‘ਦ ਖ਼ਾਲਸ ਬਿਊਰੋ : ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ‘ਚ ਅੱਜ ਜੁੰਮੇ ਦੀ ਨਮਾਜ਼ ਦੌਰਾਨ ਆਤਮਘਾਤੀ ਬੰਬ ਹਮਲੇ ਵਿੱਚ ਲਗਭਗ 30 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਹ ਧਮਾਕਾ ਪੇਸ਼ਾਵਰ ਦੇ ਕੋਚਾ ਰਿਸਾਲਦਾਰ ਇਲਾਕੇ ਦੇ ਕਿਸਾ ਖਵਾਨੀ ਬਾਜ਼ਾਰ ਦੀ ਇੱਕ ਮਸਜਿਦ ਵਿੱਚ ਹੋਇਆ।
ਪੇਸ਼ਾਵਰ ਪੁਲਿਸ ਦੇ ਅਨੁਸਾਰ ਦੋ ਵਿਅਕਤੀਆਂ ਨੇ ਮਸਜਿਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਸੁਰੱਖਿਆ ਕਰਮੀਆਂ ‘ਤੇ ਗੋਲੀਬਾਰੀ ਕੀਤੀ। ਜਿਸ ਕਾਰਨ ਇੱਕ ਪੁਲਿਸ ਮੁਲਾਜ਼ਮ ਫ਼ੌਤ ਹੋ ਗਿਆ ਜਦਕਿ ਦੂਜਾ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਇਕ ਹਮਲਾਵਰ ਨੇ ਖੁਦ ਨੂੰ ਉਡਾ ਲਿਆ।ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ ਕਿਉਂਕਿ ਰਿਪੋਰਟਾਂ ਮੁਤਾਬਕ ਧਮਾਕਾ ਜ਼ਿਆਦਾ ਤੀਬਰਤਾ ਵਾਲਾ ਸੀ।