਰਚਿਤ ਕਤਲ ਕੇਸ ਦੇ ਮੁੱਖ ਮੁਲਜ਼ਮ ਨਾਬਾਲਗ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੀ ਉਮਰ ਕਰੀਬ 15 ਸਾਲ ਹੈ ਅਤੇ ਉਸ ਦੇ ਘਰ ਦੀ ਹਾਲਤ ਨਾਜ਼ੁਕ ਹੈ ਅਤੇ ਉਹ ਜਲਦੀ ਅਮੀਰ ਬਣਨਾ ਚਾਹੁੰਦਾ ਸੀ। ਇਸੇ ਲਈ ਬੱਚੇ ਨੂੰ ਅਗਵਾ ਕੀਤਾ ਅਤੇ ਫਿਰ ਉਸਦੇ ਪਰਿਵਾਰ ਤੋਂ ਫਿਰੌਤੀ ਦੀ ਮੰਗ ਕੀਤੀ। ਨਾਬਾਲਗ ਬੱਚੇ ਨੇ ਇਸ ਕਤਲ ਨੂੰ ਅੰਜਾਮ ਦਿੱਤਾ ਹੈ, ਉਸ ਦੇ ਮਾਤਾ-ਪਿਤਾ ਵੱਖ ਰਹਿੰਦੇ ਹਨ। ਸੋਨੀਪਤ ਪੁਲਿਸ ਇਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।