International

ਪਨਾਮਾ ‘ਚ ਪ੍ਰਵਾਸੀਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ , ਯਾਤਰੀਆਂ ਨਾਲ ਵਾਪਰਿਆ ਇਹ ਭਾਣਾ

A bus full of migrants fell into a ravine in Panama 39 people died

ਪਨਾਮਾ ਦੇ ਪੱਛਮੀ ਹਿੱਸੇ ਵਿਚ ਇਕ ਵੱਡਾ ਹਾਦਸਾ ਵਾਪਰ ਗਿਆ। ਇਥੇ ਸਵਾਰੀਆਂ ਨਾਲ ਭਰੀ ਬੱਸ ਇਕ ਬੱਸ ਖੱਡ ‘ਚ ਡਿੱਗ ਗਈ। ਇਸ ਹਾਦਸੇ ਵਿਚ ਘੱਟੋ-ਘੱਟ 39 ਪ੍ਰਵਾਸੀਆਂ ਦੀ ਮੌਤ ਹੋ ਗਈ ਅਤੇ ਤਕਰੀਬਨ 20 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਸਾਂਝੀ ਕੀਤੀ। ਹਾਲਾਂਕਿ, ਅਧਿਕਾਰੀਆਂ ਨੇ ਅਜੇ ਇਹ ਨਹੀਂ ਦੱਸਿਆ ਕਿ ਬੱਸ ਵਿਚ ਸਵਾਰ ਯਾਤਰੀ ਕਿਹੜੇ ਦੇਸ਼ਾਂ ਦੇ ਨਾਗਰਿਕ ਸਨ। ਬੱਸ ਵਿਚ  ਕੁੱਲ 66 ਪ੍ਰਵਾਸੀ ਸਵਾਰ ਸਨ।

ਪਨਾਮਾ ਦੇ ਕੌਮੀ ਇਮੀਗ੍ਰੇਸ਼ਨ ਸੇਵਾ ਦੀ ਨਿਰਦੇਸ਼ਕ ਸਮੀਰਾ ਗੋਜੈਨ ਨੇ ਕਿਹਾ ਕਿ ਬੁੱਧਵਾਰ ਤੜਕੇ ਬੱਸ ਇਕ ਹੋਰ ਬੱਸ ਨਾਲ ਟਕਰਾ ਗਈ ਤੇ ਖੱਡ ਵਿਚ ਡਿੱਗ ਗਈ। ਪਿਛਲੇ ਤਕਰੀਬਨ ਇਕ ਦਹਾਕੇ ਵਿਚ ਪਨਾਮਾ ਵਿਚ ਵਾਪਰਿਆ ਇਹ ਸਭ ਤੋਂ ਭਿਆਨਕ ਹਾਦਸਾ ਹੈ, ਜਿਸ ਵਿਚ ਪ੍ਰਵਾਸੀਆਂ ਦੀ ਜਾਨ ਗਈ ਹੈ।