Punjab

ਮੋਗਾ ‘ਚ 17 ਸਾਲਾ ਲੜਕੀ ਦੀ ਹੋਈ ਮੌਤ, ਪਰਿਵਾਰ ਨੇ ਲਗਾਇਆ ਧਰਨਾ

ਮੋਗਾ (Moga) ਜ਼ਿਲ੍ਹੇ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ 17 ਸਾਲਾ ਲੜਕੀ ਦੀ ਮੌਤ ਹੋ ਗਈ। ਪਰਿਵਾਰ ਵੱਲੋਂ ਇਕ ਨੌਜਵਾਨ ‘ਤੇ ਲੜਕੀ ਨੂੰ ਜ਼ਹਿਰੀਲਾ ਪਦਾਰਥ ਦੇਣ ਦਾ ਦੋਸ਼ ਲਗਾਇਆ ਗਿਆ ਹੈ। ਲੜਕੀ ਦੇ ਭਰਾ ਨੇ ਕਿਹਾ ਕਿ ਉਸ ਦੀ ਭੈਣ ਦੀ ਉਮਰ 17 ਸਾਲ ਸੀ ਅਤੇ ਗੁਰਵਿੰਦਰ ਸਿੰਘ ਉਰਫ ਹਨੀ ਨੇ ਉਸ ਨੂੰ ਜ਼ਹਿਰੀਲਾ ਪਦਾਰਥ ਦਿੱਤਾ ਹੈ। ਲੜਕੀ ਦੇ ਭਰਾ ਨੇ ਕਿਹਾ ਕਿ ਗੁਰਵਿੰਦਰ ਵੱਲੋਂ ਉਸ ਦੀ ਭੈਣ ਨੂੰ ਮਾਮੇ ਘਰ ਲਿਜਾ ਕੇ ਜ਼ਹਿਰੀਲਾ ਪਦਾਰਥ ਖਵਾਇਆ ਗਿਆ ਹੈ। ਜਦੋਂ ਉਨ੍ਹਾਂ ਨੂੰ ਇਸ ਦੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਲੜਕੀ ਨੂੰ ਨਿਹਾਲ ਸਿੰਘ ਵਾਲਾ ਦੇ ਇਕ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਸ ਤੋਂ ਬਾਅਦ ਪਰਿਵਾਰ ਵੱਲੋਂ ਲੜਕੀ ਦੀ ਲਾਸ਼ ਨੂੰ ਥਾਣੇ ਸਾਹਮਣੇ ਰੱਖ ਕੇ ਧਰਨਾ ਲਗਾ ਦਿੱਤਾ ਗਿਆ। ਪਰਿਵਾਰ ਵੱਲੋਂ ਜ਼ਹਿਰੀਲਾ ਪਦਾਰਥ ਦੇਣ ਵਾਲੇ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ ਹੈ। ਦੱਸ ਦੇਈਏ ਕਿ ਗੁਰਵਿੰਦਰ ਸਿੰਘ ਉਰਫ ਹਨੀ ਸੀਰਾ ਸਿੰਘ ਵਾਸੀ ਜੀਵਨ ਸਿੰਘ ਨਗਰ ਨਿਹਾਲ ਸਿੰਘ ਵਾਲਾ ਦਾ ਰਹਿਣ ਵਾਲਾ ਹੈ। ਇਸ ਤੋਂ ਬਾਅਦ ਥਾਣਾ ਸਦਰ ਦੇ ਇੰਚਾਰਜ ਨੇ ਕਿਹਾ ਕਿ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ –  ਪੰਜਾਬ ਪੁਲਿਸ ਨੇ ਚਲਾਇਆ ਕਾਸੋ ਅਪਰੇਸ਼ਨ, ਮਾੜੇ ਅਨਸਰਾਂ ਨੂੰ ਦਿੱਤੀ ਚੇਤਾਵਨੀ