The Khalas Tv Blog Punjab ਪਿੰਡ ਬੈਰਮਪੁਰ ’ਚ 6 ਸਾਲ ਦਾ ਬੱਚਾ ਬੋਰਵੈਲ ‘ਚ ਡਿੱਗਿਆ
Punjab

ਪਿੰਡ ਬੈਰਮਪੁਰ ’ਚ 6 ਸਾਲ ਦਾ ਬੱਚਾ ਬੋਰਵੈਲ ‘ਚ ਡਿੱਗਿਆ

‘ਦ ਖ਼ਾਲਸ ਬਿਊਰੋ : ਜ਼ਿਲ੍ਹਾ ਹੁਸ਼ਿਆਰਪੁਰ ’ਚ ਪੈਂਦੇ ਗੜ੍ਹਦੀਵਾਲਾ ਇਲਾਕੇ ’ਚ ਉਸ ਸਮੇਂ ਡਰ ਵਾਲਾ ਮਾਹੌਲ ਬਣ ਗਿਆ ਜਦੋਂ ਇਕ 6 ਸਾਲਾ ਬੱਚਾ ਬੋਰਵੈੱਲ ’ਚ ਡਿੱਗ ਪਿਆ। ਪਿੰਡ ਬੈਰਮਪੁਰ ’ਚ ਵਾਪਰੀ ਇਸ ਘਟਨਾ ਨੇ ਲੋਕਾਂ ਦੇ ਦਿਲਾਂ ਵਿੱਚ ਸਹਿਮ ਪੈਦਾ ਕਰ ਦਿੱਤਾ ਹੈ। ਇਹ ਬੱਚੇ ਦਾ ਨਾਂ ਰਿਤਿਕ ਹੈ ਤੇ ਇਹ ਕਿਸੇ ਪ੍ਰਵਾਸੀ ਮਜ਼ਦੂਰ ਦਾ ਦੱਸਿਆ ਜਾ ਰਿਹਾ ਹੈ। 6 ਸਾਲਾਂ ਦਾ ਇਹ ਬੱਚਾ ਕਿਸੇ ਕੁੱਤੇ ਤੋਂ ਬਚਦਾ ਹੋਇਆ ਬੋਰਵੈੱਲ ’ਚ ਜਾ ਡਿੱਗਿਆ ਹੈ।
100 ਫ਼ੁੱਟ ਡੂੰਘੇ ਇਸ ਬੋਰਵੈੱਲ ਚੋਂ ਬੱਚੇ ਨੂੰ ਬਾਹਰ ਕੱਢਣ ਦੇ ਲਈ ਪਹਿਲਾਂ ਪਿੰਡ ਵਾਸੀਆਂ ਨੇ ਆਪਣੇ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਤੇ ਹੁਣ ਪ੍ਰਸ਼ਾਸਨ ਤੇ ਰਾਹਤ ਟੀਮਾਂ ਵੀ ਮੌਕੇ ਤੇ ਪਹੁੰਚ ਚੁੱਕੀਆਂ ਹਨ ਤੇ ਬੱਚੇ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਨੇ। ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ, ਸਿਵਲ ਅਤੇ ਪੁਲੀਸ ਅਧਿਕਾਰੀ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਇਸ ਘਟਨਾ ਤੇ ਟਵੀਟ ਕੀਤਾ ਹੈ ਕਿ ਉਹ ਵੀ ਇਸ ਘਟਨਾ ਦੀ ਨਿਗਰਾਨੀ ਕਰ ਰਹੇ ਨੇ ਤੇ ਰਾਹਤ ਟੀਮਾਂ ਨਾਲ ਸੰਪਰਕ ਵਿੱਚ ਹਨ।

Exit mobile version