Punjab

ਮੇਲਾ ਦੇਖਣ ਗਏ 19 ਸਾਲਾ ਨੌਜਵਾਨ ਦਾ ਅਣਪਛਾਤਿਆਂ ਨੇ ਕੀਤਾ ਇਹ ਮਾੜਾ ਹਾਲ , ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ

A 19-year-old youth who went to see the fair was killed by unknown persons, the family was in a terrible condition.

ਗੁਰਦਾਸਪੁਰ ਵਿਖੇ ਵੱਡੀ ਵਾਰਦਾਤ ਵਾਪਰੀ ਹੈ। ਇਥੇ ਡੇਰਾ ਬਾਬਾ ਨਾਨਕ ਵਿਖੇ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋੜ ਮੇਲਾ ਚੋਹਲਾ ਸਾਹਿਬ ਦੇਖਣ ਗਏ 19 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਮ੍ਰਿਤਕ ਨੌਜਵਾਨ ਦੀ ਪਛਾਣ ਰੁਪਿੰਦਰ ਸਿੰਘ (19) ਵਾਸੀ ਪਿੰਡ ਹਰੂਵਾਲ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਰੁਪਿੰਦਰ ਸਿੰਘ ਆਪਣੇ ਦੋਸਤਾਂ ਨਾਲ ਚੋਲਾ ਸਾਹਿਬ ਦੇ ਮੇਲੇ ‘ਤੇ ਗਿਆ ਹੋਇਆ ਸੀ। ਅਤੇ ਕੁਝ ਹੋਰ ਪਿੰਡਾਂ ਦੇ ਨੌਜਵਾਨਾਂ ਨਾਲ ਹੋਈ ਲੜਾਈ ਵਿੱਚ ਰੁਪਿੰਦਰ ਨੂੰ ਕਿਰਚਾਂ ਨਾਲ ਮਾਰ ਕੇ ਕਤਲ ਕਰ ਦਿੱਤਾ ਗਿਆ।

ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ‘ਚ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਮਾਮਲਾ ਕਿਸੇ ਦੁਸ਼ਮਣੀ ਦਾ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਮ੍ਰਿਤਕ ਰੁਪਿੰਦਰ ਸਿੰਘ ਦੀ ਭੈਣ ਮੰਨੀ ਅਤੇ ਭਰਾ ਵਿਸ਼ਾਲ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਚੋਲਾ ਸਾਹਿਬ ਦੇ ਮੇਲੇ ’ਤੇ ਗਿਆ ਹੋਇਆ ਸੀ। ਉੱਥੇ ਹੀ ਕਿਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਦੂਜੇ ਪਾਸੇ ਤੋਂ ਆਏ ਨੌਜਵਾਨਾਂ ਨੇ ਉਸ ਦੇ ਭਰਾ ਰੁਪਿੰਦਰ ਸਿੰਘ ਦੀ ਲੱਕ ‘ਚ ਸਪਿਲਟਰ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ।

ਰੁਪਿੰਦਰ ਨੂੰ ਤੁਰੰਤ ਕਲਾਨੌਰ ਹਸਪਤਾਲ ਭਰਤੀ ਕਰਵਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਘਟਨਾ ਦੀ ਖਬਰ ਮਿਲਦਿਆਂ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਤੇ ਜਲਦ ਹੀ ਮੁਲਜ਼ਮਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਦੀ ਐਸਐਚਓ ਦਿਲਪ੍ਰੀਤ ਕੌਰ ਨੇ ਦੱਸਿਆ ਕਿ ਪੁਲੀਸ ਨੇ ਚਾਰ ਵਿਅਕਤੀਆਂ ਨੂੰ ਨਾਮਜ਼ਦ ਕਰਕੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਫਿਲਹਾਲ ਕਿਸੇ ਵੀ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ।