India International Punjab

ਪੰਜਾਬੀ ਨੌਜਵਾਨ ਨਾਲ ਕਤਰ ‘ਚ ਵਾਪਰਿਆ ਇਹ ਭਾਣਾ , ਪਿੰਡ ‘ਚ ਸੋਗ ਦੀ ਲਹਿਰ

old Punjabi youth died in a road accident in Qatar

ਚੰਗੇ ਭਵਿੱਖ ਦੀ ਕਾਮਨਾ ਲਈ ਹਰੇਕ ਸਾਲ ਲੱਖਾਂ ਵਿਦਿਆਰਥੀ ਵਿਦੇਸ਼ਾਂ ਵਿਚ ਜਾਂਦੇ ਹਨ। ਪਰ ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ਗਏ ਪੰਜਾਬੀ ਵਿਦਿਆਰਥੀਆਂ ਨਾਲ ਆਏ ਦਿਨ ਹਾ ਦਸੇ  ਦੀਆਂ  ਕਈ ਘਟ ਨਾਵਾਂ ਲਗਾਤਾਰ ਵਾਪਰ ਰਹੀਆਂ ਹਨ । ਇਸੇ ਦੌਰਾਨ ਕਤਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ।

ਜਿਥੇ ਜ਼ਿਲ੍ਹਾ ਤਰਨਤਾਰਨ ਦੇ ਕਸਬਾ ਭਿੱਖੀਵਿੰਡ ਦੇ ਵਸਨੀਕ 26 ਸਾਲਾ ਪ੍ਰਭਦੀਪ ਸਿੰਘ ਪੁੱਤਰ ਸਤਨਾਮ ਸਿੰਘ ਨੌਜ਼ਵਾਨ ਕਤਰ ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦੇਂਦੇ ਹੋਏ ਪ੍ਰਭਦੀਪ ਸਿੰਘ ਦੇ ਪਿਤਾ ਸਤਨਾਮ ਸਿੰਘ ਨੇ ਦੱਸਿਆ ਕਿ ਅੱਜ ਤੋਂ ਚਾਰ ਸਾਲ ਪਹਿਲਾਂ ਉਨ੍ਹਾਂ ਦਾ ਲੜਕਾ ਪ੍ਰਭਦੀਪ ਸਿੰਘ ਰੋਜ਼ੀ ਰੋਟੀ ਕਮਾਉਣ ਲਈ ਬਾਹਰਲੇ ਦੇਸ਼ ਗਿਆ ਸੀ ਅਤੇ ਉੱਥੇ ਟਰਾਲਾ ਚਲਾਉਂਦਾ ਸੀ ਅਤੇ ਕੱਲ੍ਹ ਉਨ੍ਹਾਂ ਨੂੰ ਬਾਹਰਲੇ ਦੇਸ਼ ਵਿਚੋਂ ਕਿਸੇ ਦਾ ਫੋਨ ਆਇਆ ਕਿ ਉਨ੍ਹਾਂ ਦੇ ਨੌਜਵਾਨ ਲੜਕੇ ਪ੍ਰਭਦੀਪ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ।

ਪੀੜਤ ਪਰਿਵਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਨੌਜਵਾਨ ਪੁੱਤ ਦੀ ਦੇਹ ਨੂੰ ਭਾਰਤ ਵਾਪਸ ਮੰਗਵਾਇਆ ਜਾਵੇ ਤਾਂ ਜੋ ਉਹ ਆਖ਼ਰੀ ਵਾਰ ਆਪਣੇ ਨੌਜਵਾਨ ਪੁੱਤ ਦਾ ਚਿਹਰਾ ਵੇਖ ਸਕਣ। ਜ਼ਿਕਰਯੋਗ ਹੈ ਕਿ ਪ੍ਰਭਦੀਪ ਸਿੰਘ ਦੀ ਇੱਕ ਭੈਣ ਅਤੇ ਇੱਕ ਭਰਾ ਹੈ ਤੇ ਪ੍ਰਭਦੀਪ ਸਿੰਘ ਦੀ ਅਜੇ ਤੱਕ ਸ਼ਾਦੀ ਵੀ ਨਹੀਂ ਹੋਈ ਸੀ। ਪ੍ਰਭਦੀਪ ਦਿਨ ਦੀ ਇਸ ਤਰੀਕੇ ਨਾਲ ਮੌਤ ਦੀ ਖਬਰ ਸੁਣਨ ਨਾਲ ਪੂਰੇ ਕਸਬੇ ਭਿੱਖੀਵਿੰਡ ਵਿੱਚ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ।