The Khalas Tv Blog Punjab ਕਾਰ ਦਾ ਵਿਗੜਿਆ ਸੰਤੁਲਨ, ਇੱਕ ਦੀ ਮੌਤ
Punjab

ਕਾਰ ਦਾ ਵਿਗੜਿਆ ਸੰਤੁਲਨ, ਇੱਕ ਦੀ ਮੌਤ

Accident Died dead honor killing

ਸ਼੍ਰੀ ਮੁਕਤਸਰ ਸਾਹਿਬ (Muktsar sahib) ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਰੇਲਵੇ ਓਵਰਬ੍ਰਿਜ ਦੇ ਨੇੜੇ ਇੱਕ ਕਾਰ ਹਾਦਸਾਗ੍ਰਸਤ ਹੋ ਗਈ। ਜਿਸ ਵਿੱਚ ਇੱਕ ਨੋਜਵਾਨ ਦੀ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਆਪਣੇ ਪੰਜ ਦੋਸਤਾਂ ਨਾਲ ਕਾਰ ਵਿੱਚ ਸਵਾਰ ਸੀ। ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਤੱਕ ਉੱਡ ਗਏ ਅਤੇ ਕਾਰ ਦੇ ਏਅਰਬੈਗ ਤੱਕ ਖੁੱਲ੍ਹ ਗਏ।। ਹਾਦਸੇ ਵਿੱਚ ਤਿੰਨ ਨੌਜਵਾਨ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਜਿਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਨੌਜਵਾਲ  ਸਕੂਲੀ ਵਿਦਿਆਰਥੀ ਸੀ। ਇਹ ਹਾਦਸਾ ਕਾਰ ਦਾ ਸੰਤੁਲਨ ਵਿਗੜਨ ਕਾਰਨ ਵਾਪਰਿਆ ਹੈ।

ਹਾਦਸੇ ਤੋਂ ਬਾਅਦ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Exit mobile version