ਬਿਉਰੋ ਰਿਪੋਰਟ – ਬਠਿੰਡਾ ਤਲਵੰਡੀ ਸਾਬੋ ਰੋਡ (Bathinda Talwandi Sabo Road) ‘ਤੇ ਬੱਸ ਹਾਦਸਾਗ੍ਰਸਤ ਹੋਈ ਹੈ। ਸਰਦੂਲਗੜ੍ਹ ਤੋਂ ਬਠਿੰਡਾ ਜਾ ਰਹੀ ਪ੍ਰਾਈਵੇਟ ਬੱਸ ਰੋਲਿੰਗ ਤੋੜਦੀ ਹੋਈ ਜੀਵਣ ਸਿੰਘ ਵਾਲਾ ਵਿਖੇ ਗੰਦੇ ਨਾਲੇ ਵਿਚ ਜਾ ਡਿੱਗੀ। ਪਿੰਡ ਵਾਸੀਆਂ ਨੂੰ ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਤੁਰੰਤ ਮੌਕੇ ‘ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਖਬਰ ਲਿਖੇ ਜਾਣ ਤੱਕ 5 ਲੋਕਾਂ ਦੀ ਮੌਤ ਦੀ ਖਬਰ ਹੈ, ਹਾਲਾਂਕਿ ਪ੍ਰਸਾਸਨ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।
ਜ਼ਖਮੀਆਂ ਨੂੰ ਤਲਵੰਡੀ ਸਾਬੋ ਦੇ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਬੱਸ ਜੋ ਟੇਡੀ ਡਿੱਗੀ ਸੀ ਤਾਂ ਉਸ ਤੋਂ ਬਾਅਦ ਕਰੇਨ ਵੀ ਬੁਲਾਈ ਗਈ ਤੇ ਰੱਸਿਆਂ ਦੀ ਮਦਦ ਨਾਲ ਬੱਸ ਨੂੰ ਸਿੱਧਾ ਕੀਤਾ ਗਿਆ। ਰਾਹਤ ਕਾਰਜ ਅਜੇ ਵੀ ਜਾਰੀ ਹਨ ਤੇ ਉੱਥੇ ਫਸੇ ਲੋਕਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਜਾ ਰਹੀ ਹੈ। ਇਹ ਹਾਦਸਾ ਕਿਵੇਂ ਵਾਪਰਿਆ ਇਸ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਚਸਮਦੀਦਾਂ ਨੇ ਦੱਸਿਆ ਕਿ ਪੁੱਲ ਛੋਟਾ ਸੀ, ਜਿਸ ਕਰਕੇ ਇਹ ਹਾਦਸਾ ਵਾਪਰਿਆ ਹੈ।
ਇਹ ਵੀ ਪੜ੍ਹੋ – ਮਨਮੋਹਨ ਸਿੰਘ ਇਸ ਤਰ੍ਹਾਂ ਬਣੇ ਸੀ ਪ੍ਰਧਾਨ ਮੰਤਰੀ! 1991 ‘ਚ ਕੀਤੇ ਸੀ ਇਹ ਸੁਧਾਰ