ਬਿਉਰੋ ਰਿਪੋਰਟ – ਸੰਗਰੂਰ ਵਿੱਚ ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਦੇ ਖਿਲਾਫ ਇੱਕ ਮੁਹਿੰਮ ਚਲਾਈ ਗਈ ਹੈ। ਇਸ ਵਿੱਚ 16 ਨਸ਼ਾ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਭਾਰੀ ਮਾਤਰਾ ਵਿੱਚ ਨਸ਼ੀਲੇ ਪ੍ਰਦਾਰਥ ਵੀ ਬਰਾਮਦ ਕੀਤੇ ਹਨ। SSP ਸਰਤਾਜ ਸਿੰਘ ਚਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਤਹਿਤ ਸੰਗਰੂਰ ਵਿੱਚ ਨਸ਼ੇ ਖਿਲਾਫ਼ ਮੁਹਿੰਮ ਚਲਾਈ ਗਈ ਹੈ।
SSP ਮੁਤਾਬਿਕ 16 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਨਸ਼ੇ ਦੇ ਸੌਦਾਗਰਾਂ ‘ਤੇ 4 ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮਾਂ ਕੋਲ ਨਸ਼ੇ ਦੀਆਂ ਗੋਲੀਆਂ,ਕੈਪਸੂਲ,ਹੈਰੋਇਨ,ਗਾਂਜਾ, ਭੁੱਕੀ ਅਤੇ ਨਜ਼ਾਇਜ਼ ਸ਼ਰਾਬ ਬਰਾਮਦ ਹੋਈ ਹੈ।
SSP ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਜਨਤਾ ਦੀ ਮਦਦ ਨਾਲ ਚਲਾਈ ਜਾ ਰਹੀ ਹੈ। ਪੁਲਿਸ ਵੱਲੋਂ ਖੇਡ ਮੇਲਿਆ, ਪੰਚਾਇਤਾਂ ਦੀ ਬੈਠਕਾਂ ਵਿੱਚ ਜਾਕੇ ਨਸ਼ੇ ਖਿਲਾਫ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਪਿਛਲੇ ਮਹੀਨੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ SSP ਨਾਲ ਮੀਟਿੰਗ ਤੋਂ ਬਾਅਦ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਜਿੰਨਾਂ ਸਮੱਗਲਰਾਂ ਕੋਲੋ ਨਸ਼ਾ ਫੜਿਆ ਜਾਂਦਾ ਹੈ ਉਨ੍ਹਾਂ ਦੀ ਜਾਇਦਾਦ ਸੀਜ਼ ਹੋਵੇਗੀ ਇਸ ਦੇ ਲਈ ਸਰਕਾਰ ਨਵਾਂ ਕਾਨੂੰਨ ਵੀ ਲੈਕੇ ਆਵੇਗੀ।
ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਵਿੱਚ ਹੇਠਲੇ ਪੱਧਰ ‘ਤੇ ਹਜ਼ਾਰਾਂ ਦੀ ਗਿਣਤੀ ਵਿੱਚ ਟ੍ਰਾਂਸਫਰ ਕੀਤੇ ਗਏ। ਇੰਨਾਂ ਵਿੱਚ ਜ਼ਿਆਦਾ ਤੱਕ ਉਹ ਸਨ ਜੋ ਕਈ ਸਮੇਂ ਤੋਂ ਇੱਕ ਹੀ ਸਟੇਸ਼ਨ ਵਿੱਚ ਕੰਮ ਕਰ ਰਹੇ ਸਨ। ਇਸ ਦਾ ਅਸਲ ਮਕਸਦ ਪੁਲਿਸ ਅਤੇ ਡਰੱਗ ਸਮੱਗਲਰਾਂ ਦਾ ਨੈੱਕਸੈਸ ਤੋੜਨਾ ਸੀ।
ਇਹ ਵੀ ਪੜ੍ਹੋ – ਗੁਰਦਾਸਪੁਰ ‘ਚ ਨਸ਼ੇ ਨੇ ਲਈ ਇਕ ਹੋਰ ਨੌਜਵਾਨ ਦੀ ਜਾਨ, ਪਰਿਵਾਰ ਸਦਮੇ ‘ਚ