Punjab

ਨਹਿਰ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ…

A bus full of passengers fell into the canal...

ਮੁਕਤਸਰ ਸਾਹਿਬ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਸਵਾਰੀਆਂ ਨਾਲ ਭਰੀ ਬੱਸ ਨਹਿਰ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 5 ਜਣਿਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਮੁਕਤਸਰ –ਕੋਟਕਪੁਰਾ ਰੋਡ ‘ਤੇ ਝਬੇਲਵਾਲੀ ਨੇੜੇ ਹੋਇਆ ਹੈ।

ਇਸ ਮੌਕੇ ਆਸ ਪਾਰ ਦੇ ਪਿੰਡਾਂ ਦੇ ਲੋਕ ਮਦਦ ਲਈ ਪਹੁੰਚ ਗਏ ਸਨ ਅਤੇ ਗੋਤਾਖੋਰ ਵੀ ਮਦਦ ਲਈ ਪਹੁੰਚ ਗਏ ਹਨ। ਪ੍ਰਸਾਸ਼ਨ ਵੱਲੋਂ ਹਸਪਤਾਲਾਂ ਨੂੰ ਜ਼ਖ਼ਮੀਆਂ ਦੇ ਇਲਾਜ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਪ੍ਰਸਾਸ਼ਨ ਵੱਲੋਂ ਬੱਸ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਦ4ਸ ਦਈਏ ਕਿ ਇਹ ਬੱਸ ਇੱਕ ਨਿੱਜੀ ਕੰਪਨੀ ਦੀ ਦੱਸੀ ਜਾ ਰਹੀ ਹੈ।

ਇਸੇ ਦੌਰਾਨ ਕੋਟਕਪੁਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਟਵੀਟ ਕਰਦਿਆਂ ਕਿਹਾ ਕਿ ਕੋਟਕਪੂਰਾ ਮੁਕਤਸਰ ਸਾਹਿਬ ਰੋਡ ਤੇ ਸਵਾਰੀਆਂ ਦੀ ਭਰੀ ਬੱਸ ਨਹਿਰ ਚ ਡਿੱਗਣ ਦੀ ਮੰਦਭਾਗੀ ਘਟਨਾ ਵਾਪਰੀ ਹੈ,ਬਚਾਅ ਕਾਰਜ ਜਾਰੀ ਹਨ, ਅਕਾਲ ਪੁਰਖ ਮਿਹਰ ਕਰਨ, ਗੋਤਾਖੋਰ ਵੱਧ ਤੋਂ ਵੱਧ ਗਿਣਤੀ ਚ ਘਟਨਾ ਸਥਾਨ ਤੇ ਪੁੱਜਣ, ਜਖਮੀਆਂ ਦੇ ਇਲਾਜ ਲਈ ਹਸਪਤਾਲ ਪ੍ਰਬੰਧਕਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਕਿੰਨੇ ਲੋਕਾਂ ਦੀ ਮੌਤ ਹੋਈ ਹੈ ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ। ਕਈਆਂ ਦੇ ਰੁੜ੍ਹ ਜਾਣ ਦੀ ਵੀ ਖਬਰ ਹੈ। ਪਿੰਡ ਵਾਸੀ ਤੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।