ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਤੋਂ ਹਥਿਆਰ ਮਿਲਣ ਦਾ ਸਿਲਸਿਲਾ ਜਾਰੀ ਹੈ। ਫਾਜ਼ਿਲਕਾ ਦੀ ਭਾਰਤ-ਪਾਕਿਸਤਾਨ ਸਰਹੱਦ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਾਕਿਸਤਾਨ ਤੋਂ ਡਰੋਨ ਰਾਹੀਂ ਸੁੱਟੀ ਗਈ 30 ਪੈਕਟਾਂ ‘ਚ ਪੈਕ 25 ਕਿਲੋ ਹੈਰੋਇਨ ਬਰਾਮਦ ਹੋਈ ਹੈ।ਇਸ ਦੇ ਨਾਲ ਹੀ ਇੱਕ ਪਿਸਤੌਲ, ਦੋ ਮੈਗਜ਼ੀਨ, 50 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਦੌਰਾਨ ਤਲਾਸ਼ੀ ਮੁਹਿੰਮ ਜਾਰੀ ਹੈ
ਭਾਰਤ-ਪਾਕਿਸਤਾਨ ਸਰਹੱਦ ਦੇ ਪਿੰਡ ‘ਚ ਚੂੜੀ ਵਾਲਾ ਚਿਸ਼ਤੀ ਨੇੜੇ ਕਰੀਬ 2 ਕਿਲੋਮੀਟਰ ਭਾਰਤ ਅੰਦਰ ਇਹ ਨਸ਼ੇ ਦੀ ਖੇਪ ਹੈ। ਭਾਵੇਂ ਬੀਐਸਐਫ ਨੇ ਵੀ ਗੋਲੀਬਾਰੀ ਕੀਤੀ ਪਰ ਡਰੋਨ ਵਾਪਸ ਜਾਣ ਵਿੱਚ ਕਾਮਯਾਬ ਹੋ ਗਿਆ।
ਇਸ ਤੋਂ ਪਹਿਲਾਂ ਫਿਰੋਜ਼ਪੁਰ ਬਾਰਡਰ ਤੋਂ ਹਥਿਆਰਾਂ ਦਾ ਜਖੀਰਾ ਫੜਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਹਥਿਆਰਾਂ ਦੀ ਖੇਪ ਵਿੱਚ 5 ਏਕੇ 47 ਅਤੇ 5 ਪਿਸਤੌਲ ਬਰਾਮਦ ਕੀਤੇ ਹਨ। ਇੰਨਾ ਹੀ ਨਹੀਂ, ਏ.ਕੇ.47 ਦੇ 5 ਮੈਗਜ਼ੀਨ ਅਤੇ ਪਿਸਤੌਲ ਦੇ 10 ਮੈਗਜ਼ੀਨ ਵੀ ਬਰਾਮਦ ਹੋਏ ਹਨ। ਜਿਸ ਨੂੰ ਕਬਜੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਹ ਸਾਰੇ ਹਥਿਆਰ ਵੀ ਪਾਕਿਸਤਾਨ ਤੋਂ ਡ੍ਰੋਨ ਰਾਹੀਂ ਭਾਰਤੀ ਸਰਹੱਦ ਅੰਦਰ ਭੇਜੇ ਗਏ ਸਨ।