The Khalas Tv Blog Punjab ਕਪੂਰਥਲਾ ‘ਚ ਬਾਈਕ ਸਵਾਰ ਨੂੰ ਜ਼ਿੰਦਾ ਸੜਿਆ, ਖੇਤਾਂ ‘ਚ ਲੱਗੀ ਅੱਗ ਦੀ ਲਪੇਟ ‘ਚ ਆਇਆ ਨੌਜਵਾਨ
Punjab

ਕਪੂਰਥਲਾ ‘ਚ ਬਾਈਕ ਸਵਾਰ ਨੂੰ ਜ਼ਿੰਦਾ ਸੜਿਆ, ਖੇਤਾਂ ‘ਚ ਲੱਗੀ ਅੱਗ ਦੀ ਲਪੇਟ ‘ਚ ਆਇਆ ਨੌਜਵਾਨ

ਕਪੂਰਥਲਾ ਦੇ ਬੇਗੋਵਾਲ ਇਲਾਕੇ ‘ਚ ਬਾਈਕ ਸਵਾਰ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਬੇਗੋਵਾਲ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਚਓ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ (25) ਵਾਸੀ ਵਾਰਡ ਨੰਬਰ 3 ਬੇਗੋਵਾਲ ਵਜੋਂ ਹੋਈ ਹੈ।

ਮ੍ਰਿਤਕ ਦੀ ਭੈਣ ਨੇ ਦੱਸਿਆ ਹੈ ਕਿ ਉਸ ਦਾ ਪਿਤਾ ਸਰਕਾਰੀ ਹਸਪਤਾਲ ਵਿੱਚ ਦਾਖਲ ਹੈ, ਜਿੱਥੇ ਗੁਰਵਿੰਦਰ ਸਿੰਘ ਰਾਤ ਨੂੰ ਰੁਕਿਆ ਹੋਇਆ ਸੀ। ਅਗਲੇ ਦਿਨ ਦੁਪਹਿਰ ਵੇਲੇ ਉਹ ਹਸਪਤਾਲ ਤੋਂ ਵਾਪਸ ਆ ਰਿਹਾ ਸੀ। ਇਸ ਦੌਰਾਨ ਇਹ ਹਾਦਸਾ ਵਾਪਰ ਗਿਆ।

ਪੁਲਿਸ ਅਨੁਸਾਰ ਗੁਰਵਿੰਦਰ ਸਿੰਘ ਸ਼ਨੀਵਾਰ ਦੁਪਹਿਰ ਸਰਕਾਰੀ ਹਸਪਤਾਲ ਭੁਲੱਥ ਤੋਂ ਆਪਣੇ ਸਾਈਕਲ ’ਤੇ ਘਰ ਪਰਤ ਰਿਹਾ ਸੀ। ਜਦੋਂ ਉਹ ਭੁਲੱਥ-ਬੇਗੋਵਾਲ ਰੋਡ ’ਤੇ ਪਿੰਡ ਭਦਾਸ ਨੇੜੇ ਪਹੁੰਚਿਆ ਤਾਂ ਉਥੇ ਕਣਕ ਦੇ ਖੇਤਾਂ ਨੂੰ ਅੱਗ ਲੱਗੀ ਹੋਈ ਸੀ। ਗੁਰਵਿੰਦਰ ਸਿੰਘ ਦੇ ਬਾਈਕ ਦੀ ਟੱਕਰ ਹੋ ਗਈ।

ਜਿਵੇਂ ਹੀ ਬਾਈਕ ਅੱਗ ਦੀ ਲਪੇਟ ‘ਚ ਆਈ ਤਾਂ ਬਾਈਕ ਨੂੰ ਅੱਗ ਲੱਗ ਗਈ, ਜਿਸ ਕਾਰਨ ਇਹ ਸੜਕ ਕਿਨਾਰੇ ਪਲਟ ਗਈ। ਇਸ ਕਾਰਨ ਬਾਈਕ ਸਵਾਰ ਵੀ ਬੁਰੀ ਤਰ੍ਹਾਂ ਝੁਲਸ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਸਮੇਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਨਾਲ ਹੀ ਗੁਰਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਐਸਐਚਓ ਅਮਰਜੀਤ ਕੌਰ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ 50-60 ਏਕੜ ਖੇਤ ਵਿੱਚ ਪਰਾਲੀ ਸਾੜੀ ਗਈ ਸੀ। ਹਨੇਰੀ ਕਾਰਨ ਅੱਗ ਸੜਕ ਵੱਲ ਵਧ ਗਈ, ਜਿਸ ਨਾਲ ਗੁਰਵਿੰਦਰ ਸਿੰਘ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ। ਇਸ ਮਾਮਲੇ ਦੀ ਜਾਂਚ ਏਐਸਆਈ ਬਲਜਿੰਦਰ ਸਿੰਘ ਕਰ ਰਹੇ ਹਨ। ਫਿਲਹਾਲ ਬੇਗੋਵਾਲ ਥਾਣੇ ‘ਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

 

Exit mobile version