Punjab

ਚੰਡੀਗੜ੍ਹ-ਖਰੜ ਹਾਈਵੇਅ ‘ਤੇ ਚੱਲਦੀ ਕਾਰ ਨੂੰ ਲੱਗੀ ਅੱਗ: ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ

ਚੰਡੀਗੜ੍ਹ-ਖਰੜ ਹਾਈਵੇ ‘ਤੇ ਫਲਾਈਓਵਰ ‘ਤੇ ਚੱਲਦੀ ਕਾਰ ਨੂੰ ਅੱਗ ਲੱਗ ਗਈ। ਕਾਰ ਦੇ ਬੋਨਟ ‘ਚ ਅੱਗ ਲੱਗ ਗਈ। ਇਸ ਦੌਰਾਨ ਕਾਰ ਸਵਾਰਾਂ ਨੇ ਤੇਜ਼ੀ ਨਾਲ ਕਾਰ ‘ਚੋਂ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਹਾਲਾਂਕਿ ਕਾਰ ਸੜ ਕੇ ਸੁਆਹ ਹੋ ਗਈ। ਇਸ ਦੌਰਾਨ ਅੱਗ ਨਾਲ ਸਬੰਧਤ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ। ਹੁਣ ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਦੀ ਮੰਨੀਏ ਤਾਂ ਕਾਰ ‘ਚ ਦੋ ਲੋਕ ਸਵਾਰ ਸਨ। ਜੋ ਬਚ ਗਏ।

ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਫਲਾਈਓਵਰ ਦੇ ਬਿਲਕੁਲ ਵਿਚਕਾਰ ਸੀ। ਕਾਰ ਮੁਹਾਲੀ ਤੋਂ ਰੋਪੜ ਵੱਲ ਜਾ ਰਹੀ ਸੀ। ਅਜਿਹੇ ‘ਚ ਉਸ ਲਈ ਅੱਗੇ ਵਧਣਾ ਮੁਸ਼ਕਿਲ ਸੀ। ਕਾਰ ‘ਚ ਸਵਾਰ ਨੌਜਵਾਨਾਂ ਨੇ ਬੜੀ ਹੁਸ਼ਿਆਰੀ ਦਿਖਾਈ। ਨਾਲ ਹੀ ਕਿਨਾਰੇ ‘ਤੇ ਹੌਲੀ-ਹੌਲੀ ਰੱਖ ਕੇ ਕਾਰ ਰੋਕ ਦਿੱਤੀ। ਕਾਰ ‘ਚ ਸਵਾਰ ਲੋਕਾਂ ਨੇ ਪਿੱਛੇ ਤੋਂ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਇਸ ਦੇ ਨਾਲ ਹੀ ਜੇਕਰ ਮਾਹਿਰਾਂ ਦੀ ਮੰਨੀਏ ਤਾਂ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ। ਟ੍ਰਾਈਸਿਟੀ ਵਿੱਚ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹੀਆਂ ਹਨ।

ਮਾਹਿਰਾਂ ਮੁਤਾਬਕ ਗਰਮੀਆਂ ਦੌਰਾਨ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਵਾਹਨਾਂ ਦੇ ਮਾਹਿਰ ਕੁਲਦੀਪ ਸਿੰਘ ਦਾ ਕਹਿਣਾ ਹੈ ਕਿ ਸਾਨੂੰ ਲਗਾਤਾਰ ਵਾਹਨਾਂ ਦੀ ਸਰਵਿਸ ਕਰਵਾਉਂਦੇ ਰਹਿਣਾ ਚਾਹੀਦਾ ਹੈ। ਪਰ ਗਰਮੀ ਦੇ ਮੌਸਮ ਵਿੱਚ ਹੋਰ ਵੀ ਜਾਗਰੂਕ ਹੋਣ ਦੀ ਲੋੜ ਹੈ।