The Khalas Tv Blog India ਵਿਆਹ ‘ਤੇ ਜਾ ਰਹੇ ਇੱਕੋ ਪਰਿਵਾਰ ਦੇ 10 ਲੋਕਾਂ ਨਾਲ ਵਾਰਿਆ ਇਹ ਭਾਣਾ, ਇਲਾਕੇ ਵਿੱਚ ਫੈਲਿਆ ਸੋਗ
India

ਵਿਆਹ ‘ਤੇ ਜਾ ਰਹੇ ਇੱਕੋ ਪਰਿਵਾਰ ਦੇ 10 ਲੋਕਾਂ ਨਾਲ ਵਾਰਿਆ ਇਹ ਭਾਣਾ, ਇਲਾਕੇ ਵਿੱਚ ਫੈਲਿਆ ਸੋਗ

A car going to a wedding collided with a truck, 10 people from the same family died

ਰਾਏਪੁਰ : ਛੱਤੀਸਗੜ੍ਹ ਦੇ ਬਾਲੋਦ ਜ਼ਿਲ੍ਹੇ ਵਿੱਚ ਬੁੱਧਵਾਰ ਰਾਤ ਨੂੰ ਇੱਕ ਭਿਆਨਕ ਸੜਕ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਬਲੋਦ ਜ਼ਿਲ੍ਹੇ ਦੇ ਜਗਤਰਾ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਸਾਰੇ ਮ੍ਰਿਤਕ ਇੱਕ ਹੀ ਪਰਿਵਾਰ ਦੇ ਮੈਂਬਰ ਸਨ।

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਬਲੋਦ ਦੇ ਪੁਲਿਸ ਸੁਪਰਡੈਂਟ (ਐਸਪੀ) ਜਤਿੰਦਰ ਕੁਮਾਰ ਯਾਦਵ ਨੇ ਦੱਸਿਆ, “ਬਾਲੋਦ ਜ਼ਿਲ੍ਹੇ ਦੇ ਜਗਤਰਾ ਨੇੜੇ ਇੱਕ ਟਰੱਕ ਅਤੇ ਕਾਰ ਵਿਚਕਾਰ ਹੋਈ ਟੱਕਰ ਵਿੱਚ 10 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਬੱਚਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।” ਜ਼ਖਮੀ ਨੂੰ ਬਿਹਤਰ ਇਲਾਜ ਲਈ ਰਾਏਪੁਰ ਰੈਫਰ ਕਰ ਦਿੱਤਾ ਗਿਆ ਹੈ। ਟਰੱਕ ਦੇ ਡਰਾਈਵਰ ਦੀ ਭਾਲ ਜਾਰੀ ਹੈ।

ਜਾਣਕਾਰੀ ਮੁਤਾਬਕ ਕਾਰ ‘ਚ ਸਵਾਰ ਪਰਿਵਾਰ ਬੁੱਧਵਾਰ ਰਾਤ ਕਰੀਬ 9.30 ਵਜੇ ਨੈਸ਼ਨਲ ਹਾਈਵੇ-30 ‘ਤੇ ਬਲੌਦ ਸਥਿਤ ਜਗਤਰਾ ਪਹੁੰਚਿਆ ਸੀ। ਇਸੇ ਦੌਰਾਨ ਸਾਹਮਣੇ ਤੋਂ ਆ ਰਹੇ ਟਰੱਕ ਨੇ ਉਨ੍ਹਾਂ ਦੀ ਬੋਲੈਰੋ ਗੱਡੀ ਨੂੰ ਇੰਨੀ ਜ਼ੋਰਦਾਰ ਟੱਕਰ ਮਾਰ ਦਿੱਤੀ ਕਿ 5 ਔਰਤਾਂ, ਇਕ ਲੜਕੀ ਅਤੇ 4 ਪੁਰਸ਼ਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਜ਼ਖਮੀ ਲੜਕੀ ਨੂੰ ਇਲਾਜ ਲਈ ਰਾਏਪੁਰ ਦੇ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਹੈ।

ਹਾਦਸੇ ਤੋਂ ਥੋੜ੍ਹੀ ਦੇਰ ਬਾਅਦ ਪੁਰੂਰ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਪੁਲਿਸ ਨੇ ਘਟਨਾ ਸਬੰਧੀ ਐਫਆਈਆਰ ਵੀ ਦਰਜ ਕਰ ਲਈ ਹੈ।
ਸੂਬੇ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ, ‘ਹੁਣੇ ਹੀ ਸੂਚਨਾ ਮਿਲੀ ਹੈ ਕਿ ਬਲੋਦ ਦੇ ਪੁਰੂਰ ਅਤੇ ਚਰਮ ਦੇ ਵਿਚਕਾਰ ਬਲੋਦਗਾਹ ਨੇੜੇ ਇਕ ਵਿਆਹ ਸਮਾਰੋਹ ‘ਚ ਜਾ ਰਹੀ ਬੋਲੈਰੋ ਅਤੇ ਟਰੱਕ ਵਿਚਾਲੇ ਹੋਈ ਟੱਕਰ ‘ਚ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਇਕ ਬੱਚੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਮੈਂ ਜ਼ਖਮੀ ਬੱਚੀ ਦੇ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।

Exit mobile version